November 4, 2025
Punjab Speaks Team / Panjab
04 ਨਵੰਬਰ 2025 :ਰਾਜਸਥਾਨ ਵਿੱਚ ਹਾਲ ਹੀ ਦੇ ਲਗਾਤਾਰ ਸੜਕ ਹਾਦਸਿਆਂ ਨੇ ਰਾਜ ਸਰਕਾਰ ਨੂੰ ਚੌਕਸ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਵਿੱਚ ਹੋਏ ਹਾਦਸਿਆਂ ਵਿੱਚ 29 ਲੋਕਾਂ ਦੀ ਜਾਨ ਜਾਣ ਤੋਂ ਬਾਅਦ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਸੜਕ ਸੁਰੱਖਿਆ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਨੇ ਅੱਜ ਤੋਂ 15 ਦਿਨਾਂ ਦੀ “ਰੋਡ ਸੇਫਟੀ ਡ੍ਰਾਈਵ” ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ, ਜਿਸ ਦਾ ਮੁੱਖ ਉਦੇਸ਼ ਰਾਜ ਵਿੱਚ ਸੜਕ ਹਾਦਸਿਆਂ ਦੀ ਗਿਣਤੀ ਘਟਾਉਣਾ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣਾ ਹੈ।
ਇਸ ਮੁਹਿੰਮ ਤਹਿਤ ਟ੍ਰੈਫਿਕ ਵਿਭਾਗ, ਪੁਲਿਸ, ਪਬਲਿਕ ਵਰਕਸ ਡਿਪਾਰਟਮੈਂਟ (PWD) ਅਤੇ ਟ੍ਰਾਂਸਪੋਰਟ ਵਿਭਾਗ ਨੂੰ ਸਾਂਝੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਪਿਛਲੀ ਰਾਤ ਆਪਣੀ ਰਿਹਾਇਸ਼ ‘ਤੇ ਉੱਚ ਪੱਧਰੀ ਬੈਠਕ ਬੁਲਾਈ ਜਿਸ ਵਿੱਚ ਸੜਕ ਹਾਦਸਿਆਂ ‘ਤੇ ਕਾਬੂ ਪਾਉਣ ਲਈ ਵਿਸਥਾਰਿਤ ਰਣਨੀਤੀ ਤਿਆਰ ਕੀਤੀ ਗਈ।
ਬੈਠਕ ਦੌਰਾਨ CM ਭਜਨਲਾਲ ਸ਼ਰਮਾ ਨੇ ਸਾਫ਼ ਹਦਾਇਤ ਦਿੱਤੀ ਕਿ ਸੜਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਵਿਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਟ੍ਰਾਂਸਪੋਰਟ, ਪੁਲਿਸ ਜਾਂ PWD ਦੇ ਕਿਸੇ ਵੀ ਅਧਿਕਾਰੀ ਵੱਲੋਂ ਡਿਊਟੀ ਵਿੱਚ ਕੋਤਾਹੀ ਪਾਈ ਗਈ ਤਾਂ ਉਸ ‘ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਰਾਜ ਵਿੱਚ ਸੜਕ ਸੁਰੱਖਿਆ ਲਈ “ਜ਼ੀਰੋ ਟੋਲਰੈਂਸ” ਨੀਤੀ ਅਪਣਾਈ ਜਾਵੇਗੀ, ਜਿਸ ਅਧੀਨ ਨਿਯਮ ਤੋੜਨ ਵਾਲਿਆਂ ‘ਤੇ ਸਖ਼ਤ ਜੁਰਮਾਨੇ ਅਤੇ ਡਰਾਈਵਰਾਂ ਦੇ ਲਾਇਸੈਂਸ ਸਸਪੈਂਡ ਕਰਨ ਜਿਹੇ ਕਦਮ ਵੀ ਲਏ ਜਾਣਗੇ। ਇਹ ਮੁਹਿੰਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਹਾਦਸਿਆਂ ਤੋਂ ਬਚਾਅ ਲਈ ਇਕ ਵੱਡੀ ਪਹਲ ਮੰਨੀ ਜਾ ਰਹੀ ਹੈ।
Now Drivers Eyes Will Be Checked If They Break The Rules Their License Will Be Suspended CM s Strict Orders