ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਵ੍ਹੀਲਚੇਅਰ ’ਤੇ ਐਵਰੈਸਟ ਬੇਸ ਕੈਂਪ ਫਤਿਹ, ਡਾ. ਰੁਪਿੰਦਰ ਕੌਰ ਦਾ ਸਨਮਾਨ
June 5, 2026
Everest-Base-Camp-Fateh-In-A-Whe

Punjab Speaks Team / Punjab

ਲੁਧਿਆਣਾ 05 ਜੂਨ 2026 :ਪੰਜਾਬ ਦੀ ਧੀ ਡਾ. ਰੁਪਿੰਦਰ ਕੌਰ ਨੇ ਵ੍ਹੀਲਚੇਅਰ ਦੇ ਸਹਾਰੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦੇ ਬੇਸ ਕੈਂਪ ਤੱਕ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਦੀ ਇਸ ਵਿਲੱਖਣ ਪ੍ਰਾਪਤੀ ਦੇ ਸਨਮਾਨ ਵਿੱਚ ਯੂਨਾਇਟਡ ਸਿੱਖਸ ਵੱਲੋਂ ਲੁਧਿਆਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਯੂਨਾਇਟਡ ਸਿੱਖਸ ਪੰਜਾਬ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਡਾ. ਰੁਪਿੰਦਰ ਕੌਰ ਨੇ ਨਾ ਸਿਰਫ਼ ਪੰਜਾਬ, ਸਗੋਂ ਦੇਸ਼ ਦਾ ਨਾਮ ਵੀ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰੀਰਕ ਚੁਣੌਤੀਆਂ ਦੇ ਬਾਵਜੂਦ ਐਵਰੈਸਟ ਬੇਸ ਕੈਂਪ ਤੱਕ ਪਹੁੰਚਣਾ ਅਸਾਧਾਰਣ ਹਿੰਮਤ ਅਤੇ ਆਤਮ-ਵਿਸ਼ਵਾਸ ਦੀ ਮਿਸਾਲ ਹੈ, ਜੋ ਨੌਜਵਾਨਾਂ ਅਤੇ ਦਿਵਿਆਂਗ ਭਾਈਚਾਰੇ ਲਈ ਪ੍ਰੇਰਣਾ ਸਰੋਤ ਬਣੇਗੀ।

40 ਸਾਲਾ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਰੁਪਿੰਦਰ ਕੌਰ ਨੇ ਕਿਹਾ ਕਿ ਐਵਰੈਸਟ ਬੇਸ ਕੈਂਪ ਤੱਕ ਪਹੁੰਚਣਾ ਉਨ੍ਹਾਂ ਦਾ ਲੰਬੇ ਸਮੇਂ ਦਾ ਸੁਪਨਾ ਸੀ। ਇਸ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਸਖ਼ਤ ਮਿਹਨਤ, ਲਗਾਤਾਰ ਅਭਿਆਸ ਅਤੇ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਪਹਾੜੀ ਰਸਤਿਆਂ ’ਤੇ ਵ੍ਹੀਲਚੇਅਰ ਨਾਲ ਸਫ਼ਰ ਕਰਨਾ ਬਹੁਤ ਚੁਣੌਤੀਪੂਰਨ ਸੀ, ਪਰ ਪਰਿਵਾਰ ਦੇ ਸਹਿਯੋਗ, ਟਿੰਕੇਸ਼ ਐਬਿਲਟੀ ਫਾਊਂਡੇਸ਼ਨ ਦੀ ਮਦਦ ਅਤੇ ਸਾਥੀਆਂ ਦੇ ਹੌਸਲੇ ਨਾਲ ਉਹ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਕਾਮਯਾਬ ਰਹੀ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੀ ਨਿੱਜੀ ਜਿੱਤ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਅਤੇ ਦਿਵਿਆਂਗ ਭਾਈਚਾਰੇ ਦੀ ਵੀ ਜਿੱਤ ਹੈ। ਸਮਾਗਮ ਦੌਰਾਨ ਯੂਨਾਇਟਡ ਸਿੱਖਸ ਵੱਲੋਂ ਡਾ. ਰੁਪਿੰਦਰ ਕੌਰ ਨੂੰ ਸਨਮਾਨ ਚਿੰਨ੍ਹ ਅਤੇ ਯਾਦਗਾਰੀ ਟੀ-ਸ਼ਰਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਮੱਕੜ, ਭੁਪਿੰਦਰ ਸਿੰਘ ਮੱਕੜ, ਪ੍ਰੀਤਮ ਸਿੰਘ, ਤਰਨਜੀਤ ਕੌਰ, ਮਨਪ੍ਰੀਤ ਕੌਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Everest Base Camp Fateh In A Wheelchair Dr Rupinder Kaur Honored


Recommended News
Trending
Just Now