March 14, 2025

Punjab Speaks Team / Panjab
ਨਾਨਕਸ਼ਾਹੀ ਸੰਮਤ 557 ਨਵੇਂ ਵਰ੍ਹੇ ਦੀ ਆਮਦ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਮਤ ਨਾਨਕਸ਼ਾਹੀ 557 ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ, ਸਿੱਖ ਨੂੰ ਹਮੇਸ਼ਾਂ ਗੁਰਬਾਣੀ ਦੀ ਸੇਧ ਵਿਚ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ ਅਤੇ ਕੌਮ ਨੂੰ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਜੋ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ।
Shiromani Committee Organized A Gurmat Samagam At Gurdwara Sri Manji Sahib Diwan Hall On The Occasion Of The New Year Nanakshahi Sammat 557
