Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਮੇਲਾ ਮਾਘੀ 2026 ਸੰਪੰਨ: ਸ੍ਰੀ ਮੁਕਤਸਰ ਸਾਹਿਬ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਗੂੰਜਿਆ, ਨਗਰ ਕੀਰਤਨ ਨੇ ਰਚਿਆ ਰੂਹਾਨੀ ਮਾਹੌਲ
January 15, 2026
Mela-Maghi-2026-Complete-Sri-Muk

Punjab Speaks Team / Panjab

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2026 :- ਸਿੱਖ ਇਤਿਹਾਸ ਦੇ ਮਹਾਨ ਸ਼ਹੀਦਾਂ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਅੱਜ ਦੋ ਰਵਾਇਤੀ ਨਗਰ ਕੀਰਤਨਾਂ ਨਾਲ ਮੇਲਾ ਮਾਘੀ ਰਸਮੀ ਤੌਰ ‘ਤੇ ਸਮਾਪਤ ਹੋ ਗਿਆ। ਭਾਵੇਂ ਇਹ ਮੇਲਾ ਸ਼ਹਿਰੀਆਂ ਦੇ ਮੇਲੇ ਵਜੋਂ ਅਜੇ ਕਰੀਬ ਮਹੀਨਾ ਭਰ ਹੋਰ ਜਾਰੀ ਰਹੇਗਾ। ਰਵਾਇਤ ਮੁਤਾਬਕ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾਵਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਦਰਬਾਰ ਸਾਹਿਬ ਦੇ ਨਾਕਾ ਨੰਬਰ 4 ਤੋਂ ਸਵੇਰੇ 10 ਵਜੇ ਆਰੰਭ ਹੋਇਆ ਇਹ ਨਗਰ ਕੀਰਤਨ ਰੇਲਵੇ ਰੋਡ, ਬੈਂਕ ਰੋਡ, ਘਾਹ ਮੰਡੀ ਚੌਂਕ ਤੋਂ ਗੁਰਦੁਆਰਾ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਟਿੱਬੀ ਸਾਹਿਬ ਪਹੁੰਚਿਆ।ਜਿੱਥੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਦਾਤਨਸਰ ਸਾਹਿਬ ਤੋਂ ਹੁੰਦਾ ਹੋਇਆ ਵਾਪਿਸ ਸ੍ਰੀ ਦਰਬਾਰ ਸਾਹਿਬ ਆ ਕੇ ਸਮਾਪਤ ਹੋਇਆ। ਇਸ ਦੌਰਾਨ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸ਼ਹਿਰ ਦੀਆਂ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ ‘ਤੇ ਲੰਗਰ ਲਗਾਏ ਗਏ। ਇਸ ਮੌਕੇ ਫੌਜੀ ਬੈਂਡ ਟੀਮ ਵੱਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਗੱਤਕਾ ਟੀਮ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਧਾਰਮਿਕ ਸਟਾਲਾਂ, ਪ੍ਰਦਰਸ਼ਨੀਆਂ ਵੀ ਲਗਾਈਆਂ। ਇਸ ਮੌਕੇ ਮੈਨੇਜ਼ਰ ਨਿਰਮਲਜੀਤ ਸਿੰਘ, ਹੈੱਡ ਗ੍ਰੰਥੀ ਜਗਵੀਰ ਸਿੰਘ ਤੋਂ ਇਲਾਵਾ ਵੱਡੀ ’ਚ ਸੰਗਤ ਨੇ ਹਾਜ਼ਰ ਲਵਾਈ।

Mela Maghi 2026 Complete Sri Muktsar Sahib Resonated With The Chants Of Bole So Nihal Nagar Kirtan Created A Spiritual Atmosphere


Recommended News
Punjab Speaks ad image
Trending
Just Now