June 9, 2025

Punjab Speaks Team / National
ਮਨੀਪੁਰ ਤੋਂ ਹਿੰਸਕ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਮੈਤੇਈ ਭਾਈਚਾਰੇ ਦੇ ਲੋਕਾਂ ਅਤੇ ਸੁਰੱਖਿਆ ਬਲਾਂ ਵਿਚਕਾਰ ਝੜਪਾਂ ਹੋਈਆਂ। ਇਸ ਦੌਰਾਨ ਮੈਤੇਈ ਭਾਈਚਾਰੇ ਦੇ ਲੋਕਾਂ ਨੇ ਸਰਕਾਰੀ ਇਮਾਰਤਾਂ ਨੂੰ ਅੱਗ ਲਗਾ ਦਿੱਤੀ। ਪੁਲਿਸ ਦੇ ਅਨੁਸਾਰ ਇਸ ਹਿੰਸਾ ਦਾ ਕਾਰਨ ਮੈਤੇਈ ਭਾਈਚਾਰੇ ਦੇ ਨੇਤਾ ਸਮੇਤ 4 ਲੋਕਾਂ ਦੀ ਕਥਿਤ ਗ੍ਰਿਫਤਾਰੀ ਬਾਰੇ ਦੱਸਿਆ ਜਾ ਰਿਹਾ ਹੈ।
ਸੋਮਵਾਰ ਨੂੰ ਪੁਲਿਸ ਨੇ ਮਨੀਪੁਰ ਦੇ ਕਈ ਹਿੱਸਿਆਂ ਵਿੱਚ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਅਚਾਨਕ ਝੜਪਾਂ ਹੋਈਆਂ। ਪ੍ਰਦਰਸ਼ਨਕਾਰੀਆਂ ਨੇ ਇੰਫਾਲ ਪੱਛਮ ਦੇ ਕਵਾਕੇਇਥਲ ਅਤੇ ਸਿੰਜਮੇਈ ਵਿੱਚ ਸੁਰੱਖਿਆ ਬਲਾਂ 'ਤੇ ਹਮਲਾ ਕੀਤਾ। ਸਥਿਤੀ ਇੰਨੀ ਵਿਗੜ ਗਈ ਕਿ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਦੀ ਵਰਤੋਂ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਸਬ ਡਿਵੀਜ਼ਨਲ ਕੁਲੈਕਟਰ (ਐਸਡੀਸੀ) ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ। ਇਸ ਨਾਲ ਇਮਾਰਤ ਨੂੰ ਕਾਫ਼ੀ ਨੁਕਸਾਨ ਹੋਇਆ ਤੇ ਅੱਗ ਲੱਗਣ ਨਾਲ ਕਈ ਸਰਕਾਰੀ ਰਿਕਾਰਡ ਸੜ ਕੇ ਸੁਆਹ ਹੋ ਗਏ। ਪੁਲਿਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
Situation Out Of Control In Manipur Protesters Set Fire To Government Office
