January 22, 2026
Punjab Speaks Team / Panjab
ਚੰਡੀਗੜ੍ਹ, 22 ਜਨਵਰੀ 2026 :- ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਕਾਂਗਰਸ ਪਾਰਟੀ ਨੇ ਐਲਾਨ ਕੀਤਾ ਸੀ ਕਿ ਉਹ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਕੇ ਚੋਣ ਲੜੇਗੀ, ਪਰ ਹੁਣ ਪਾਰਟੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਇਕੱਲੇ ਹੀ ਲੜੇਗੀ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਨੇ ਇਹ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪਾਰਟੀ ਨਾਲ ਗੱਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਆਮ ਆਦਮੀ ਪਾਰਟੀ ਦੇ ਨੇਤਾ ਅਨੁਰਾਗ ਢਾਂਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਨਾ ਤਾਂ ਕੋਈ ਗੱਠਜੋੜ ਹੈ ਅਤੇ ਨਾ ਹੀ ਕਦੇ ਹੋ ਸਕਦਾ ਹੈ। ਕਾਂਗਰਸ ਨੇ ਭਾਜਪਾ ਨਾਲ ਮਿਲ ਕੇ ਇਸ ਦੇਸ਼ ਨੂੰ ਲੁੱਟਿਆ ਹੈ। ਦੇਸ਼ ਨੂੰ ਲੁੱਟਣ ਵਾਲੀਆਂ ਇਨ੍ਹਾਂ ਦੋਵਾਂ ਪਾਰਟੀਆਂ ਵਿਰੁੱਧ ਆਪ ਹੀ ਆਮ ਆਦਮੀ ਦੇ ਸੰਘਰਸ਼ ਦੀ ਅਸਲੀ ਆਵਾਜ਼ ਹੈ।
Chandigarh Mayor Election Chances Of Alliance Gone Congress And AAP To Contest Elections Separately