ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ- ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 4 ਦਸੰਬਰ-(ਮਧੂਸਾਰ ਬਿਊਰੋ) ਸੂਬੇ ਵ " />

ਭਵਿੱਖ ਵਿੱਚ ਅਜਿਹੀਆਂ ਕਾ ">
ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ    ਜੁਝਾਰ ਨਗਰ ਦੇ ਪਾਰਕ -ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੂਲੇ    ਕੇਂਦਰ ਸਰਕਾਰ ਐਮ.ਐਸ.ਐਮ.ਈ ਟੈਕਸਾਂ ਬਾਰੇ ਸਥਿਤੀ ਨੂੰ ਵਪਾਰੀਆਂ ਨਾਲ ਸਪਸ਼ਟ ਕਰੇ- ਨਰੇਸ਼ ਸਿੰਗਲਾ    ਮਿਤੀ 25 ਜਨਵਰੀ 2024 ਦਾ ਰੋਜ਼ਾਨਾ ਧੜ੍ਹੱਲੇਦਾਰ ਅਖ਼ਬਾਰ ਪੜ੍ਹੋ 👇   
ਪੰਜਾਬ ਸਰਕਾਰ ਵੱਲੋਂ ਪਠਾਨਕੋਟ -ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ- 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ
December 4, 2023
Lok-Punjab-News-Views-and-Review

Punjab Speaks / Punjab

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ- ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 4 ਦਸੰਬਰ-(ਮਧੂਸਾਰ ਬਿਊਰੋ) ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ -ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ -ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ -ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ। ਖਣਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Lok Punjab News Views and Reviews


Recommended News
Trending
Just Now