July 12, 2025

Punjab Speaks Team / Panjab
ਅੰਮ੍ਰਿਤਸਰ ਦੇ ਰਣਜੀਤ ਅਵੇਨਯੂ ਇਲਾਕੇ ਦੇ ਵਿੱਚ ਸਾਬਕਾ ਕੈਬਨਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋ ਦੇ ਘਰ ਵਿੱਚ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਤੇ ਚਲਦੇ ਮੌਕੇ ਤੇ ਹੀ ਪੁਲਿਸ ਪ੍ਰਸ਼ਾਸਨ ਤੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਆਗੂ ਪੁੱਜੇ ਜਿਨਾਂ ਵੱਲੋਂ ਜਾਂਚ ਕੀਤੀ ਗਈ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਆਗੂ ਨੇ ਕਿਹਾ ਕਿ ਸਾਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਸੂਚਨਾ ਮਿਲੀ ਸੀ ਅਸੀਂ ਮੌਕੇ ਤੇ ਪੁੱਜੇ ਹਾਂ ਸਾਡੇ ਵੱਲੋਂ ਜਾਂਚ ਕੀਤੀ ਗਈ ਹੈ ਇੱਥੇ ਕੋਈ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਉਹਨਾਂ ਕਿਹਾ ਕਿ ਘਰ ਦੀ ਉੱਪਰਲੀ ਮੰਜ਼ਿਲ ਤੇ ਪ੍ਰਵਾਸੀ ਭਾਈਚਾਰੇ ਦੇ ਲੋਕ ਰਹਿੰਦੇ ਹਨ।
ਜਿਨਾਂ ਵੱਲੋਂ ਫੋਟੋਆਂ ਰੱਖ ਕੇ ਆਪਣੇ ਘਰ ਦੇ ਕਮਰੇ ਅੰਦਰ ਮੰਦਰ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਸਾਨੂੰ ਕੋਈ ਵੀ ਬੀੜੀਆਂ ਸਿਗਰਟਾਂ ਜਾਂ ਇਤਰਾਜ਼ਯੋਗ ਚੀਜ਼ਾਂ ਨਹੀਂ ਮਿਲੀਆਂ ਜੇ ਤੂੰ ਅਸੀਂ ਬੇਅਦਬੀ ਦਾ ਮਾਮਲਾ ਦੇ ਸਕੀਏ ਉਹਨਾਂ ਕਿਹਾ ਕਿ ਜਦੋਂ ਅਸੀਂ ਗੁਰੂ ਗ੍ਰੰਥ ਸਾਹਿਬ ਜੀ ਦੇ ਕਮਰੇ ਵਿੱਚ ਗਏ ਤਾਂ ਉੱਥੇ ਚੰਦੋਆ ਸਾਹਿਬ ਦੇ ਵਿੱਚ ਪੱਖਾ ਲੱਗਾ ਹੋਇਆ ਸੀ ਜੋ ਕੀ ਮਰਿਆਦਾ ਦੇ ਖਿਲਾਫ ਹੈ ਜਿਸ ਦੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਜਾਵੇਗੀ।
