ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਸਿਹਤ ਵਿਭਾਗ ਵੱਲੋਂ 28 ਜੂਨ ਤੋਂ 30 ਜੂਨ 2026 ਤੱਕ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ-ਵਧੀਕ ਡਿਪਟੀ ਕਮਿਸ਼ਨਰ
June 17, 2026
The-Health-Department-Will-Admin

Punjab Speaks Team / Punjab

ਫਾਜ਼ਿਲਕਾ17 ਜੂਨ 2026

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਸਿੰਘ ਸਿਵਲ ਸਰਜਨ, ਡਾਕਟਰ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ ਰੇਖ ਵਿੱਚ 28 ਤੋਂ 30 ਜੂਨ ਤੱਕ ਚਲਾਏ ਜਾ ਰਹੇ ਨੈਸ਼ਨਲ ਪਲਸ ਪੋਲੀਓ ਰਾਉਂਡ ਸਬੰਧੀ ਅੱਜ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ ਏ ਐਸ ਜੀ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫਸਰਜ਼, ਬਲਾਕ ਐਕਸਟੈਂਸ਼ਨ ਐਜੂਕੇਟਰ, ਜ਼ਿਲ੍ਹਾ ਸਿੱਖਿਆ ਵਿਭਾਗ (ਸੈਕੰਡਰੀ) ਅਤੇ ਪ੍ਰਾਇਮਰੀ, ਜ਼ਿਲ੍ਹਾ ਪੇਂਡੂ ਵਿਕਾਸ ਵਿਭਾਗ, ਜ਼ਿਲ੍ਹਾ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਬਿਜਲੀ ਬੋਰਡ, ਪੰਜਾਬ ਪੁਲਿਸ, ਮਿਊਸਪਲ ਕਮੇਟੀ, ਫੂਡ ਸਪਲਾਈ ਵਿਭਾਗ, ਬੀ ਐਸ ਐਫ਼, ਟਰਾਂਸਪੋਰਟ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਇਸ ਨੋਬਲ ਕਾਰਜ ਵਿੱਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜ਼ੋ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਦੀ ਉਮਰ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਡਾ. ਰਿੰਕੂ ਚਾਵਲਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਕਿ ਦੇਸ਼ ਵਿੱਚੋਂ ਪੋਲੀਓ ਦਾ ਲਗਭਗ ਖਾਤਮਾ ਹੋ ਚੁੱਕਾ ਹੈ ਪਰ ਸਾਨੂੰ ਆਪਣੇ ਗੁਆਂਢੀ ਦੇਸ਼ਾਂ ਤੋਂ ਅਤੇ ਗੁਆਂਢੀ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਤੋਂ ਪੋਲੀਓ ਦੇ ਫੈਲਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨੂੰ ਦੇਖਦਿਆਂ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹਸਪੈਸ਼ਲ ਪਲਸ ਪੋਲੀਓ ਮੁਹਿੰਮ 28 ਤੋਂ 30 ਜੂਨ 2026 ਤੱਕ ਚਲਾਈ ਜਾ ਰਹੀ ਹੈ । ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਦੀ ਉਮਰ ਤੱਕ ਦੇ ਲਗਭੱਗ 142000 ਬੱਚਿਆਂ ਨੂੰ ਕਵਰ ਕਰਨ ਲਈ 565 ਪੋਲੀਓ ਬੂਥ, 19 ਟਰਾਂਜਿਟ ਪੋਲੀਓ ਬੂਥਾਂ ਦਾ ਗਠਨ ਕੀਤਾ ਗਿਆ ਹੈ ।ਇਸ ਮੁਹਿੰਮ ਲਈ 113 ਸੁਪਰਵਾਈਜ਼ਰ ਲਗਾਏ ਗਏ ਹਨ ਤੇ ਅਗਲੇ ਦੋ ਦਿਨ 1130 ਟੀਮਾਂ ਵੱਲੋਂ 1,96,129 ਘਰਾਂ ਵਿੱਚ ਜਾ ਕੇ ਪੋਲੀਓ ਖੁਰਾਕ ਪਿਲਾਈ ਜਾਵੇਗੀ।

ਉਹਨਾਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋਂ ਬੂੰਦਾਂ ਜਰੂਰ ਪਿਲਾਈਆਂ ਜਾਣ । ਬੇਸ਼ੱਕ ਬੱਚਾ ਰੂਟੀਨ ਦੀਆਂ ਬੂੰਦਾਂ ਲੈ ਚੁੱਕਾ ਹੋਵੇ, ਭਾਵੇਂ ਬੱਚਾ ਬਿਮਾਰ ਹੋਵ, ਭਾਵੇਂ ਦਸਤ ਲੱਗੇ ਹੋਣ। ਇਸ ਮੌਕੇ ਡਾ ਉਪਿੰਦਰ ਸਿੰਘ, ਡਾ ਸੁਮਿਤ ਸਿੰਘ, ਡਾ ਸੁਨੀਤਾ ਕੰਬੋਜ਼, ਡਾ ਪੰਕਜ, ਡਾ ਨਵੀਨ ਮਿੱਤਲ, ਡਾ ਸੁਮਿਤ, ਡਾ ਚੇਤਨ ਖੁਰਾਣਾ, ਰਾਜੇਸ਼ ਕੁਮਾਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਡਾ ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਣਾ, ਬੀ.ਈ.ਈ. ਦਿਵੇਸ਼ ਕੁਮਾਰ ਹਰਮੀਤ ਸਿੰਘ ਸੁਨੀਲ ਟੰਡਨ ਸ਼ੁਸ਼ੀਲ ਕੁਮਾਰ, ਸ਼ਵੇਤਾ ਕੰਪਿਊਟਰ ਅਸਿਸਟੈਂਟ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ ।

The Health Department Will Administer Polio Drops To All Children Up To 5 Years Of Age From June 28 To June 30 2026 Additional Deputy Commissioner


Recommended News
Trending
Just Now