ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ’ਚ ਨਾੜ ਸਾੜਨ ਦੇ 9,568 ਕੇਸ ਦਰਜ, 130 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
May 22, 2026
9-568-Cases-Of-Burning-Of-Wicks-

Punjab Speaks Team / Punjab

ਪਟਿਆਲਾ 22 ਮਈ 2026 :ਪੰਜਾਬ ਵਿਚ ਕਣਕ ਦੀ ਨਾੜ ਫੂਕਣ ਦੇ ਮਾਮਲਿਆਂ ‘ਤੇ ਪ੍ਰਸ਼ਾਸਨ ਨੇ ਹੁਣ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਸੂਬਾ ਸਰਕਾਰ ਨੇ ਪ੍ਰਬੰਧਨ ਨੂੰ ਲੈ ਕੇ ਲਾਪਰਵਾਹੀ ਵਰਤਣ ਵਾਲੇ ਵੱਖ-ਵੱਖ ਜ਼ਿਲ੍ਹਿਆਂ ਦੇ 130 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਦਾ ਜਵਾਬ ਤਸੱਲੀਬਖਸ਼ ਨਾ ਪਾਇਆ ਗਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਸਭ ਤੋਂ ਵੱਧ 57 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਰਨਤਾਰਨ ਵਿੱਚ 33, ਮੋਗਾ ਵਿੱਚ 19, ਬਰਨਾਲਾ ਵਿੱਚ 12 ਅਤੇ ਫਰੀਦਕੋਟ ਵਿੱਚ 9 ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਨੋਡਲ ਅਫ਼ਸਰ, ਸੁਪਰਵਾਈਜ਼ਰੀ ਸਟਾਫ਼ ਅਤੇ ਹੋਰ ਸਬੰਧਤ ਕਰਮਚਾਰੀ ਸ਼ਾਮਲ ਹਨ, ਜਿਨ੍ਹਾਂ ‘ਤੇ ਨਾੜ ਫੂਕਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਪ੍ਰਭਾਵਸ਼ਾਲੀ ਨਿਗਰਾਨੀ ਨਾ ਕਰਨ ਦੇ ਦੋਸ਼ ਹਨ।

ਦੂਜੇ ਪਾਸੇ ਸੂਬੇ ਵਿੱਚ ਲਗਾਤਾਰ ਵਧ ਰਹੀਆਂ ਨਾੜ ਸਾੜਣ ਦੀਆਂ ਘਟਨਾਵਾਂ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਹੁਣ ਤੱਕ ਕਣਕ ਦੀ ਨਾੜ ਸਾੜਣ ਦੇ ਕੁੱਲ 9,568 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 906 ਮਾਮਲੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਮੋਗਾ ਵਿੱਚ 743 ਅਤੇ ਬਠਿੰਡਾ ਵਿੱਚ 740 ਘਟਨਾਵਾਂ ਦਰਜ ਹੋਈਆਂ ਹਨ। ਉੱਥੇ ਹੀ, ਰੋਪੜ ਜ਼ਿਲ੍ਹੇ ਵਿੱਚ ਸਭ ਤੋਂ ਘੱਟ 24 ਮਾਮਲੇ ਸਾਹਮਣੇ ਆਏ ਹਨ। ਅਮ੍ਰਿਤਸਰ ਵਿਚ 698, ਬਰਨਾਲਾ 344, ਫਤਿਹਗੜ੍ਹ ਸਾਹਿਬ 119, ਫਰੀਦਕੋਟ 368, ਫਾਜਿਲਕਾ 412, ਫਿਰੋਜਪੁਰ 906, ਗੁਰਦਾਸਪਰ 629,ਹੁਸ਼ਿਆਰਪੁਰ 233, ਜਲੰਧਰ 375, ਕਪੂਰਥਲਾ 328, ਲੁਧਿਆਣਾ 612, ਮਾਨਸਾ 344, ਮੋਗਾ 743, ਮੁਕਤਸਰ 533, ਨਵਾਂ ਸ਼ਹਿਰ 130, ਪਠਾਣਕੋਟ 37, ਪਟਿਆਲਾ 406, ਮੋਹਾਲੀ 26, ਸੰਗਰੂਰ 681, ਤਰਨ ਤਾਰਨ 712, ਮਲੇਰਕੋਟਲਾ 168 ਥਾਈ ਨਾੜ ਸਾੜਣ ਦੇ ਮਾਮਲੇ ਰਿਪੋਰਟ ਹੋਏ ਹਨ।

1.09 ਕਰੋੜ ਜੁਰਮਾਨਾ, 767 ਐਫਆਈਆਰ

ਪ੍ਰਸ਼ਾਸਨ ਵੱਲੋਂ ਨਾੜ ਫੂਕਣ ਵਾਲਿਆਂ ਨੂੰ ਜੁਰਮਾਨੇ ਵੀ ਲਗਾਏ ਜਾ ਰਹੇ ਹਨ। ਹੁਣ ਤੱਕ ਕੁੱਲ 1 ਕਰੋੜ 9 ਲੱਖ 35 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਾ ਹੈ। ਇਸ ਜੁਰਮਾਨੇ ਵਿੱਚੋਂ ਹੁਣ ਤੱਕ ਸਿਰਫ਼ 7 ਲੱਖ 80 ਹਜ਼ਾਰ ਰੁਪਏ ਦੀ ਹੀ ਵਸੂਲੀ ਹੋ ਸਕੀ ਹੈ। ਇਸ ਤੋਂ ਇਲਾਵਾ 767 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ, ਜਦਕਿ 866 ਫਰਦਾਂ ਵਿਚ ਰੈੱਡ ਐਂਟਰੀ ਕੀਤੀ ਗਈ ਹੈ।

9 568 Cases Of Burning Of Wicks Registered In Punjab Show Cause Notices Issued To 130 Officials


Recommended News
Trending
Just Now