June 29, 2025

Punjab Speaks Team / Panjab
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਆਪਣੀ ਨਵੀ ਫਿਲਮ ਸਰਦਾਰ ਜੀ 3 ਨੂੰ ਲੈਕੇ ਸੁਰਖੀਆਂ ਵਿੱਚ ਹਨ। ਫਿਲਮ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਹੀ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ । ਦਰਅਸਲ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੀ ਕਾਸਟਿੰਗ 'ਤੇ ਸਵਾਲ ਉੱਠ ਰਹੇ ਸਨ। ਭਾਰਤ ਅਤੇ ਪਾਕਿਸਤਾਨ ਵਿਚਕਾਰ ਰਾਜਨੀਤਿਕ ਤਣਾਅ ਵਿਚਕਾਰ ਲੋਕਾਂ ਨੂੰ ਦਿਲਜੀਤ ਦੀ ਫਿਲਮ ਵਿੱਚ ਹਨੀਆ ਨੂੰ ਪਸੰਦ ਨਹੀਂ ਕੀਤਾ ਗਿਆ । ਇੰਨਾ ਹੀ ਨਹੀਂ, ਭਾਰਤ ਵਿੱਚ ਫਿਲਮ ਦੀ ਰਿਲੀਜ਼ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ । ਹਾਲਾਂਕਿ ਸਰਦਾਰ ਜੀ 3 ਪਾਕਿਸਤਾਨ ਦੇ ਨਾਲ ਨਾਲ ਬਾਹਰਲੇ ਮੁਲਕ ਵਿਚ ਵਿੱਚ ਰਿਲੀਜ਼ ਕੀਤੀ ਗਈ।
ਫਿਲਮ ਨੂੰ ਮਿਲ ਰਹੀ ਆਲੋਚਨਾ 'ਤੇ ਦਿਲਜੀਤ ਦੁਸਾਂਝ ਦੇ ਵਲੋਂ ਕੋਈ ਵੀ ਸਪਸ਼ਟੀਕਰਨ ਨਹੀਂ ਦਿੱਤਾ ਗਿਆ। ਪਰ ਹੁਣ ਉਨ੍ਹਾਂ ਨੇ ਪਾਕਿਸਤਾਨ ਵਿੱਚ ਫਿਲਮ ਦੀ ਰਿਲੀਜ਼ ਤੋਂ ਬਾਅਦ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਵੀਡੀਓ ਪੋਸਟ ਕੀਤੀ। ਇਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਗਿਆ ਹੈ ਕਿ ਦਿਲਜੀ ਦੁਸਾਂਝ ਦੀ ਪ੍ਰਸਿੱਧੀ ਸਰਹੱਦਾਂ ਪਾਰ ਵੀ ਬਹੁਤ ਜ਼ਿਆਦਾ ਹੈ ਕਿਉਂਕਿ ਫਿਲਮ ਨੂੰ ਪਾਕਿਸਤਾਨ ਵਿੱਚ ਸਫਲਤਾ ਮਿਲ ਰਹੀ ਹੈ।
Sardaar Ji 3 Becomes A Hit In Pakistan Amidst Controversies
