Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਵੱਲੋਂ ਮਹਿਲਾਵਾਂ ਲਈ ਜ਼ਿਲ੍ਹਾ ਪੱਧਰੀ ਸਿਹਤ ਤੇ ਰੁਜ਼ਗਾਰ ਕੈਂਪ ਦੀਆਂ ਤਿਆਰੀਆਂ ਦੀ ਸਮੀਖਿਆ
November 14, 2025
Additional-Deputy-Commissioner-F

Punjab Speaks Team / Panjab

ਫ਼ਰੀਦਕੋਟ, 14 ਨਵੰਬਰ 2025 : ਜਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਵੱਲੋਂ 19 ਨਵੰਬਰ 2025 ਨੂੰ ਕੇਵਲ ਔਰਤਾਂ ਲਈ ਆਯੋਜਿਤ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਿਹਤ ਅਤੇ ਰੁਜ਼ਗਾਰ ਕੈਂਪ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਹਰਜੋਤ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕੈਂਪ ਦੇ ਸੁਚਾਰੂ ਪ੍ਰਬੰਧ, ਔਰਤਾਂ ਲਈ ਲਾਭਕਾਰੀ ਸੇਵਾਵਾਂ ਦੀ ਉਪਲਬਧਤਾ ਅਤੇ ਸਮੇਂ-ਸਿਰ ਇੰਤਜ਼ਾਮ ਪੂਰੇ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ।

ਕੈਂਪ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਦੱਸਿਆ ਕਿ ਇਸ ਕੈਂਪ ਦਾ ਆਯੋਜਨ 19 ਨਵੰਬਰ 2025 ਨੂੰ ਸਵੇਰੇ 10:00 ਵਜੇ ਅਫਸਰ ਕਲੱਬ, ਫ਼ਰੀਦਕੋਟ (ਨੇੜੇ ਸਾਦਿਕ ਚੌਂਕ) ਵਿੱਚ ਕੀਤਾ ਜਾ ਰਿਹਾ ਹੈ। ਇਸ ਵਿੱਚ ਸਿਹਤ ਕੈਂਪ ਅਧੀਨ ਆਰਥੋ, ਗਾਇਨੀ, ਬੱਚਿਆਂ ਦੇ ਮਾਹਿਰ, ਨਿਊਰੋਲੋਜੀ, ਮੈਡੀਸਨ, ਕੈਂਸਰ ਸਕ੍ਰੀਨਿੰਗ, ਅਪਥਾਲਮੋਲੋਜੀ, ਈਐਨਟੀ, ਫਿਜ਼ੀਓਥਰੈਪੀ ਅਤੇ ਡਰਮਾਟੋਲੋਜੀ ਸਮੇਤ ਵੱਖ-ਵੱਖ ਮਾਹਿਰ ਡਾਕਟਰਾਂ ਵੱਲੋਂ ਔਰਤਾਂ ਦਾ ਮੁਫ਼ਤ ਸਿਹਤ ਚੈਕਅੱਪ ਕੀਤਾ ਜਾਵੇਗਾ।

ਇਸਦੇ ਨਾਲ ਹੀ ਰੁਜ਼ਗਾਰ ਕੈਂਪ ਦੌਰਾਨ ਕਰੀਬ 16 ਕੰਪਨੀਆਂ ਵੱਲੋਂ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਪੈਨਸ਼ਨ ਸਬੰਧੀ ਸੇਵਾਵਾਂ ਜਿਵੇਂ ਕਿ ਬੁਢਾਪਾ, ਅੰਗਹੀਣ ਤੇ ਵਿਧਵਾ ਪੈਨਸ਼ਨਾਂ ਦੇ ਲਾਭ ਅਤੇ ਅੰਗਹੀਣ ਔਰਤਾਂ ਲਈ ਅੰਗਹੀਣਤਾ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ।

ਕੈਂਪ ਦੌਰਾਨ ਮਹਿਲਾ ਕਮਿਸ਼ਨ ਵੱਲੋਂ ਸ਼ਿਕਾਇਤਾਂ ਸੁਣਨ ਅਤੇ ਹੱਲ ਕਰਨ ਦੀ ਪ੍ਰਕਿਰਿਆ, 10 ਸੈਲਫ ਹੈਲਪ ਗਰੁੱਪਾਂ ਵੱਲੋਂ ਉਤਪਾਦਾਂ ਦੀ ਨੁਮਾਇਸ਼ ਅਤੇ ਸਕਿਲ ਡਿਵੈਲਪਮੈਂਟ ਵਿਭਾਗ ਵੱਲੋਂ ਮੁਫ਼ਤ ਟ੍ਰੇਨਿੰਗ ਕੋਰਸਾਂ ਸਬੰਧੀ ਜਾਣਕਾਰੀ ਲਈ ਵਿਸ਼ੇਸ਼ ਬੂਥ ਵੀ ਸ਼ਾਮਲ ਹੋਣਗੇ।

ਅੰਤ ਵਿੱਚ ਮੈਡਮ ਹਰਜੋਤ ਕੌਰ ਨੇ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਕੈਂਪ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ ਅਤੇ ਕੈਂਪ ਦੌਰਾਨ ਲੋੜੀਂਦੇ ਦਸਤਾਵੇਜ਼ ਨਾਲ ਸਮੇਂ ’ਤੇ ਪਹੁੰਚਣ ਲਈ ਕਿਹਾ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਜੀ.ਏ ਫਰੀਦਕੋਟ ਸ. ਗੁਰਕਿਰਨਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਜੋਤ ਕੌਰ, ਡਾ. ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ,ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।



Additional Deputy Commissioner Faridkot Reviews Preparations For District level Health And Employment Camp For Women


Recommended News
Punjab Speaks ad image
Trending
Just Now