ਚੰਡੀਗੜ੍ਹ, 4 ਦਸੰਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇ " /> ਚੰਡੀਗੜ੍ਹ, 4 ਦਸੰਬਰ-ਪੰਜ ">
ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
December 4, 2023
Lok-Punjab-News-Views-and-Review

Punjab Speaks / Punjab

ਚੰਡੀਗੜ੍ਹ, 4 ਦਸੰਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ -ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Lok Punjab News Views and Reviews


Recommended News
Trending
Just Now