ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
‘Jana Nayagan’ ਲੀਕ ’ਤੇ ਡਾਇਰੈਕਟਰ ਭੜਕਿਆ, ਆਰ ਮਾਧਵਨ ਦਾ ਵੀ ਚੜ੍ਹਿਆ ਪਾਰਾ
April 13, 2026
Director-Furious-Over-Jana-Nayag

Punjab Speaks Team / Punjab

ਨਵੀਂ ਦਿੱਲੀ 13 ਅਪ੍ਰੈਲ 2026:ਥਲਾਪਤੀ ਵਿਜੇ ਦੀ ਆਖਰੀ ਫ਼ਿਲਮ ‘ਜਨ ਨਾਇਕਨ’ (Jana Nayagan) ਰਿਲੀਜ਼ ਤੋਂ ਪਹਿਲਾਂ ਹੀ ਆਨਲਾਈਨ ਲੀਕ ਹੋ ਗਈ ਹੈ। ਇਸ ਪਾਇਰੇਸੀ ਦੇ ਖ਼ਿਲਾਫ਼ ਦੱਖਣ ਭਾਰਤੀ ਸਿਨੇਮਾ ਦੇ ਕਈ ਦਿੱਗਜਾਂ ਨੇ ਆਵਾਜ਼ ਉਠਾਈ ਹੈ। ਹੁਣ ਡਾਇਰੈਕਟਰ ਆਰ.ਕੇ. ਸੇਲਵਾਮਣੀ ਅਤੇ ਮਸ਼ਹੂਰ ਅਦਾਕਾਰ ਆਰ. ਮਾਧਵਨ ਨੇ ਇਸ ਘਟਨਾ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।

ਦੱਸ ਦੇਈਏ ਕਿ ਇਹ ਫ਼ਿਲਮ 9 ਜਨਵਰੀ ਨੂੰ ਰਿਲੀਜ਼ ਹੋਣੀ ਸੀ ਪਰ ਸੈਂਸਰ ਬੋਰਡ ਵੱਲੋਂ ਹਰੀ ਝੰਡੀ ਨਾ ਮਿਲਣ ਕਾਰਨ ਇਸ ਨੂੰ ਅੱਗੇ ਪਾ ਦਿੱਤਾ ਗਿਆ ਸੀ ਪਰ ਹੁਣ ਵੱਡੇ ਪਰਦੇ ‘ਤੇ ਆਉਣ ਤੋਂ ਪਹਿਲਾਂ ਹੀ ਫ਼ਿਲਮ ਇੰਟਰਨੈੱਟ ‘ਤੇ ਲੀਕ ਹੋ ਗਈ ਹੈ।

ਡਾਇਰੈਕਟਰ ਨੇ ਚੁੱਪੀ ‘ਤੇ ਚੁੱਕੇ ਸਵਾਲ

‘ਦ ਫ਼ਿਲਮ ਇੰਪਲਾਈਜ਼ ਫੈਡਰੇਸ਼ਨ ਆਫ ਸਾਊਥ ਇੰਡੀਆ’ ਦੇ ਪ੍ਰਧਾਨ ਅਤੇ ਡਾਇਰੈਕਟਰ ਆਰ.ਕੇ. ਸੇਲਵਾਮਣੀ ਨੇ ਇਸ ਨੂੰ ਭਾਰਤ ਦੀ ਸਭ ਤੋਂ ਵੱਡੀ ਚੋਰੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਇਹ ਦੇਸ਼ ਦੀ ਸਭ ਤੋਂ ਵੱਡੀ ਚੋਰੀ ਹੈ ਪਰ ਸਭ ਚੁੱਪ ਬੈਠੇ ਹਨ। ਜੇਕਰ ਕਿਸੇ ਬੈਂਕ ਵਿੱਚੋਂ 500 ਕਰੋੜ ਰੁਪਏ ਚੋਰੀ ਹੋ ਜਾਂਦੇ ਤਾਂ ਪੂਰੇ ਦੇਸ਼ ਵਿੱਚ ਹੰਗਾਮਾ ਮਚ ਜਾਣਾ ਸੀ। ਫਿਰ ਇੱਕ ਫ਼ਿਲਮ ਦੇ ਮਾਮਲੇ ਵਿੱਚ ਅਜਿਹਾ ਕਿਉਂ ਨਹੀਂ ਹੋ ਰਿਹਾ? ਇੱਥੇ 500 ਕਰੋੜ ਦੀ ਜਾਇਦਾਦ ਚੋਰੀ ਹੋ ਕੇ ਲੱਖਾਂ ਲੋਕਾਂ ਤੱਕ ਪਹੁੰਚਾ ਦਿੱਤੀ ਗਈ ਹੈ।”

ਉਨ੍ਹਾਂਅੱਗੇ ਕਿਹਾ ਕਿ ਥੀਏਟਰ ਮਾਲਕ ਪਿਛਲੇ ਚਾਰ ਮਹੀਨਿਆਂ ਤੋਂ ਇਸ ਉਮੀਦ ਵਿੱਚ ਬੈਠੇ ਸਨ ਕਿ ਇਹ ਫ਼ਿਲਮ ਇੰਡਸਟਰੀ ਨੂੰ ਬਚਾ ਲਵੇਗੀ ਪਰ ਇਸ ਲੀਕ ਨੇ ਸਭ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ।

ਆਰ. ਮਾਧਵਨ ਦਾ ਵੀ ਫੁੱਟਿਆ ਗੁੱਸਾ

ਸੁਪਰਸਟਾਰ ਸੂਰੀਆ ਤੋਂ ਬਾਅਦ ਹੁਣ ਆਰ. ਮਾਧਵਨ ਨੇ ਵੀ ਇਸ ਘਟਨਾ ‘ਤੇ ਨਾਰਾਜ਼ਗੀ ਜਤਾਈ ਹੈ। ਮਾਧਵਨ ਨੇ ਸੂਰੀਆ ਦੀ ਪੋਸਟ ਨੂੰ ਰੀ-ਸ਼ੇਅਰ ਕਰਦੇ ਹੋਏ ਲਿਖਿਆ, “ਮੈਂ ਪੂਰੀ ਤਰ੍ਹਾਂ ਸਹਿਮਤ ਹਾਂ, ਇਹ ਬਹੁਤ ਹੀ ਦੁਖਦਾਈ ਅਤੇ ਪਰੇਸ਼ਾਨ ਕਰਨ ਵਾਲਾ ਹੈ। ਲੋਕ ਅਜਿਹੀਆਂ ਹਰਕਤਾਂ ਕਰਕੇ ਕਿਵੇਂ ਬਚ ਨਿਕਲਦੇ ਹਨ? ਕਿਰਪਾ ਕਰਕੇ ਇਸ ਫ਼ਿਲਮ ਨਾਲ ਜੁੜੇ ਲੋਕਾਂ ਦੀ ਮਿਹਨਤ ਦਾ ਸਤਿਕਾਰ ਕਰੋ ਅਤੇ ਇਸ ਨੂੰ ਪਾਇਰੇਟਿਡ ਪਲੇਟਫਾਰਮਾਂ ‘ਤੇ ਦੇਖਣ ਤੋਂ ਬਚੋ।”

Director Furious Over Jana Nayagan Leak R Madhavan s Temper Also Soars


Recommended News
Trending
Just Now