ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
Punjab ਦੇ ਹਜ਼ਾਰਾਂ Teachers ਨੂੰ ਸਕੂਲਾਂ ‘ਚੋਂ ਬਾਹਰ ਰੱਖਣ ਦੇ ਫ਼ੈਸਲੇ ਵਿਰੁੱਧ DC ਨੂੰ ਸੌਂਪਿਆ ਮੰਗ ਪੱਤਰ
June 19, 2026
Petition-Submitted-To-DC-Against

Punjab Speaks Team / Punjab

ਮਾਨਸਾ 19 ਜੂਨ 2026:ਪੰਜਾਬ ਦੀ ਸਿੱਖਿਆ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਅਧਿਆਪਕਾਂ (Teachers) ਨੂੰ ਗੈਰ-ਵਿਦਿਅਕ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋਂ ਬਾਹਰ ਕਰ ਦਿੱਤਾ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਮਾਨਸਾ ਨੇ ਇਹਨਾਂ ਗੈਰ-ਵਿਦਿਅਕ ਕੰਮਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ ਖਿਲਾਫ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੰਗ ਪੱਤਰ ਭੇਜਿਆ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਪੰਜਾਬ ਦੇ 17,000 ਤੋਂ ਵੱਧ ਅਧਿਆਪਕਾਂ ਨੂੰ ਬੀ ਐੱਲ ਓ ਡਿਊਟੀ ਵਿੱਚ ਐੱਸ ਆਈ ਆਰ ਸਰਵੇ ਕਰਨ ਲਈ ਸਕੂਲਾਂ ਤੋਂ ਬਾਹਰ ਕਰ ਦਿੱਤਾ ਗਿਆ ਹੈ; ਉਹ ਆਉਣ ਵਾਲੇ ਮਹੀਨਿਆਂ ਵਿੱਚ ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ ਅਤੇ ਉਹਨਾਂ ਨੂੰ ਆਨਲਾਈਨ ਅਪਲੋਡ ਕਰਨਗੇ, ਜੋ ਕਿ ਇੱਕ ਲੰਬੀ ਪ੍ਰਕਿਰਿਆ ਹੈ ਅਤੇ ਕਈ ਮਹੀਨੇ ਤੱਕ ਚਲਦੀ ਰਹੇਗੀ। ਇਸੇ ਤਰ੍ਹਾਂ ਡਰੱਗ ਜਨ ਗਣਨਾ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਨਾਂ ‘ਤੇ ਲਗਭਗ ਵੀਹ ਹਜ਼ਾਰ ਅਧਿਆਪਕਾਂ ਨੂੰ ਸਕੂਲਾਂ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਹਜ਼ਾਰਾਂ ਅਧਿਆਪਕ ਮਈ ਮਹੀਨੇ ਵਿੱਚ ਜਨ ਗਣਨਾ ਦਾ ਪਹਿਲਾ ਫੇਜ਼ ਕਰਕੇ ਹਟੇ ਹਨ ਅਤੇ ਹੁਣ ਫਰਵਰੀ ਵਿੱਚ ਦੂਜਾ ਫੇਜ਼ ਕਰਨਗੇ। ਇਸੇ ਦੌਰਾਨ ਨਵੰਬਰ ਮਹੀਨੇ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਚੱਲ ਰਹੀ ਹੈ, ਤਾਂ ਲਭਗ ਦੋ ਵੇ।

ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਪ੍ਰਿੰਸੀਪਲਾਂ, ਹੈਡਮਾਸਟਰਾਂ, ਲੈਕਚਰਾਰਾਂ, ਮਾਸਟਰਾਂ ਅਤੇ ਈ ਟੀ ਟੀ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ। ਆਗੂਆਂ ਨੇ ਕਿਹਾ ਕਿ ਜੁਲਾਈ ਵਿੱਚ ਸਕੂਲ ਖੁੱਲ੍ਹਦੇ ਸਮੇਂ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਅਧਿਆਪਕ ਸਕੂਲਾਂ ਵਿੱਚ ਨਹੀਂ ਮਿਲਣਗੇ। ਆਗੂਆਂ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਐਫ਼ ਆਈ ਆਰ ਅਤੇ ਤਨਖਾਹ ਰੋਕਣ ਦੀਆਂ ਧਮਕੀਆਂ ਦੇ ਕੇ ਜ਼ਬਰੀ ਇਹਨਾਂ ਡਿਊਟੀਆਂ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਬਰਦਾਸ਼ਤ ਨਹੀਂ ਕਰੇਗਾ।

ਦਵਿੰਦਰ ਫਰਿਦਕੇ, ਭੁਪਿੰਦਰ ਬੋਹਾ ਅਤੇ ਰਾਜ ਸੇਠੀ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਨੇ ਕਿਹਾ ਕਿ ਡਰੱਗ ਸਰਵੇ ਵਿੱਚ ਕਿਸੇ ਵੀ ਅਧਿਆਪਕ ਦੀ ਜ਼ਬਰੀ ਡਿਊਟੀ ਨਹੀਂ ਲਾਈ ਗਈ ਅਤੇ ਨਾ ਹੀ ਲਗਾਈ ਜਾਵੇਗੀ। ਉਹਨਾਂ ਕਿਹਾ ਕਿ ਜੇ ਕਿਸੇ ਨੂੰ ਡਰੱਗ ਸਰਵੇ ਵਿੱਚ ਜ਼ਬਰਦਸਤੀ ਡਿਊਟੀ ਕਰਨ ਲਈ ਕਿਹਾ ਜਾਵੇ ਤਾਂ ਉਹ ਮਸਲਾ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ।

Petition Submitted To DC Against Decision To Keep Thousands Of Teachers Out Of Schools In Punjab


Recommended News
Trending
Just Now