Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਅੱਜ ਹੋਣਗੀਆਂ ਰਵਾਨਾ- ਜਸਪ੍ਰੀਤ ਸਿੰਘ
December 12, 2025
Polling-Parties-For-Zilla-Parish

Punjab Speaks Team / Panjab

ਸ੍ਰੀ ਅਨੰਦਪੁਰ ਸਾਹਿਬ 12 ਦਸੰਬਰ 2025 : ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ ਨੇ ਦੱਸਿਆ ਕਿ ਜਿਲ੍ਹਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਸ਼ਨੀਵਾਰ 13 ਦਸੰਬਰ ਨੂੰ ਸਵੇਰੇ 9 ਵਜੇ ਸਰਕਾਰੀ ਹਾਈ ਸਕੂਲ ਮਟੌਰ ਤੋ ਰਵਾਨਾ ਹੋਣਗੀਆਂ। ਚੋਣ ਡਿਊਟੀ ਤੋ ਗੈਰਹਾਜ਼ਰ ਅਤੇ ਗੈਰਜਿੰਮੇਵਾਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।

ਰਿਟਰਨਿੰਗ ਅਫਸਰ ਨੇ ਦੱਸਿਆ ਕਿ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜਿਲ੍ਹਾ ਚੋਣ ਅਫਸਰ ਸ੍ਰੀ ਵਰਜੀਤ ਵਾਲੀਆ ਆਈ.ਏ.ਐਸ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਚੋਣ ਡਿਊਟੀ ਤੋ ਗੈਰਹਾਜ਼ਰ ਰਹਿਣ ਵਾਲੇ ਜਾਂ ਗੈਰਜਿੰਮੇਵਾਰ ਤਰੀਕੇ ਨਾਲ ਚੋਣ ਡਿਊਟੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਚੋਣ ਨਿਯਮਾਂ ਦੇ ਪੰਜਾਬ ਸਟੇਟ ਸਿਵਲ ਸਰਵਿਸ (ਪਨਿਸ਼ਮੈਂਟ ਐਂਡ ਅਪੀਲਜ਼ ਰੂਲਜ਼ 1970) ਅਨੁਸਾਰ ਜਿਹੜੇ ਅਧਿਕਾਰੀ/ਕਰਮਚਾਰੀ ਪਹਿਲਾ ਰਿਹਸਲ ਵਿੱਚ ਅਤੇ ਹੁਣ ਚੋਣ ਡਿਊਟੀ ਵਿੱਚ ਲਾਪਰਵਾਹੀ ਵਰਤ ਰਹੇ ਹਨ ਜਾਂ ਡਿਊਟੀ ਤੋਂ ਗੈਰਹਾਜ਼ਰ ਹਨ ਉਨ੍ਹਾਂ ਲਈ ਤੁਰੰਤ ਪ੍ਰਵਾਨ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਚੋਣ ਡਿਊਟੀ ਇੱਕ ਬਹੁਤ ਹੀ ਜਿੰਮੇਵਾਰੀ ਦਾ ਕੰਮ ਹੈ, ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਵੋਟਰਾਂ ਨੂੰ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਉਨ੍ਹਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨਾ ਡਰ, ਭੈਅ, ਲੋਭ ਲਾਲਚ ਜਾਂ ਦਬਾਅ ਤੋ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟਰ ਆਪਣੇ ਵੋਟ ਦੇ ਹੱਕ ਦਾ ਵੱਧ ਤੋ ਵੱਧ ਇਸਤੇਮਾਲ ਕਰਨ।

Polling Parties For Zilla Parishad And Block Samiti Elections Will Leave Today Jaspreet Singh


Recommended News
Punjab Speaks ad image
Trending
Just Now