Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਅਮਰੀਕਾ ਨਾਲ ਤਣਾਅ ਦਰਮਿਆਨ ਈਰਾਨ ਨੇ ਏਅਰਸਪੇਸ ਕੀਤਾ ਬੰਦ, ਏਅਰ ਇੰਡੀਆ ਤੇ ਇੰਡੀਗੋ ਵੱਲੋਂ ਟ੍ਰੈਵਲ ਐਡਵਾਈਜ਼ਰੀ ਜਾਰੀ
January 15, 2026
Iran-Closes-Airspace-Amid-Tensio

Punjab Speaks Team / Panjab

ਨਵੀਂ ਦਿੱਲੀ, 15 ਜਨਵਰੀ 2026 :- ਈਰਾਨ ਵਿੱਚ ਵਿਗੜ ਰਹੇ ਹਾਲਾਤਾਂ ਦਾ ਅਸਰ ਹਵਾਈ ਉਡਾਣਾਂ ‘ਤੇ ਵੀ ਦੇਖਣ ਨੂੰ ਮਿਲਣ ਲੱਗਾ ਹੈ। ਈਰਾਨ ਨੇ ਸਾਰਿਆਂ ਲਈ ਆਪਣਾ ਹਵਾਈ ਖੇਤਰ (ਏਅਰਸਪੇਸ) ਬੰਦ ਕਰ ਦਿੱਤਾ ਹੈ। ਇਸ ਦੌਰਾਨ ਏਅਰ ਇੰਡੀਆ ਅਤੇ ਇੰਡੀਗੋ ਸਮੇਤ ਕਈ ਵੱਡੀਆਂ ਏਅਰਲਾਈਨਜ਼ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।

ਏਅਰਲਾਈਨਜ਼ ਦਾ ਕਹਿਣਾ ਹੈ ਕਿ ਈਰਾਨੀ ਹਵਾਈ ਖੇਤਰ ਬੰਦ ਹੋਣ ਕਾਰਨ ਉਸ ਰੂਟ ਦੇ ਜ਼ਿਆਦਾਤਰ ਜਹਾਜ਼ਾਂ ਨੂੰ ਦੂਜੇ ਰਸਤੇ ਤੋਂ ਹੋ ਕੇ ਜਾਣਾ ਪੈ ਰਿਹਾ ਹੈ, ਜਿਸ ਕਾਰਨ ਉਡਾਣਾਂ ਵਿੱਚ ਦੇਰੀ ਹੋਣ ਦੀ ਸੰਭਾਵਨਾ ਹੈ। ਉੱਥੇ ਹੀ, ਕੁਝ ਉਡਾਣਾਂ ਰੱਦ ਵੀ ਕਰ ਦਿੱਤੀਆਂ ਗਈਆਂ ਹਨ।

ਏਅਰ ਇੰਡੀਆ ਨੇ ਜਾਰੀ ਕੀਤੀ ਐਡਵਾਈਜ਼ਰੀ

ਏਅਰ ਇੰਡੀਆ ਨੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ, “ਈਰਾਨ ਵਿੱਚ ਬਣ ਰਹੇ ਹਾਲਾਤਾਂ ਕਾਰਨ ਏਅਰ ਸਪੇਸ ਬੰਦ ਕਰ ਦਿੱਤਾ ਗਿਆ ਹੈ। ਸਾਡੇ ਲਈ ਯਾਤਰੀਆਂ ਦੀ ਸੁਰੱਖਿਆ ਪਹਿਲੀ ਤਰਜੀਹ ਹੈ। ਏਅਰ ਇੰਡੀਆ ਦੀਆਂ ਫਲਾਈਟਾਂ ਦੂਜੇ ਰੂਟ ਤੋਂ ਉਡਾਣ ਭਰ ਰਹੀਆਂ ਹਨ, ਜਿਸ ਕਾਰਨ ਉਡਾਣਾਂ ਵਿੱਚ ਦੇਰੀ ਹੋ ਸਕਦੀ ਹੈ।”

ਏਅਰ ਇੰਡੀਆ ਅਨੁਸਾਰ: ਕੁਝ ਉਡਾਣਾਂ ਦੇ ਰੂਟ ਬਦਲਣਾ ਸੰਭਵ ਨਹੀਂ ਹੈ, ਅਜਿਹੇ ਵਿੱਚ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਅਸੀਂ ਯਾਤਰੀਆਂ ਨੂੰ ਬੇਨਤੀ ਕਰਦੇ ਹਾਂ ਕਿ ਏਅਰਪੋਰਟ ਆਉਣ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ ‘ਤੇ ਆਪਣੀ ਫਲਾਈਟ ਦੀ ਸਥਿਤੀ ਜ਼ਰੂਰ ਚੈੱਕ ਕਰ ਲੈਣ।

ਇੰਡੀਗੋ ਦੀ ਟ੍ਰੈਵਲ ਐਡਵਾਈਜ਼ਰੀ

ਇੰਡੀਗੋ ਨੇ ਵੀ ਯਾਤਰੀਆਂ ਲਈ ਟ੍ਰੈਵਲ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਈਰਾਨ ਦਾ ਹਵਾਈ ਖੇਤਰ ਬੰਦ ਹੋਣ ਨਾਲ ਕੁਝ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਸਥਿਤੀ ‘ਤੇ ਏਅਰਲਾਈਨਜ਼ ਦਾ ਕੋਈ ਕੰਟਰੋਲ ਨਹੀਂ ਹੈ। ਇਸ ਲਈ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਲਈ ਸਾਨੂੰ ਖੇਦ ਹੈ।

ਈਰਾਨ ਵਿੱਚ ਹਜ਼ਾਰਾਂ ਲੋਕਾਂ ਦੀ ਮੌਤ

ਈਰਾਨ ਵਿੱਚ ਭੜਕੀ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਈਰਾਨ ਦੇ ਜ਼ਿਆਦਾਤਰ ਸੂਬੇ ਅੱਗਜ਼ਨੀ ਦੀ ਲਪੇਟ ਵਿੱਚ ਆ ਗਏ ਹਨ। ਹਿੰਸਕ ਪ੍ਰਦਰਸ਼ਨਕਾਰੀਆਂ ‘ਤੇ ਕਾਬੂ ਪਾਉਣ ਲਈ ਖਾਮੇਨੇਈ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਈਰਾਨ ਵਿੱਚ ਹੁਣ ਤੱਕ 3000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

Iran Closes Airspace Amid Tensions With US Air India And IndiGo Issue Travel Advisory


Recommended News
Punjab Speaks ad image
Trending
Just Now