Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਦੀ ਅਪੀਲ
December 12, 2025
Additional-Deputy-Commissioner-A

Punjab Speaks Team / Panjab

ਤਰਨ ਤਾਰਨ, 12 ਦਸੰਬਰ 2025 - ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲੇ (ਐੱਮ.ਐੱਸ.ਐੱਮ.ਈ) ਵੱਲੋਂ ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ ਕਰਨ ਲਈ ਉਦਯੋਗ ਵਿਭਾਗ ਦੇ ਸਹਿਯੋਗ ਨਾਲ ਤਰਨ ਤਾਰਨ ਸ਼ਹਿਰ ਵਿਖੇ ਮਿਤੀ 18 ਦਸੰਬਰ ਤੋਂ 20 ਦਸੰਬਰ 2025 ਤੱਕ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਅਤੇ ਹੋਰ ਉੱਦਮੀ ਮਹਿਲਾਵਾਂ ਆਪਣੇ ਸਟਾਲ ਲਗਾ ਕੇ ਆਪਣੇ ਵੱਲੋਂ ਤਿਆਰ ਕੀਤੇ ਉਤਪਾਦਾਂ ਨੂੰ ਵੇਚਣਗੀਆਂ।

ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਦਸੰਬਰ ਤੋਂ 20 ਦਸੰਬਰ 2025 ਤੱਕ ਤਿੰਨ ਰੋਜ਼ਾ ਇਹ ਪੰਜਾਬ ਸਖੀ ਸ਼ਕਤੀ ਮੇਲਾ ਤਰਨ ਤਾਰਨ ਦੀ ਦੁਸ਼ਿਹਰਾ ਗਰਾਊਂਡ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਜ਼ਿਲ੍ਹਾ ਤਰਨ ਤਾਰਨ ਦੀ ਮਹਿਲਾਵਾਂ ਜੋ ਸਵੈ-ਸਹਾਇਤਾ ਸਮੂਹਾਂ ਨਾਲ ਜੁੜ ਕੇ ਆਪਣੀ ਉਪਜੀਵਕਾ ਕਮਾ ਰਹੀਆਂ ਹਨ ਵੱਲੋਂ ਆਪਣੇ ਉਤਪਾਦ ਵੇਚੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਉੱਦਮੀ ਮਹਿਲਾਵਾਂ ਜੋ ਆਪਣੇ ਵੱਖ-ਵੱਖ ਤਰਾਂ ਦੇ ਉਤਪਾਦ ਤਿਆਰ ਕਰ ਰਹੀਆਂ ਹਨ ਉਨ੍ਹਾਂ ਨੂੰ ਵੀ ਏਥੇ ਆਪਣੇ ਉਤਪਾਦ ਵੇਚਣ ਦਾ ਮੌਕਾ ਦਿੱਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਜੀਵ ਕੁਮਾਰ ਭਾਰਤ ਸਰਕਾਰ ਦੇ ਐੱਮ.ਐੱਸ.ਐੱਮ.ਈ ਮੰਤਰਾਲੇ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਵੈ-ਸਹਾਇਤਾ ਸਮੂਹਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਵੇਚਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ ਅਤੇ ਜ਼ਿਲ੍ਹੇ ਦੇ ਸਵੈ-ਸਹਾਇਤਾ ਸਮੂਹਾਂ ਵੱਲੋਂ ਆਪਣੇ ਹੱਥੀਂ ਬਣਾਇਆ ਜੋ ਸਮਾਨ ਬਣਾ ਕੇ ਵੇਚਿਆ ਜਾ ਰਿਹਾ ਹੈ ਉਹ ਉੱਚ ਮਿਆਰੀ ਤੇ ਬਜ਼ਾਰ ਦੇ ਮੁਕਾਬਲੇ ਕਿਫ਼ਾਇਤੀ ਹੈ।

ਉਨ੍ਹਾਂ ਕਿਹਾ ਕਿ ਇਹ ਪੰਜਾਬ ਸਖੀ ਸ਼ਕਤੀ ਮੇਲਾ ਤਿੰਨ ਦਿਨ ਚੱਲੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਇਸ ਮੇਲੇ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਤਾਂ ਜੋ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਨੂੰ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਮੇਲੇ ਦੌਰਾਨ ਫੂਡ ਸਟਾਲ ਲੱਗਣਗੇ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੇਲੇ ਨੂੰ ਕਾਮਯਾਬ ਕਰਨ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣ।

ਮੀਟਿੰਗ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦੇ ਜੀ.ਐੱਮ. ਸੁਖਪਾਲ ਸਿੰਘ, ਸੈਲਫ ਹੈਲਪ ਗਰੁੱਪ ਦੀ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਕੌਰ, ਡੀ.ਡੀ.ਪੀ.ਓ. ਪਿਆਰ ਸਿੰਘ ਖ਼ਾਲਸਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵਿਕਰਮਜੀਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Additional Deputy Commissioner Appeals To The Residents Of The District To Visit Punjab Sakhi Shakti Mela And Make Maximum Purchases


Recommended News
Punjab Speaks ad image
Trending
Just Now