ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
Punjab Blast: ਪੰਜਾਬ ‘ਚ ਵੱਡਾ ਧਮਾਕਾ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ
April 28, 2026
Punjab-Blast-Big-Blast-In-Punjab

Punjab Speaks Team / Punjab

28 ਅਪ੍ਰੈਲ 2026: ਪੰਜਾਬ ਦੇ ਪਟਿਆਲਾ ਵਿੱਚ ਅੱਧੀ ਰਾਤ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਰੇਲਵੇ ਲਾਈਨ ‘ਤੇ ਜ਼ੋਰਦਾਰ ਧਮਾਕਾ ਹੋਇਆ। ਜੀ ਹਾਂ, ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ-ਸ਼ੰਭੂ ਦੇ ਦਰਮਿਆਨ ਸੋਮਵਾਰ ਰਾਤ ਨੂੰ ਇਹ ਵੱਡਾ ਧਮਾਕਾ ਹੋਇਆ। ਰਾਜਪੁਰਾ ਅਤੇ ਸ਼ੰਭੂ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਸਥਿਤ ਡੈਡੀਕੇਟਿਡ ਫ੍ਰੇਟ ਕੋਰੀਡੋਰ (DFCCI) ਦੀ ਰੇਲਵੇ ਲਾਈਨ ‘ਤੇ ਧਮਾਕੇ ਕਾਰਨ ਪਟੜੀ ਨੂੰ ਨੁਕਸਾਨ ਪਹੁੰਚਿਆ ਹੈ। ਸੂਚਨਾ ਮਿਲਦੇ ਹੀ ਰੇਲਵੇ ਸੁਰੱਖਿਆ ਬਲ (RPF), ਜੀ.ਆਰ.ਪੀ. ਅਤੇ ਸਥਾਨਕ ਪੁਲਿਸ ਦੇ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਬਲ ਨਾਲ ਮੌਕੇ ‘ਤੇ ਪਹੁੰਚ ਗਏ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੰਭੂ-ਅੰਬਾਲਾ ਰੇਲ ਟਰੈਕ ਦੇ ਨੇੜੇ ਵਾਪਰੀ। ਇੱਥੋਂ ਇੱਕ ਅਣਪਛਾਤੀ ਲਾਸ਼ ਵੀ ਬਰਾਮਦ ਕੀਤੀ ਗਈ ਹੈ। ਹਾਲਾਂਕਿ ਅਧਿਕਾਰਕ ਤੌਰ ‘ਤੇ ਇਹ ਸਪਸ਼ਟ ਨਹੀਂ ਹੈ ਕਿ ਇਸ ਦਾ ਧਮਾਕੇ ਨਾਲ ਕੋਈ ਸੰਬੰਧ ਹੈ ਜਾਂ ਨਹੀਂ, ਪਰ ਸੂਤਰਾਂ ਮੁਤਾਬਕ ਇਸ ਲਾਸ਼ ਦਾ ਇਸ ਧਮਾਕੇ ਨਾਲ ਹੀ ਕਨੈਕਸ਼ਨ ਹੋ ਸਕਦਾ ਹੈ। ਪਟਿਆਲਾ ਦੇ ਸੀਨੀਅਰ ਪੁਲਿਸ ਅਧਿਕਾਰੀ ਵਰੁਣ ਸ਼ਰਮਾ ਨੇ ਕਿਹਾ ਕਿ ਧਮਾਕੇ ਨਾਲ ਟਰੈਕ ਨੂੰ ਵੀ ਕੁਝ ਨੁਕਸਾਨ ਹੋਇਆ ਹੈ।

ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ‘ਤੇ ਬੰਬ ਲਗਾਉਂਦੇ ਸਮੇਂ ਹੀ ਦੋਸ਼ੀ ਦੀ ਮੌਤ ਹੋਣ ਦੀ ਆਸ਼ੰਕਾ ਹੈ।
ਪਟਿਆਲਾ ਦੇ ਸ਼ੰਭੂ-ਰਾਜਪੁਰਾ ਵਿਚਕਾਰ ਬਠੋਣੀਆਂ ਖੁਰਦ ਪਿੰਡ ਦੇ ਨੇੜੇ ਰੇਲਵੇ ਟਰੈਕ ‘ਤੇ ਦੇਰ ਰਾਤ ਘੱਟ ਤੀਬਰਤਾ ਦਾ ਧਮਾਕਾ ਹੋਇਆ। ਧਮਾਕੇ ਵਾਲੀ ਥਾਂ ਤੋਂ ਇੱਕ ਵਿਅਕਤੀ ਦੀ ਲਾਸ਼ ਟੁਕੜਿਆਂ ਵਿੱਚ ਬਰਾਮਦ ਕੀਤੀ ਗਈ ਹੈ।

ਪੁਲਿਸ ਨੂੰ ਸ਼ੱਕ ਹੈ ਕਿ ਦੋਸ਼ੀ ਟਰੈਕ ‘ਤੇ ਬੰਬ ਲਗਾਉਂਦੇ ਸਮੇਂ ਖੁਦ ਹੀ ਧਮਾਕੇ ਦਾ ਸ਼ਿਕਾਰ ਹੋ ਗਿਆ। ਮੌਕੇ ਤੋਂ ਤਾਰਾਂ, ਹੋਰ ਸਮੱਗਰੀ, ਦੋ ਮੋਟਰਸਾਈਕਲਾਂ ਅਤੇ ਇੱਕ ਖਰਾਬ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਡੀਆਈਜੀ ਕੁਲਦੀਪ ਚਾਹਲ ਅਤੇ ਐੱਸਐੱਸਪੀ ਵਰੁਣ ਸ਼ਰਮਾ ਮੌਕੇ ‘ਤੇ ਪਹੁੰਚ ਗਏ ਹਨ। ਸੀ.ਆਈ.ਏ., ਫ਼ੋਰੈਂਸਿਕ ਟੀਮ, ਬੰਬ ਸਕਵਾਡ ਅਤੇ ਸਥਾਨਕ ਪੁਲਿਸ ਜਾਂਚ ਵਿੱਚ ਜੁੱਟੀ ਹੋਈ ਹੈ। ਪੁਲਿਸ ਨੇ ਜਲਦੀ ਹੀ ਮਾਮਲੇ ਦਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇਸੇ ਸਾਲ ਜਨਵਰੀ ਵਿੱਚ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਵਿੱਚ ਡੈਡੀਕੇਟਿਡ ਫ੍ਰੇਟ ਕੋਰੀਡੋਰ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਨਾਲ ਇੱਕ ਟ੍ਰੇਨ ਦਾ ਇੰਜਣ ਨੁਕਸਾਨੀ ਹੋ ਗਿਆ ਸੀ ਅਤੇ ਇੱਕ ਲੋਕੋ ਪਾਇਲਟ ਜ਼ਖ਼ਮੀ ਹੋ ਗਿਆ ਸੀ।

Punjab Blast Big Blast In Punjab Atmosphere Of Terror In The Area


Recommended News
Trending
Just Now