January 6, 2024
Punjab Speaks / Punjab
ਅੰਮ੍ਰਿਤਸਰ 6 ਜਨਵਰੀ 2024 (ਧੜ੍ਹੱਲੇਦਾਰ ਬਿਊਰੋ)- ਵਿਜੀਲੈਂਸ ਨੇ 6 ਜਨਵਰੀ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ. ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ ਨਿਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ।ਇਸ ਵਿਜੀਲੈਂਸ ਬਿਊਰੋ ਵਲੋਂ ਬੁਲਾਰੇ ਨੇ ਦੱਸਿਆ ਕਿ ਸਬੰਧਤ ਆਡੀਟਰ ਅਤੇ ਏ.ਆਈ.ਟੀ. ਦੇ ਲਾਅ ਅਫਸਰ ਜਤਿੰਦਰ ਸਿੰਘ ਨਿਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ -ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ -ਤੇ ਸ਼ਿਕਾਇਤ ਦਰਜ ਕਰਵਾਈ ਸੀ।ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਅਤੇ ਲੇਖਾਕਾਰ ਨੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ -ਤੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ 20 ਫੀਸਦੀ ਹੋਰ (ਵਾਧੂ) ਮੁਆਵਜ਼ੇ ਵਜੋਂ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਬਦਲੇ 8 ਲੱਖ ਰੁਪਏ ਵਸੂਲੇ ਹਨ। ਸ਼ਿਕਾਇਤਕਰਤਾ ਨੇ ਉਕਤ ਵਕੀਲ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ ਗਈ ਹੈ।
Lok Punjab News Views and Reviews