ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
Sukhjinder Singh Randhawa ਨੇ CM Bhagwant Mann ਨੂੰ ਘੇਰਿਆ, ਅੰਮ੍ਰਿਤਪਾਲ ਮਾਮਲੇ ‘ਤੇ ਸਵਾਲ
April 30, 2026
Sukhjinder-Singh-Randhawa-Surrou

Punjab Speaks Team / Punjab

ਚੰਡੀਗੜ੍ਹ 30 ਅਪ੍ਰੈਲ 2026 ਗੁਰਦਾਸਪੁਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਉਹ ਦੱਸਣ ਕਿਉਂ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਨੈਸ਼ਨਲ ਸਕਿਉਰਟੀ ਐਕਟ (ਐਨ ਐਸ ਏ) ਹਟਾਇਆ ਗਿਆ ਹੈ। ਰੇਲਵੇ ਟਰੈਕ ਨੂੰ ਉਡਾਉਣ ਦੀ ਧਮਕੀ ਅਤੇ ਭਾਰੀ ਮਾਤਰਾ ਵਿੱਚ ਫੜੀ ਗਈ ਵਿਸਫੋਟਕ ਸਮੱਗਰੀ ਨੂੰ ਲੈ ਕੇ ਉਹਨਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਖੁਫੀਆ ਏਜੰਸੀਆਂ ਫੇਲ੍ਹ ਹੋਣਾ ਦੱਸਿਆ ਹੈ।

ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ‘ਤੇ ਵੀ ਸਵਾਲ ਖੜੇ ਕੀਤੇ ਹਨ। ਉਹਨਾਂ ਕਿਹਾ ਕਿ 2022 ਵਿੱਚ ਆਪਰੇਸ਼ਨ ਲੋਟਸ ਦੇ ਮੱਦੇਨਜ਼ਰ ਸਪੈਸ਼ਲ ਸੈਸ਼ਨ ਕੀਤਾ ਗਿਆ ਸੀ। ਉਸ ਵਕਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਇਕ ਦਰਜਨ ਵਿਧਾਇਕਾਂ ਨੇ ਡੀਜੀਪੀ ਕੋਲ ਸ਼ਿਕਾਇਤ ਕੀਤੀ ਸੀ। ਉਹਨਾਂ ਨੇ ਕਿਹਾ ਕਿ ਸਰਕਾਰ ਅਤੇ ਡੀਜੀਪੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼ਿਕਾਇਤ ਕਰਨ ਵਾਲੇ ਸ਼ੀਤਲ ਅੰਗੂਰਾਲ ਹੁਣ ਸਾਬਕਾ ਵਿਧਾਇਕ ਖੁਦ ਭਾਜਪਾ ਵਿੱਚ ਚਲੇ ਗਏ ਹਨ ਕੀ ਪੁਲਿਸ ਦੱਸੇਗੀ ਕਿ ਉਸ ਨੂੰ ਜਾਂਚ ਵਿੱਚ ਸ਼ਾਮਿਲ ਕੀਤਾ ਗਿਆ ਹੈ ਜਾਂ ਨਹੀਂ ਤੇ ਪੁਲਿਸ ਨੂੰ ਇਹ ਵੀ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਚਾਰਜ ਸ਼ੀਟ ਕਿਉਂ ਪੇਸ਼ ਨਹੀਂ ਕੀਤੀ ਗਈ।

ਰੰਧਾਵਾ ਨੇ ਕੱਲ੍ਹ ਬੁਲਾਏ ਜਾਣ ਵਾਲੇ ਸੈਸ਼ਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਭਰੋਸਗੀ ਦਾ ਮਤਾ ਲਿਆ ਕੇ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਛੇ ਮਹੀਨੇ ਤੱਕ ਫਿਰ ਉਹਨਾਂ ਨੂੰ ਰਾਜਪਾਲ ਸੈਸ਼ਨ ਬੁਲਾ ਕੇ ਬਹੁਮਤ ਸਾਬਿਤ ਕਰਨ ਲਈ ਨਹੀਂ ਕਹਿ ਸਕਦਾ।

Sukhjinder Singh Randhawa Surrounds CM Bhagwant Mann Questions On Amritpal Case


Recommended News
Trending
Just Now