January 21, 2025

Punjab Speaks Team / Panjab
ਆਏ ਦਿਨ ਹੀ ਪੰਜਾਬ ਵਿੱਚ ਵੱਧ ਰਹੇ ਸੜਕੀ ਹਾਦਸੇ ਜਿੱਥੇ ਇੱਕ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ , ਉਥੇ ਹੀ ਸਰਕਾਰਾਂ ਤੇ ਪ੍ਰਸ਼ਾਸਨ ਦੇ ਵੱਲੋਂ ਵੀ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਲਈ ਅਹਿਮ ਕਦਮ ਚੁੱਕੇ ਜਾਂਦੇ ਹਨ । ਪਰ ਇਸ ਦੇ ਬਾਵਜੂਦ ਵੀ ਸੜਕੀ ਹਾਦਸੇ ਵੱਧ ਰਹੇ ਹਨ । ਸਕੂਲੀ ਬੱਸਾਂ ਤੇ ਬੱਚਿਆਂ ਨੂੰ ਸਕੂਲ ਪਹੁੰਚਾਉਣ ਵਾਲੇ ਵਾਹਣ ਵੀ ਦਿਨ ਪ੍ਰਤੀ ਦਿਨ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਇਸੇ ਵਿਚਾਲੇ ਹੁਣ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲਾਂ ਦੇ ਲਈ ਸਬੰਧਤ ਵਿਭਾਗ ਦੇ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ । ਜਿਸ ਤਹਿਤ ਸੇਫ਼ ਸਕੂਲ ਵ੍ਹੀਕਲ ਪਾਲਿਸੀ ਦੀ ਵਰਤੋਂ ਕਰਦਿਆਂ ਬੱਚਿਆਂ ਦੀ ਸੁਰੱਖਿਆ ਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਸੇਫ਼ਟੀ ਵਿਭਾਗ ਨੇ ਇੱਕ ਅਹਿਮ ਫ਼ੈਸਲਾ ਲਿਆ । ਜਿ
ਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ । ਜਾਰੀ ਹੁਕਮਾਂ ਮੁਤਾਬਕ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਬੱਸ, ਵੈਨ ਡਰਾਈਵਰਾਂ ਤੇ ਕੰਡਕਟਰਾਂ ਲਈ ਅੱਖਾਂ ਦੇ ਟੈਸਟ ਦੇ ਨਾਲ-ਨਾਲ ਡੋਪ ਟੈਸਟ ਦਾ ਸਰਟੀਫਿਕੇਟ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇ ਕੋਈ ਸਕੂਲ ਤੈਅ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ , ਉਸ ਦੇ ਡਰਾਈਵਰਾਂ ਅਤੇ ਸੰਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਜਦੋਂ ਵੀ ਕਿਸੇ ਸਕੂਲੀ ਵਾਹਣ ਦੇ ਨਾਲ ਕੋਈ ਹਾਦਸਾ ਵਾਪਰਦਾ ਹੈ ਤਾਂ, ਜਿਆਦਾਤਰ ਗਲਤੀ ਡਰਾਈਵਰ ਦੀ ਵੇਖਣ ਨੂੰ ਮਿਲਦੀ ਹੈ । ਇਸ ਦੇ ਚਲਦੇ ਹੁਣ ਇਨਾ ਵਾਹਨਾ ਨੂੰ ਚਲਾਉਣ ਵਾਲੇ ਡਰਾਈਵਰਾਂ ਤੇ ਕੰਡਕਟਰਾਂ ਦੇ ਲਈ ਅੱਖਾਂ ਦੇ ਟੈਸਟ ਦੇ ਨਾਲ ਨਾਲ ਡੋਪ ਟੈਸਟ ਕਰਵਾਉਣੇ ਲਾਜ਼ਮੀ ਕਰ ਦਿੱਤੇ ਗਏ ਹਨ। ਉਧਰ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਮੈਜਿਸਟਰੇਟ ਹਰੇਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਅਤੇ ਕੰਡਕਟਰ ਦੀ ਟੈਸਟ ਰਿਪੋਰਟ ਲੈਣਗੇ।
Keeping In View The Safety Of Children The Order Issued By The Department For Schools
