ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿ " /> ਪਟਿਆਲਾ (ਅਮਰੀਕਇੰਦਰ ਸਿੰਘ ">
ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"   
ਅੱਜ ਜ਼ਿਲ੍ਹਾ ਪਟਿਆਲਾ ਦੇ ਪਿੰਡ ਬੋਸਰ ਕਲਾਂ,ਮਹੁੱਬਤਪੁਰ ਅਤੇ ਸਨੌਲੀਆ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ।
December 5, 2023
Lok-Punjab-News-Views-and-Review

Punjab Speaks / Punjab

ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿੰਡਾਂ ਵਿਚ ਜ਼ਿਲ੍ਹਾ ਕੋਆਡੀਨੇਟਰ ਹਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ, ਇਸ ਕਾਰਜ ਵਿੱਚ ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਕੁਆਡੀਨੇਟਰ ਹਰਦੀਪ ਸਿੰਘ ਨੇ ਮਿੱਟੀ ਦੇ ਬਾਰੇ ਵਿੱਚ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਦੇ ਗੁਰਬਾਣੀ ਦੇ ਕਥਨ ਤੋਂ ਸੁਰੂ ਕਰਕੇ ਮਿੱਟੀ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਸਬੰਧੀ ਇਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਓਹਨਾ ਕਿਹਾ ਕਿ ਸਾਨੂੰ ਮਿੱਟੀ ਦੇ ਸੁਭਾਅ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਆਪਣੇ ਖੇਤ ਵਿੱਚੋਂ ਵਧੀਆ ਉਪਜ ਲਈ ਜਾ ਸਕਦੀ ਹੈ। ਇਸ ਕਥਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਮਿੱਟੀ ਦੀ ਜਾਂਚ ਪਰਖ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਾਨੂੰ ਮਿੱਟੀ ਦੇ ਸਹੀ ਤੱਤਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਕਿਸਾਨ ਵੀਰਾਂ ਦੇ ਨਾਲ ਪਿੰਡਾਂ ਦੀ ਪੰਚਾਇਤ ਵੀ ਹਾਜ਼ਰ ਸੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੀ ਪੂਰੀ ਟੀਮ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਪੱਤਰ ਦੇਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਾਰੇ ਹਾਜ਼ਰੀਨ ਦਾ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਕੁਦਰਤੀ ਖ਼ੇਤੀ ਨਾਲ ਜੁੜਨ ਦੀ ਬੇਨਤੀ ਕੀਤੀ।

Lok Punjab News Views and Reviews


Recommended News
Punjab Speaks ad image
Trending
Just Now