Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਲੋਕ ਸਭਾ ਵਿੱਚ ਇਤਿਹਾਸਕ ਪਲ: ਓਮ ਬਿਰਲਾ ਨੇ ਆਪਣੇ ਖ਼ਿਲਾਫ਼ ਬੇਭਰੋਸਗੀ ਮਤੇ ਦੀਆਂ ਖਾਮੀਆਂ ਖ਼ੁਦ ਦਰੁਸਤ ਕਰਵਾਈਆਂ
February 12, 2026
Historic-Moment-In-Lok-Sabha-Om-

Punjab Speaks Team / Panjab

ਨਵੀਂ ਦਿੱਲੀ, 12 ਫਰਵਰੀ 2026 :- ਵਿਰੋਧੀ ਧਿਰ ਵੱਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਹਟਾਉਣ ਲਈ ਦਾਇਰ ਕੀਤੇ ਗਏ ਨੋਟਿਸ ਦੇ ਖਰੜੇ ਵਿਚ ਗ਼ਲਤੀਆਂ ਕਾਰਨ ਇਹ ਖ਼ਾਰਜ ਕੀਤਾ ਜਾ ਸਕਦਾ ਸੀ, ਪਰ ਲੋਕ ਸਭਾ ਸਪੀਕਰ ਨੇ ਖ਼ੁਦ ਅਧਿਕਾਰੀਆਂ ਨੂੰ ਇਸ ਨੂੰ ਸੁਧਾਰਨ ਦਾ ਨਿਰਦੇਸ਼ ਦਿੱਤਾ ਤਾਂ ਜੋ ਇਸ ਨੂੰ ਜਲਦੀ ਤੋਂ ਜਲਦੀ ਸੂਚੀਬੱਧ ਕੀਤਾ ਜਾ ਸਕੇ।

ਮੰਗਲਵਾਰ ਦੁਪਹਿਰੇ ਲੋਕ ਸਭਾ ਦੇ ਜਨਰਲ ਸਕੱਤਰ ਉਤਪਲ ਕੁਮਾਰ ਸਿੰਘ ਨੂੰ ਸੌਂਪੇ ਗਏ ਨੋਟਿਸ ’ਤੇ ਵਿਰੋਧੀ ਧਿਰ ਦੇ 118 ਸੰਸਦ ਮੈਂਬਰਾਂ ਨੇ ਦਸਤਖ਼ਤ ਕੀਤੇ ਸਨ। ਬਾਅਦ ਵਿਚ ਵਿਰੋਧੀ ਧਿਰ ਨੇ ਨੋਟਿਸ ਵਾਪਸ ਲੈ ਲਿਆ ਅਤੇ ਤਰੀਕ ਵਿਚ ਸੁਧਾਰ ਕਰਦੇ ਹੋਏ ਇਕ ਨਵਾਂ ਨੋਟਿਸ ਪੇਸ਼ ਕੀਤਾ। ਸੂਤਰਾਂ ਨੇ ਦੱਸਿਆ ਕਿ ਨੋਟਿਸ ਵਿਚ ਫਰਵਰੀ 2025 ਦੀਆਂ ਘਟਨਾਵਾਂ ਦਾ ਚਾਰ ਵਾਰ ਜ਼ਿਕਰ ਕੀਤਾ ਗਿਆ ਸੀ, ਜਿਸ ਦੇ ਆਧਾਰ ’ਤੇ ਨਿਯਮਾਂ ਮੁਤਾਬਕ ਇਸ ਨੂੰ ਖ਼ਾਰਜ ਕੀਤਾ ਜਾ ਸਕਦਾ ਸੀ। ਸਪੀਕਰ ਨੇ ਲੋਕ ਸਭਾ ਸਕੱਤਰੇਤ ਨੂੰ ਦੋਸ਼ਪੂਰਨ ਨੋਟਿਸ ਨੂੰ ਸੁਧਾਰਨ ਅਤੇ ਫਿਰ ਅੱਗੇ ਵਧਣ ਦਾ ਨਿਰਦੇਸ਼ ਦਿੱਤਾ। ਇਕ ਅਧਿਕਾਰੀ ਨੇ ਕਿਹਾ ਕਿ ਬਿਰਲਾ ਨੇ ਨਿਯਮਾਂ ਮੁਤਾਬਕ ਤੁਰੰਤ ਕਾਰਵਾਈ ਦਾ ਆਦੇਸ਼ ਦਿੱਤਾ। ਸੋਧਿਆ ਨੋਟਿਸ ਮਿਲਣ ’ਤੇ ਨਿਯਮਾਂ ਮੁਤਾਬਕ ਜਲਦੀ ਸਮੀਖਿਆ ਕੀਤੀ ਜਾਵੇਗੀ।

