Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਉੱਤਰ ਪ੍ਰਦੇਸ਼ ਚ ਮੀਂਹ-ਹਨ੍ਹੇਰੀ ਕਾਰਨ ਤਬਾਹ ਹੋਈ ਕਣਕ ਦੀ ਫਸਲ, ਖੇਤ 'ਚ ਖੜ੍ਹੇ ਕਿਸਾਨ ਨੂੰ ਪਿਆ ਦਿਲ ਦਾ ਦੌਰਾ, ਮੌਤ
April 12, 2025
Wheat-Crop-Destroyed-Due-To-Rain

Punjab Speaks Team / National

ਉੱਤਰ ਪ੍ਰਦੇਸ਼ ਵਿਚ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਮੈਨਪੁਰੀ ਦੇ ਨਾਗਲਾ ਦੀਪਾ ਵਿਚ ਬਾਰਿਸ਼ ਕਾਰਨ ਤਬਾਹ ਹੋਈ ਫਸਲ ਵੇਖ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ। ਕਿਸਾਨ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ 14 ਵਿੱਘੇ ਫਸਲ ਦੇ ਤਬਾਹ ਹੋਣ ਕਾਰਨ ਕਿਸਾਨ ਸਦਮੇ ਵਿੱਚ ਸੀ। ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ।

ਪੁਲਿਸ ਅਨੁਸਾਰ ਪਿੰਡ ਨਗਲਾ ਦੀਪਾ ਦੇ ਵਸਨੀਕ ਕਿਸਾਨ ਸ਼ਿਵ ਸਿੰਘ ਯਾਦਵ ਨੇ ਲਗਭਗ 14 ਵਿੱਘੇ ਵਿੱਚ ਕਣਕ ਦੀ ਫ਼ਸਲ ਬੀਜੀ ਸੀ। ਫਸਲ ਪੱਕ ਗਈ ਸੀ ਅਤੇ ਵਾਢੀ ਲਈ ਤਿਆਰ ਸੀ। ਸ਼ਿਵ ਸਿੰਘ ਚੰਗੀ ਪੈਦਾਵਾਰ ਤੋਂ ਬਹੁਤ ਖੁਸ਼ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਸਵੇਰੇ ਸ਼ਿਵ ਸਿੰਘ ਸਵੇਰੇ 5 ਵਜੇ ਦੇ ਕਰੀਬ ਆਪਣੀ ਫ਼ਸਲ ਦੇਖਣ ਲਈ ਖੇਤ ਗਿਆ ਸੀ। ਉਹ ਖੇਤ ਨੂੰ ਪਾਣੀ ਨਾਲ ਭਰਿਆ ਦੇਖ ਕੇ ਹੈਰਾਨ ਰਹਿ ਗਿਆ ਅਤੇ ਉਹ ਖੇਤ ਵਿੱਚ ਬੇਹੋਸ਼ ਹੋ ਕੇ ਡਿੱਗ ਪਿਆ।

ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ। ਮਥੁਰਾ ਵਿੱਚ ਵੀ ਗੜੇ ਪਏ। ਫਿਰੋਜ਼ਾਬਾਦ, ਈਟਾ, ਕਾਸਗੰਜ, ਅਲੀਗੜ੍ਹ, ਫਰੂਖਾਬਾਦ, ਮੇਰਠ, ਬਰੇਲੀ ਸਮੇਤ ਕਈ ਜ਼ਿਲਿਆਂ ‘ਚ ਤੂਫਾਨ ਕਾਰਨ ਬਿਜਲੀ ਦੇ ਖੰਭੇ ਡਿੱਗ ਗਏ। ਇਸ ਨਾਲ ਸਪਲਾਈ ਪ੍ਰਭਾਵਿਤ ਹੋਈ। ਸੂਬੇ ਵਿੱਚ ਅਗਲੇ 48 ਘੰਟਿਆਂ ਤੱਕ ਮੌਸਮ ਖਰਾਬ ਰਹੇਗਾ। ਮੌਸਮ ਵਿਭਾਗ ਅਨੁਸਾਰ ਐਤਵਾਰ ਤੱਕ ਕਈ ਇਲਾਕਿਆਂ ਵਿਚ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਸ਼ਨੀਵਾਰ ਨੂੰ ਪੂਰਬੀ ਅਤੇ ਪੱਛਮੀ ਹਿੱਸਿਆਂ ਦੇ ਲਗਭਗ 40 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ-ਤੂਫਾਨ ਅਤੇ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Wheat Crop Destroyed Due To Rain And Thunderstorm In Uttar Pradesh Farmer Dies Of Heart Attack While Standing In Field


Recommended News
Punjab Speaks ad image
Trending
Just Now