May 27, 2026
Punjab Speaks Team / Punjab
ਹੁਸ਼ਿਆਰਪੁਰ 27 ਮਈ 2026: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਮਕਸਦ ਨਾਲ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਉੱਪਰ ਲਗਾਈ ਗਈ ਪੂਰਨ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਇੱਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ।
ਨਗਰ ਨਿਗਮ ਦੇ ਕਮਿਸ਼ਨਰ ਜਯੋਤੀ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ, ਸੈਨੇਟਰੀ ਸੁਪਰਵਾਈਜਰ ਸੂਰਜ ਕੁਮਾਰ ਅਤੇ ਸੈਨੇਟਰੀ ਸੁਪਰਵਾਈਜਰ ਸੰਜੀਵ ਕੁਮਾਰ ਨੇ ਆਪਣੀ ਪੈਟਰੋਲਿੰਗ ਟੀਮ ਸਮੇਤ ਸਵੇਰ ਵੇਲੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਹੋਰ ਅਹਿਮ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ।
ਇਸ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ਅਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਮੌਕੇ ‘ਤੇ 2 ਚਲਾਨ ਕੱਟੇ ਗਏ। ਇਸ ਦੇ ਨਾਲ ਹੀ ਟੀਮ ਵੱਲੋਂ ਲਗਭਗ 45 ਕਿੱਲੋ ਸਿੰਗਲ ਯੂਜ਼ ਪਲਾਸਟਿਕ ਦੀ ਸਮੱਗਰੀ ਵੀ ਜ਼ਬਤ ਕੀਤੀ ਗਈ।
ਨਗਰ ਨਿਗਮ ਦੇ ਕਮਿਸ਼ਨਰ ਨੇ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਾਰਿਆਂ ਦੇ ਸਾਂਝੇ ਸਹਿਯੋਗ ਨਾਲ ਹੀ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਇਆ ਜਾ ਸਕਦਾ ਹੈ, ਇਸ ਲਈ ਵਾਤਾਵਰਣ ਦੀ ਸੁਰੱਖਿਆ ਵਿੱਚ ਹਰ ਨਾਗਰਿਕ ਆਪਣਾ ਬਣਦਾ ਯੋਗਦਾਨ ਪਾਵੇ।
Municipal Corporation Takes Strict Action Against Single use Plastic 45 Kg Of Plastic Seized 2 Challans Issued