ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ
November 13, 2025
After-Delhi-Blast-15-Accused-Arr

Punjab Speaks Team / National

ਕੇਂਦਰ ਸਰਕਾਰ ਨੇ ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਹੋਏ ਕਾਰ ਬੰਬ ਧਮਾਕਿਆਂ ਨੂੰ ਅੱਤਵਾਦੀ ਹਮਲਾ ਐਲਾਨ ਕੀਤਾ ਹੈ। ਜਾਂਚ ਏਜੰਸੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਅੱਤਵਾਦੀਆਂ ਵਿਰੁੱਧ ਕਾਰਵਾਈ ਜਾਰੀ ਹੈ।

ਇਸ ਦੌਰਾਨ, ਅਸਾਮ ਵਿੱਚ ਸੋਸ਼ਲ ਮੀਡੀਆ ’ਤੇ ਭੜਕਾਊ ਅਤੇ ਹਿੰਸਾ ਭੜਕਾਉਣ ਵਾਲੀਆਂ ਪੋਸਟਾਂ ਕਰਨ ਦੇ ਦੋਸ਼ ਵਿੱਚ 15 ਲੋਕ ਗ੍ਰਿਫਤਾਰ ਕੀਤੇ ਗਏ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੇ ਅਨੁਸਾਰ, ਇਹ ਗ੍ਰਿਫਤਾਰੀਆਂ ਦਿੱਲੀ ਧਮਾਕਿਆਂ ਤੋਂ ਬਾਅਦ ਪਾਈ ਗਈਆਂ ਪੋਸਟਾਂ ਅਤੇ ਸਮਰਥਨ ਵਾਲੀਆਂ ਇਮੋਜੀਆਂ ਦੇ ਸਬੰਧ ਵਿੱਚ ਕੀਤੀਆਂ ਗਈਆਂ।

ਗ੍ਰਿਫਤਾਰੀਆਂ ਵਿੱਚ ਰਫੀਜ਼ੁਲ ਅਲੀ (ਬੋਂਗਾਈਗਾਓਂ), ਫੋਰਿਦ ਉਦੀਨ ਲਸਕਰ (ਹੈਲਾਕੰਡੀ), ਇਨਾਮੁਲ ਇਸਲਾਮ (ਲਖੀਮਪੁਰ), ਫਿਰੋਜ਼ ਅਹਿਮਦ, ਪਾਪੋਨ (ਲਖੀਮਪੁਰ), ਸ਼ਾਹਿਲ ਸ਼ੋਮਨ ਸਿਕਦਾਰ ਅਤੇ ਸ਼ਾਹਿਦੁਲ ਇਸਲਾਮ (ਬਰਪੇਟਾ), ਰਕੀਬੁਲ ਸੁਲਤਾਨ (ਬਾਰਪੇਟਾ), ਨਸੀਮ ਅਕਰਮ (ਹੋਜਾਈ), ਤਸਲੀਮ ਅਹਿਮਦ (ਕਮਰੂਪ) ਅਤੇ ਅਬਦੁਰ ਰੋਹੀਮ ਮੁੱਲਾ ਬੱਪੀ ਹੁਸੈਨ (ਦੱਖਣੀ ਸਲਮਾਰਾ) ਸ਼ਾਮਲ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਰਾਜ ਵਿੱਚ ਕਾਨੂੰਨ-ਵਿਵਸਥਾ ਬਨਾਈ ਰੱਖਣ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ। ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਸਨਦੀਹਜਨਕ ਪੋਸਟਾਂ ਸਾਂਝੀਆਂ ਕਰਨ ਤੋਂ ਗੁਰੇਜ਼ ਕਰਨ।

After Delhi Blast 15 Accused Arrested For Provocative Posts On Social Media Cm Sharma Reveals Names


Recommended News
Trending
Just Now