Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ
January 23, 2026
Bhagwant-Mann-Government-Empower

Punjab Speaks Team / Panjab

ਚੰਡੀਗੜ੍ਹ, 23 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।

ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ, " ਅਸ਼ੀਰਵਾਦ ਸਕੀਮ ਤਹਿਤ ਦਿੱਤੀ ਇਹ ਸਹਾਇਤਾ ਇਹਨਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਗਈ ਹੈ।"

ਯੋਜਨਾ ਦੀ ਪਹੁੰਚ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ਰਾਹੀਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਕਿਹਾ, "ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ 13.05 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ।"

ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਫ਼ਰੀਦਕੋਟ ਦੇ 19, ਫਿਰੋਜ਼ਪੁਰ ਦੇ 45, ਸ੍ਰੀ ਫਤਿਹਗੜ੍ਹ ਸਾਹਿਬ ਦੇ 83, ਫਾਜ਼ਿਲਕਾ ਦੇ 723, ਗੁਰਦਾਸਪੁਰ ਦੇ 291 ਅਤੇ ਜਲੰਧਰ ਦੇ 7 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਕਪੂਰਥਲਾ ਦੇ 163, ਲੁਧਿਆਣਾ ਦੇ 892, ਪਟਿਆਲਾ ਦੇ 175, ਐਸ.ਬੀ.ਐਸ. ਨਗਰ ਦੇ 43, ਸੰਗਰੂਰ ਦੇ 37 ਅਤੇ ਤਰਨਤਾਰਨ ਦੇ 81 ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਅਸ਼ੀਰਵਾਦ ਸਕੀਮ ਦੇ ਉਦੇਸ਼ ਬਾਰੇ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਹਾਇਤਾ ਦਾ ਉਦੇਸ਼ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣਾ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਹੈ।”

ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਕਿਹਾ, “ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰ ਨਾਲ ਸਬੰਧਤ ਅਤੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਪਰਿਵਾਰਕ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਕਿਹਾ, “ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਅਸ਼ੀਰਵਾਦ ਸਕੀਮ ਤਹਿਤ ਲਾਭ ਪ੍ਰਾਪਤ ਕਰ ਸਕਦੀਆਂ ਹਨ।”

ਸਕੀਮ ਦੀ ਪਾਰਦਰਸ਼ਤਾ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, “ਵਿੱਤੀ ਸਹਾਇਤਾ ਦੇ ਲਾਭ ਡੀ. ਬੀ. ਟੀ. ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕੀਤੇ ਜਾਂਦੇ ਹਨ ਤਾਂ ਜੋ ਪਾਰਦਰਸ਼ਤਾ ਅਤੇ ਫੰਡਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਜਾ ਸਕੇ।”

ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸਸ਼ਕਤ ਬਣਾਉਣ ਲਈ ਤੇਜੀ ਨਾਲ ਕੰਮ ਕਰ ਰਹੀ ਹੈ, ਜੋ ਬਰਾਬਰੀ ਵਾਲਾ ਅਤੇ ਸਮਾਵੇਸ਼ੀ ਪੰਜਾਬ ਬਣਾਉਣ ਦੀ ਸਾਡੀ ਵਚਨਬੱਧਤਾ ਦਾ ਸਪਸ਼ੱਟ ਸਬੂਤ ਹੈ।”

Bhagwant Mann Government Empowered 2 559 Families With Rs 13 05 Crore Under Ashirwad Scheme Dr Baljit Kaur


Recommended News
Punjab Speaks ad image
Trending
Just Now