ਸਿੱਖ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਭਵਿਖ -ਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ -ਚ ਡਰ ਦਾ ਮਾਹੌਲ ਬਣਿਆ ਰਹੇਗਾ- ਪ੍ਰੋ. ਸਰਚਾਂਦ ਸਿੰਘ ।

ਸਿੱਖ ਪਰਿਵਾਰ ਨੂੰ ਇ ">
ਸਿੱਖ ਪਰਿਵਾਰ ਦੀ ਲੁੱਟ ਦੀ ਘਟਨਾ ਨੇ ਸਾਬਤ ਕੀਤਾ ਕਿ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦਾ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤਾ- ਭਾਜਪਾ ਆਗੂ
December 1, 2023
Lok-Punjab-News-Views-and-Review

Punjab Speaks / Punjab

ਸਿੱਖ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਭਵਿਖ -ਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ -ਚ ਡਰ ਦਾ ਮਾਹੌਲ ਬਣਿਆ ਰਹੇਗਾ- ਪ੍ਰੋ. ਸਰਚਾਂਦ ਸਿੰਘ ।

ਅੰਮ੍ਰਿਤਸਰ 1 ਦਸੰਬਰ  ਭਾਜਪਾ ਦੇ ਆਗੂਆਂ ਨੇ ਪਾਕਿਸਤਾਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਪਰਿਵਾਰ ਨੂੰ ਪੁਲੀਸ ਦੀ ਵਰਦੀਧਾਰਕ ਲੁਟੇਰਿਆਂ ਵੱਲੋਂ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਦੀ ਸੁਰੱਖਿਅਤ ਬਜ਼ਾਰ ਵਿੱਚ ਹੀ ਲੁੱਟ ਦਾ ਸ਼ਿਕਾਰ ਬਣਾ ਲੈਣ ਦੀ ਘਟਨਾ ਨੇ ਸਾਬਤ ਕੀਤਾ ਹੈ ਕਿ ਪਾਕਿਸਤਾਨ -ਚ ਧਾਰਮਿਕ ਯਾਤਰਾ -ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਥੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ ਹਨ। ਜਿਸ ਨਾਲ ਪਾਕਿਸਤਾਨ ਦਾ ਰਹਿੰਦ ਖੂੰਹਦ ਅਕਸ ਵੀ ਜਾਂਦਾ ਰਿਹਾ। ਪੰਜਾਬ ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ, ਭਾਜਪਾ ਐਸੀ ਮੋਰਚੇ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ, ਭਾਜਪਾ ਓਬੀਸੀ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਮੰਜ਼ਿਲ ਅਤੇ ਜੰਡਿਆਲਾ ਗੁਰੂ ਦੇ ਇੰਚਾਰਜ ਗਗਨਦੀਪ ਸਿੰਘ ਏ ਆਰ ਨੇ ਭਵਿਖ -ਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ ਇਸ ਲਈ ਲੁਟੇਰਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਦਿਆਂ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ ਹੈ। ਇਸ ਮਾਮਲੇ -ਚ ਅਣਗਹਿਲੀ ਲਈ ਜ਼ਿੰਮੇਵਾਰ ਪੁਲਸ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ -ਚ ਜਿੱਥੇ ਬਾਹਰੋਂ ਆਏ ਮਹਿਮਾਨ ਤੀਰਥ ਯਾਤਰੀ ਵੀ ਸੁਰੱਖਿਅਤ ਨਹੀਂ ਉੱਥੇ ਸਥਾਨਕ ਲੋਕਾਂ ਦੀ ਹਾਲਤ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਪਾਕਿਸਤਾਨ -ਚ ਅਮਨ ਕਾਨੂੰਨ ਦੀ ਹਾਲਤ ਦਿਨ ਬਦਿਨ ਵਿਗੜ ਰਹੀ ਹੈ। ਦਿਨ ਦਿਹਾੜੇ ਪੁਲਸ ਦੀ ਵਰਦੀ ਪਾ ਕੇ ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ -ਤੇ ਨਕਦੀ ਅਤੇ ਗਹਿਣੇ ਲੁੱਟੇ ਜਾ ਰਹੇ ਹਨ। ਸਰਕਾਰ ਅਤੇ ਪ੍ਰਸ਼ਾਸਨ ਬੇਵੱਸ ਹੈ। ਉਨ੍ਹਾਂ ਸਿੱਖ ਸ਼ਰਧਾਲੂਆਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ -ਤੇ ਜ਼ੋਰ ਦਿੱਤਾ ਤੇ ਕਿਹਾ ਕਿ ਇਹ ਕਿਵੇਂ ਹੋ ਸਕਦਾ ਹੈ ਕਿ ਲਾਹੌਰ ਦੇ ਗੁਲਬਰਗ ਵਰਗੇ ਇਲਾਕੇ ਦੇ ਲਿਬਰਟੀ ਮਾਰਕੀਟ -ਚ ਖ਼ਰੀਦਦਾਰੀ ਕਰ ਰਹੇ ਕੰਵਲਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪੁਲੀਸ ਵਰਦੀ ਵਿੱਚ ਆਏ ਲੁਟੇਰਿਆਂ ਨੇ ਇੰਨੀ ਆਸਾਨੀ ਨਾਲ ਲੁੱਟ ਲਿਆ ਹੋਵੇ। ਉਨ੍ਹਾਂ ਕਿਹਾ ਇਸ ਕਾਂਡ ਵਿਚ ਪੁਲੀਸ ਪ੍ਰਸ਼ਾਸਨ ਦੀ ਭੂਮਿਕਾ ਬਾਰੇ ਵੀ ਤਹਿਕੀਕਾਤ ਕਰਾਉਣ ਦੀ ਲੋੜ ਹੈ। ਉਨ੍ਹਾਂ ਪਾਕਿਸਤਾਨ ਦੇ ਪੰਜਾਬ ਸੂਬਾ ਸਰਕਾਰ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੂੰ ਪੀੜਤ ਪਰਿਵਾਰ ਨੂੰ ਹੋਏ ਲੱਖਾਂ ਰੁਪਏ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਵੀ ਕਿਹਾ। ਭਾਜਪਾ ਆਗੂਆਂ ਨੇ ਕਿਹਾ ਕਿ ਤੀਰਥ ਯਾਤਰਾ -ਤੇ ਗਏ ਸਿੱਖ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਭਵਿਖ -ਚ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ -ਚ ਡਰ ਦਾ ਮਾਹੌਲ ਬਣਿਆ ਰਹੇਗਾ। ਉਨ੍ਹਾਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਲਈ ਕਿਹਾ ਹੈ।

Lok Punjab News Views and Reviews


Recommended News
Trending
Just Now