ਸੀਲ ਸੁਰੱਖਿਅਤ ਹੋਣ ਕਾਰਨ ਰੇਲਵੇ ਨੂੰ ਜ਼ਿੰਮੇਵਾਰ ਨਾ ਮੰਨਣ ਦਾ ਫੈਸਲਾ, ਬੀਮਾ ਕੰਪਨੀ ਦੀ ਅਪੀਲ ਰੱਦ    ਰਾਮ ਮੰਦਰ ਚੜ੍ਹਾਵੇ ਚੋਰੀ ਮਾਮਲਾ: ਅੱਠ ਮੁਲਜ਼ਮ ਨਿਆਇਕ ਹਿਰਾਸਤ ‘ਚ, ਅਸਤੀਫ਼ੇ ਦੀਆਂ ਅਫ਼ਵਾਹਾਂ ਦਾ ਕੀਤਾ ਖੰਡਨ    ਸੀਬੀਐੱਸਈ ਸੋਧੇ ਨਤੀਜਿਆਂ ਵਿੱਚ ਦੇਰੀ ਕਾਰਨ ਵਿਦਿਆਰਥੀਆਂ ਦੀ ਚਿੰਤਾ ਵਧੀ, ਦਾਖ਼ਲਾ ਪ੍ਰਕਿਰਿਆ ਪ੍ਰਭਾਵਿਤ    ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"   
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ
June 2, 2026
Congress-High-Command-Meeting-On

Punjab Speaks Team / Punjab

ਚੰਡੀਗੜ੍ਹ, 02 ਜੂਨ 2026 :ਪੰਜਾਬ ਭਾਜਪਾ ਲਈ ਨਵੇਂ ਮੁਖੀ ਦੀ ਨਿਯੁਕਤੀ ਤੋਂ ਬਾਅਦ, ਕਾਂਗਰਸ ਪਾਰਟੀ ਦੇ ਅੰਦਰ ਲੀਡਰਸ਼ਿਪ ਤਬਦੀਲੀ ਬਾਰੇ ਚਰਚਾਵਾਂ ਹੁਣ ਤੇਜ਼ ਹੋ ਗਈਆਂ ਹਨ। ਇਸ ਦੌਰਾਨ, ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਆਗੂਆਂ ਬਾਰੇ ਇੱਕ ਮੀਟਿੰਗ ਬੁਲਾਈ ਹੈ। ਦੱਸ ਦਈਏ ਕਿ ਕਾਂਗਰਸ ਹਾਈਕਮਾਂਡ ਨੇ ਇੱਕ ਹਫਤੇ ‘ਚ ਦੂਜੀ ਵਾਰ ਪੰਜਾਬ ਬਾਰੇ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ, ਕੇ.ਸੀ. ਵੇਣੂਗੋਪਾਲ ਅਤੇ ਭੁਪੇਸ਼ ਬਘੇਲ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ। ਇਸ ਦੌਰਾਨ ਭਵਿੱਖ ਦੀਆਂ ਰਣਨੀਤੀਆਂ ਅਤੇ ਸੰਗਠਨਾਤਮਕ ਮਾਮਲਿਆਂ ਬਾਰੇ ਚਰਚਾ ਹੋਣ ਦੀ ਉਮੀਦ ਹੈ।

ਇਸ ਤੋਂ ਕੁਝ ਦਿਨ ਪਹਿਲਾਂ ਹਾਈਕਮਾਂਡ ਨੇ ਸੀਨੀਅਰ ਆਗੂਆਂ ਨੂੰ ਦਿੱਲੀ ਬੁਲਾਇਆ ਸੀ। ਪਰ ਇਸ ਮੀਟਿੰਗ ਦੇ ਵਿਚਕਾਰ ਹੀ ਇਹ ਵੀ ਚਰਚਾਵਾਂ ਤੇਜ਼ ਹੋ ਗਿਆਨ ਹਨ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਿਆ ਜਾ ਸਕਦਾ ਹੈ। ਇਸ ਰੇਸ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ, ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਬਾਜਵਾ, ਵਿਜੇ ਇੰਦਰ ਸਿੰਗਲਾ, ਪ੍ਰਗਟ ਸਿੰਘ ਅਤੇ ਰਾਜਾ ਗੁਰਜੀਤ ਸਿੰਘ ਸ਼ਾਮਿਲ ਹਨ। ਪਰ ਸਭ ਤੋਂ ਵੱਧ ਚਰਚਾਵਾਂ ਵਿਜੇ ਇੰਦਰ ਸਿੰਗਲਾ ਦੇ ਨਾਂਅ ਦੀਆਂ ਹੋ ਰਹੀਆਂ ਹਨ, ਕਿਉਂਕਿ ਉਹ ਕਿਸੇ ਵੀ ਧੜੇ ਨਾਲ ਸੰਬੰਧਿਤ ਨਹੀਂ ਹਨ ਜਿਸ ਕਾਰਨ ਹਾਈਕਮਾਂਡ ਉਨ੍ਹਾਂ ਨੇ ਭਰੋਸਾ ਕਰ ਸਕਦੀ ਹੈ। ਪਰ ਆਖਰੀ ਫੈਸਲੇ ਦਾ ਪਤਾ ਮੀਟਿੰਗ ਤੋਂ ਬਾਅਦ ਹੀ ਪਤਾ ਲੱਗੇਗਾ।

Congress High Command Meeting On Punjab In Delhi Today


Recommended News
Punjab Speaks ad image
Trending
Just Now