ਵਿਰੋਧੀ ਧਿਰ ਨੇ ਮੰਗਲਵਾਰ ਨੂੰ ਬਿਰਲਾ ਨੂੰ ਲੋਕ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪਾਰਟੀਆਂ ਦਾ ਦੋਸ਼ ਹੈ ਕਿ ਬਿਰਲਾ ਨੇ ਸਦਨ ਵਿਚ ਪੱਖਪਾਤੀ ਵਤੀਰਾ ਅਪਣਾਇਆ ਹੈ, ਜਿਸ ਕਾਰਨ ਉਨ੍ਹਾਂ ਨੇ ਮਾਮਲੇ ਦੇ ਨਿਪਟਾਰੇ ਤੱਕ ਸਦਨ ਦੀ ਪ੍ਰਧਾਨਗੀ ਤੋਂ ਹਟਣ ਦੀ ਬੇਨਤੀ ਕੀਤੀ ਹੈ। ਕਾਂਗਰਸ ਦੇ ਲੋਕ ਸਭਾ ’ਚ ਉਪ ਆਗੂ ਗੌਰਵ ਗੋਗੋਈ, ਮੁੱਖ ਵ੍ਹਿਪ ਸੁਰੇਸ਼ ਅਤੇ ਵ੍ਹਿਪ ਮੁਹੰਮਦ ਜਾਵੇਦ ਨੇ ਕਾਂਗਰਸ, ਸਮਾਜਵਾਦੀ ਪਾਰਟੀ ਅਤੇ ਡੀਐੱਮਕੇ ਸਣੇ ਕਈ ਵਿਰੋਧੀ ਪਾਰਟੀਆਂ ਵੱਲੋਂ ਸੰਵਿਧਾਨ ਦੀ ਧਾਰਾ 94ਸੀ ਤਹਿਤ ਲੋਕ ਸਭਾ ਦੇ ਜਨਰਲ ਸਕੱਤਰ ਉਤਪਲ ਕੁਮਾਰ ਸਿੰਘ ਨੂੰ ਨੋਟਿਸ ਸੌਂਪਿਆ ਹੈ। ਲੋਕ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਿਰਲਾ ਨੇ ਨੈਤਿਕਤਾ ਦੇ ਉੱਚ ਮਿਆਰਾਂ ਦੀ ਪਾਲਣਾ ਕਰਦੇ ਹੋਏ ਆਪਣੇ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ਦੇ ਨਿਪਟਾਰੇ ਤੱਕ ਸਪੀਕਰ ਦੀ ਕੁਰਸੀ ’ਤੇ ਨਾ ਬੈਠਣ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਪੀਕਰ ਖ਼ਿਲਾਫ਼ ਬੇਭਰੋਸੋਗੀ ਮਤੇ ’ਤੇ 9 ਮਾਰਚ ਨੂੰ ਚਰਚਾ ਹੋਣ ਦੀ ਸੰਭਾਵਨਾ ਹੈ।

Historic Moment In Lok Sabha Om Birla Himself Got The Flaws In The No confidence Motion Against Him Corrected


Recommended News
Punjab Speaks ad image
Trending
Just Now