ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ ਤੇ ਜੁਰਮਾਨਾ, ਵਿਸ਼ੇਸ਼ ਪੋਕਸੋ ਅਦਾਲਤ ਨੇ ਸੁਣਾਇਆ ਫ਼ੈਸਲਾ
February 3, 2025

Punjab Speaks Team / Panjab
ਇੱਥੋਂ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ 14 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ 30 ਸਾਲਾ ਵਿਅਕਤੀ ਨੂੰ ਵੱਖ-ਵੱਖ ਧਾਰਾਵਾਂ ਵਿੱਚ ਦੋਸ਼ੀ ਕਰਾਰ ਦਿੰਦਿਆਂ ਕੈਦ ਅਤੇ ਜੁਰਮਾਨਾ ਕਰਨ ਦਾ ਹੁਕਮ ਕੀਤਾ ਹੈ। ਇਸ ਘਟਨਾ ਸਬੰਧੀ 29 ਮਾਰਚ 2024 ਨੂੰ ਇੱਕ ਵਿਅਕਤੀ ਨੇ ਥਾਣਾ ਸਦਰ ਕੋਟਕਪੂਰਾ ਵਿੱਚ ਸ਼ਿਕਾਇਤ ਕਰਕੇ ਆਪਣੇ ਬਿਆਨ ਦਰਜ ਕਰਵਾਏ ਸਨ, ਜਿਸ ਦੀ ਸ਼ਿਕਾਇਤ ’ਤੇ ਸੁਖਦੇਵ ਸਿੰਘ ਉਰਫ ਮਿੰਟੂ ਵਾਸੀ ਖਾਜਾਖੜਕ ਜ਼ਿਲ੍ਹਾ ਫਿਰੋਜ਼ਪੁਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫਤਾਰ ਕੀਤਾ ਗਿਆ ਸੀ।
ਵਿਸ਼ੇਸ਼ ਸੈਸ਼ਨ ਜੱਜ ਨਵਜੋਤ ਕੌਰ ਨੇ ਸਰਕਾਰ ਨੂੰ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਵਿਵਸਥਾਵਾਂ ਤਹਿਤ ਪੀੜਤਾ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਹੁਕਮ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਇਸ ਸਬੰਧੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ।
20 Years Imprisonment And Fine To The Accused Of Raping A Minor Special Pocso Court Pronounced The Verdict
Recommended News

Trending
Punjab Speaks/Punjab
Just Now