Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਜ਼ਿਲ੍ਹਾ ਪ੍ਰੀਸ਼ਦ ਦੀਆਂ 17 ਸੀਟਾਂ ‘ਤੇ ਪੰਚਾਇਤ ਸੰਮਤੀ ਦੀਆਂ 137 ਸੀਟਾਂ ਲਈ 511 ਉਮੀਦਵਾਰਾਂ ਵਲੋਂ ਲੜੀ ਜਾਵੇਗੀ ਚੋਣ : ਜ਼ਿਲ੍ਹਾ ਚੋਣ ਅਫਸਰ
December 8, 2025
Elections-Will-Be-Contested-By-5

Punjab Speaks Team / Panjab

ਬਠਿੰਡਾ, 8 ਦਸੰਬਰ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 511 ਉਮੀਦਵਾਰਾਂ ਵੱਲੋਂ ਚੋਣ ਲੜੀ ਜਾਵੇਗੀ। ਜ਼ਿਲ੍ਹਾ ਪ੍ਰੀਸ਼ਦ ਦੀਆਂ 17 ਸੀਟਾਂ ਲਈ 63 ਉਮੀਦਵਾਰਾਂ ਤੇ ਪੰਚਾਇਤ ਸੰਮਤੀ ਦੇ 8 ਬਲਾਕਾਂ ਦੀਆਂ 137 ਸੀਟਾਂ ਲਈ 448 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।

ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ 17 ਸੀਟਾਂ ਲਈ (ਫੂਸ ਮੰਡੀ ਤੋਂ 2, ਬਲਾਹੜ ਵਿੰਝੂ, ਬੁਰਜ ਗਿੱਲ, ਬਹਿਮਣ ਦੀਵਾਨਾ, ਮੰਡੀ ਕਲਾਂ ਤੋਂ 3-3, ਕਿਲੀ ਨਿਹਾਲ ਸਿੰਘ, ਭੁੱਚੋਂ ਕਲਾਂ, ਬਾਂਡੀ, ਪੱਕਾ ਕਲਾਂ, ਬੰਗੀ ਰੂਲਦੂ, ਮਾਈਸਰਖਾਨਾ, ਜੋਧਪੁਰ ਪਾਖਰ, ਸਿਰੀਏਵਾਲਾ, ਪੂਹਲਾ, ਜੈ ਸਿੰਘ ਵਾਲਾ ਅਤੇ ਕਰਾੜ ਵਾਲਾ ਤੋਂ 4-4 ਅਤੇ ਜੋਨ ਸਿੰਗੋ ਤੋਂ 5) ਲਈ 63 ਉਮੀਦਵਾਰਾਂ ਵਲੋਂ ਚੋਣ ਲੜੀ ਜਾਵੇਗੀ।

ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ 137 ਸੀਟਾਂ (ਬਲਾਕ ਬਠਿੰਡਾ ਤੇ ਮੌੜ 46-46, ਗੋਨਿਆਣਾ 53, ਤਲਵੰਡੀ ਸਾਬੋ 82, ਸੰਗਤ 48, ਰਾਮਪੁਰਾ 54, ਨਥਾਣਾ 58 ਅਤੇ ਬਲਾਕ ਫੂਲ ਤੋਂ 61) ਲਈ 448 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਘੋਸ਼ਿਤ ਕੀਤੇ ਜਾਣਗੇ।

Elections Will Be Contested By 511 Candidates For 137 Panchayat Samiti Seats On 17 Zila Parishad Seats District Election Officer


Recommended News
Punjab Speaks ad image
Trending
Just Now