ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
America ਨਾਲ ਮਜ਼ਬੂਤ ਆਰਥਿਕ ਸਬੰਧ ਹੁਣ ਕਮਜ਼ੋਰੀ ਬਣੇ: Mark Carney
April 21, 2026
Strong-Economic-Ties-With-Americ

Punjab Speaks Team / Punjab

21 ਅਪ੍ਰੈਲ 2026 :ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀਡੀਓ ਸੁਨੇਹੇ ’ਚ ਕਿਹਾ ਹੈ ਕਿ ਅਮਰੀਕਾ ਨਾਲ ਕੈਨੇਡਾ ਦੇ ਮਜ਼ਬੂਤ ਆਰਥਿਕ ਸਬੰਧ ਜੋ ਪਹਿਲਾਂ ਤਾਕਤ ਮੰਨੇ ਜਾਂਦੇ ਸਨ, ਹੁਣ ਕਮਜ਼ੋਰੀ ਬਣ ਗਏ ਹਨ ਅਤੇ ਇਨ੍ਹਾਂ ’ਚ ਸੁਧਾਰ ਦੀ ਲੋੜ ਹੈ। ਪ੍ਰਧਾਨ ਮੰਤਰੀ ਕਾਰਨੀ ਨੇ 10 ਮਿੰਟ ਦੇ ਇਸ ਸੰਬੋਧਨ ’ਚ ਕਿਹਾ ਕਿ ਸਰਕਾਰ ਕੈਨੇਡਾ ਦੇ ਅਰਥਚਾਰੇ ਨੂੰ ਮਜ਼ਬੂਤ ਕਰਨ, ਨਵੇਂ ਨਿਵੇਸ਼ ਖਿੱਚਣ ਅਤੇ ਹੋਰਨਾਂ ਮੁਲਕਾਂ ਨਾਲ ਵਪਾਰ ਸਮਝੌਤੇ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, ‘‘ਦੁਨੀਆ ਵਧੇਰੇ ਅਸੁਰੱਖਿਅਤ ਅਤੇ ਵੰਡੀ ਗਈ ਹੈ। ਅਮਰੀਕਾ ਨੇ ਵਪਾਰ ਪ੍ਰਤੀ ਆਪਣਾ ਰੁਖ਼ ਪੂਰੀ ਤਰ੍ਹਾਂ ਬਦਲ ਦਿੱਤਾ ਹੈ ਅਤੇ ਟੈਕਸ ਵਧਾ ਦਿੱਤੇ ਹਨ ਜੋ ਮਹਾਂ ਮੰਦੀ ਦੇ ਸਮੇਂ ਤੋਂ ਬਾਅਦ ਸਭ ਤੋਂ ਉੱਚੇ ਪੱਧਰ ’ਤੇ ਹਨ। ਅਮਰੀਕਾ ਨਾਲ ਡੂੰਘੇ ਸਬੰਧਾਂ ’ਤੇ ਆਧਾਰਿਤ ਸਾਡੀ ਪੁਰਾਣੀ ਤਾਕਤ ਹੁਣ ਕਮਜ਼ੋਰੀਆਂ ’ਚ ਬਦਲ ਗਈ ਹੈ ਜੋ ਸਾਨੂੰ ਸੁਧਾਰਨੀ ਪਵੇਗੀ।’’ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਟੈਕਸਾਂ ਦਾ ਅਸਰ ਵਾਹਨ ਤੇ ਇਸਪਾਤ ਉਦਯੋਗ ਦੇ ਕਿਰਤੀਆਂ ’ਤੇ ਪਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਬੇਯਕੀਨੀ ਦੇ ਮਾਹੌਲ ਕਾਰਨ ਕੰਪਨੀਆਂ ਨਿਵੇਸ਼ ਕਰਨ ਤੋਂ ਝਿਜਕ ਰਹੀਆਂ ਹਨ। ਕਈ ਕੈਨੇਡਿਆਈ ਨਾਗਰਿਕ ਟਰੰਪ ਦੀ ਉਸ ਟਿੱਪਣੀ ਤੋਂ ਖ਼ਫ਼ਾ ਹਨ ਜਿਸ ’ਚ ਉਨ੍ਹਾਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦਾ ਸੁਝਾਅ ਦਿੱਤਾ ਸੀ। ਉਹ ਸਰਕਾਰ ਦੀਆਂ ਕੋਸ਼ਿਸ਼ਾਂ ਬਾਰੇ ਨਿਯਮਿਤ ਜਾਣਕਾਰੀ ਦਿੰਦੇ ਰਹਿਣਗੇ ਤਾਂ ਜੋ ਕੈਨੇਡਾ, ਅਮਰੀਕੀ ਨਿਰਭਰਤਾ ਤੋਂ ਬਾਹਰ ਨਿਕਲ ਸਕੇ।



Strong Economic Ties With America Have Now Become A Weakness Mark Carney


Recommended News
Trending
Just Now