Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਮੋਦੀ ਸਰਕਾਰ ਦਾ ਅਗਲਾ ਐਕਸ਼ਨ! ਨੋਟਬੰਦੀ ਮਗਰੋਂ ਹੁਣ ਸਿਮਬੰਦੀ, ਮੁੜ ਲੱਗਣਗੀਆਂ ਲੰਬੀਆਂ ਕਤਾਰਾਂ
April 8, 2025
Modi-Government-S-Next-Action-Af

Punjab Speaks Team / National

ਮੋਦੀ ਸਰਕਾਰ ਜਲਦ ਹੀ ਨੋਟਬੰਦੀ ਵਾਂਗ ਸਿਮਬੰਦੀ ਕਰਨ ਜਾ ਰਹੀ ਹੈ। ਜਿਸ ਚ ਨਵਾਂ ਸਿਮ ਲੈਣਾ ਪੈ ਸਕਦਾ ਹੈ ਕਿਉਂਕਿ ਭਾਰਤ ਸਰਕਾਰ ਪੁਰਾਣੇ ਸਿਮ ਕਾਰਡਾਂ ਨੂੰ ਬਦਲਣ ਦੀ ਤਿਆਰੀ ਕਰ ਰਹੀ ਹੈ। ਭਾਰਤ ਸਰਕਾਰ ਮੋਬਾਈਲ ਫੋਨਾਂ ਵਿੱਚ ਵਰਤੇ ਜਾਣ ਵਾਲੇ ਪੁਰਾਣੇ ਸਿਮ ਕਾਰਡਾਂ ਨੂੰ ਬਦਲਣ 'ਤੇ ਵਿਚਾਰ ਕਰ ਰਹੀ ਹੈ। ਇਹ ਕਦਮ ਦੇਸ਼ ਦੀ ਪ੍ਰਮੁੱਖ ਸਾਈਬਰ ਸੁਰੱਖਿਆ ਏਜੰਸੀ ਦੀ ਜਾਂਚ ਤੋਂ ਬਾਅਦ ਉਠਾਇਆ ਜਾ ਰਿਹਾ ਹੈ ਜਿਸ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਕੁਝ ਸਿਮ ਕਾਰਡਾਂ ਵਿੱਚ ਵਰਤੇ ਜਾਣ ਵਾਲੇ ਚਿੱਪਸੈੱਟ ਚੀਨ ਤੋਂ ਆਏ ਸਨ।

ਹੁਣ ਸਰਕਾਰ ਇਸ ਮੁੱਦੇ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਕਰ ਰਹੀ ਹੈ ਤੇ ਪੁਰਾਣੇ ਸਿਮ ਕਾਰਡਾਂ ਨੂੰ ਬਦਲਣ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਜਾ ਰਹੀ ਹੈ। ਜੇਕਰ ਸਰਕਾਰ ਅਜਿਹਾ ਕਰਦੀ ਹੈ ਤਾਂ ਨੋਟਬੰਦੀ ਵਾਂਗ ਸਿਮਬੰਦੀ ਦੌਰਾਨ ਵੀ ਨਵੇਂ ਸਿਮ ਲੈਣ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣਾ ਪੈ ਸਕਦਾ ਹੈ। NCSC ਨੇ ਦੇਸ਼ ਦੇ ਪ੍ਰਮੁੱਖ ਦੂਰਸੰਚਾਰ ਆਪਰੇਟਰਾਂ ਜਿਵੇਂ ਕਿ ਰਿਲਾਇੰਸ ਜੀਓ, ਏਅਰਟੈੱਲ ਤੇ ਵੋਡਾਫੋਨ ਆਈਡੀਆ (Vi) ਦੇ ਸੀਨੀਅਰ ਅਧਿਕਾਰੀਆਂ ਤੇ ਦੂਰਸੰਚਾਰ ਮੰਤਰਾਲੇ ਦੇ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਸਿਮ ਕਾਰਡ ਸਪਲਾਈ ਪ੍ਰਕਿਰਿਆ ਵਿੱਚ ਕਮੀਆਂ ਤੇ ਪੁਰਾਣੇ ਸਿਮ ਕਾਰਡਾਂ ਨੂੰ ਬਦਲਣ ਲਈ ਇੱਕ ਢਾਂਚੇ 'ਤੇ ਚਰਚਾ ਕੀਤੀ ਗਈ ਹੈ।

ਪਿਛਲੇ ਕੁਝ ਸਾਲਾਂ ਵਿੱਚ ਭਾਰਤ ਨੇ ਹੁਆਵੇਈ ਤੇ ZTE ਵਰਗੇ ਚੀਨੀ ਉਪਕਰਣ ਨਿਰਮਾਤਾਵਾਂ 'ਤੇ ਪਾਬੰਦੀ ਲਾਈ ਹੈ। ਹੁਣ ਰਾਸ਼ਟਰੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਨੇ ਇੱਕ ਨਿਯਮ ਬਣਾਇਆ ਹੈ ਕਿ ਦੇਸ਼ ਵਿੱਚ ਕਿਸੇ ਵੀ ਕਿਸਮ ਦੇ ਟੈਲੀਕਾਮ ਉਪਕਰਣਾਂ ਦੀ ਦਰਾਮਦ, ਵਿਕਰੀ ਜਾਂ ਵਰਤੋਂ ਤੋਂ ਪਹਿਲਾਂ, ਉਨ੍ਹਾਂ ਦੀ ਲਾਜ਼ਮੀ ਤੌਰ 'ਤੇ ਜਾਂਚ ਤੇ ਪ੍ਰਮਾਣਿਤ ਕੀਤੀ ਜਾਵੇਗੀ। ਇਹ ਪ੍ਰਕਿਰਿਆ ਇਹ ਯਕੀਨੀ ਬਣਾਉਂਦੀ ਹੈ ਕਿ ਭਾਰਤ ਵਿੱਚ ਵਰਤੇ ਜਾਣ ਵਾਲੇ ਸਾਰੇ ਦੂਰਸੰਚਾਰ ਉਪਕਰਣ ਰਾਸ਼ਟਰੀ ਤੇ ਅੰਤਰਰਾਸ਼ਟਰੀ ਸੁਰੱਖਿਆ, ਪ੍ਰਦਰਸ਼ਨ ਤੇ ਗੁਣਵੱਤਾ ਦੇ ਮਿਆਰਾਂ ਨੂੰ ਪੂਰਾ ਕਰਦੇ ਹਨ।

Modi Government S Next Action After Demonetization Now Sim Ban Long Queues Will Start Again


Recommended News
Punjab Speaks ad image
Trending
Just Now