ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਅੰਮ੍ਰਿਤਪਾਲ ਸਿੰਘ ’ਤੇ ਗੰਭੀਰ ਧਾਰਾਵਾਂ ਹੇਠ ਕੇਸ ਚੱਲੇਗਾ, ਅਦਾਲਤ ਵੱਲੋਂ ਦੋਸ਼ ਤੈਅ
May 15, 2026
Amritpal-Singh-Will-Be-Tried-Und

Punjab Speaks Team / Punjab

ਅੰਮ੍ਰਿਤਸਰ 15 ਮਈ 2026ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵਿਰੁੱਧ ਅਦਾਲਤ ਨੇ ਦੋਸ਼ ਆਇਦ ਕਰ ਦਿੱਤੇ ਹਨ। ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਚਲਾਨ ’ਚੋਂ ਅਸਲਾ ਕਾਨੂੰਨ ਅਤੇ ਸਬੂਤਾਂ ਨਾਲ ਛੇੜਛਾੜ ਸਬੰਧੀ ਧਾਰਾਵਾਂ ਨੂੰ ਹਟਾ ਦਿੱਤਾ ਹੈ।

ਹੁਣ ਅੰਮ੍ਰਿਤਪਾਲ ਸਿੰਘ ਵਿਰੁੱਧ ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਮਾਰਨ, ਸਰਕਾਰੀ ਅਧਿਕਾਰੀ ਨੂੰ ਡਿਊਟੀ ਕਰਨ ਤੋਂ ਰੋਕਣ, ਸਾਜ਼ਿਸ਼ ਰਚਣ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਭੀੜ ਨੂੰ ਉਕਸਾਉਣ ਸਬੰਧੀ ਧਾਰਾਵਾਂ ਹੇਠ ਮੁਕੱਦਮਾ ਚੱਲੇਗਾ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 16 ਮਈ ਲਈ ਨਿਰਧਾਰਤ ਕੀਤੀ ਹੈ।

ਦੋਸ਼ ਆਇਦ ਹੋਣ ਤੋਂ ਪਹਿਲਾਂ ਬਚਾਅ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਵੱਲੋਂ ਅਸਲਾ ਐਕਟ ਅਤੇ ਸਬੂਤ ਖੁਰਦ-ਬੁਰਦ ਕਰਨ ਦੀਆਂ ਧਾਰਾਵਾਂ ਗਲਤ ਤਰੀਕੇ ਨਾਲ ਜੋੜੀਆਂ ਗਈਆਂ ਸਨ। ਬਚਾਅ ਪੱਖ ਦਾ ਕਹਿਣਾ ਸੀ ਕਿ ਮੌਕੇ ਤੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ। ਪੁਲਿਸ ਨੇ ਚਲਾਨ ’ਚ ਦੋਸ਼ ਲਗਾਇਆ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਧਾਰਮਿਕ ਯਾਤਰਾ ਦੌਰਾਨ ਵਰਤੀ ਗਈ ਪਾਲਕੀ ਸਾਹਿਬ ਨੂੰ ਗਾਇਬ ਕਰ ਦਿੱਤਾ ਸੀ, ਜਦਕਿ ਬਚਾਅ ਪੱਖ ਨੇ ਅਦਾਲਤ ’ਚ ਸਬੂਤ ਪੇਸ਼ ਕਰਕੇ ਦੱਸਿਆ ਕਿ ਪਾਲਕੀ ਸਾਹਿਬ ਮੌਕੇ ’ਤੇ ਹੀ ਮੌਜੂਦ ਸੀ।

ਜ਼ਿਕਰਯੋਗ ਹੈ ਕਿ ਫਰਵਰੀ 2023 ’ਚ ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ’ਚ ਅੰਮ੍ਰਿਤਪਾਲ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਮੁਤਾਬਕ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਧਾਰਮਿਕ ਯਾਤਰਾ ਦੀ ਆੜ ’ਚ ਹਮਲੇ ਨੂੰ ਅੰਜਾਮ ਦਿੱਤਾ ਸੀ। ਉਸ ਤੋਂ ਬਾਅਦ ਉਸ ਨੂੰ ਕੌਮੀ ਸੁਰੱਖਿਆ ਕਾਨੂੰਨ ਤਹਿਤ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ।

Amritpal Singh Will Be Tried Under Serious Sections Court Frames Charges


Recommended News
Trending
Just Now