ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਗਗਨਦੀਪ ਦੇ ਪੋਸਟਮਾਰਟਮ ਦੀ ਤਿਆਰੀ ਮੁਕੰਮਲ, ਲਾਲਜੀਤ ਭੁੱਲਰ ਨੂੰ ਜਲਦ ਅਦਾਲਤ ’ਚ ਕੀਤਾ ਜਾਵੇਗਾ ਪੇਸ਼
March 24, 2026
Preparations-For-Gagandeep-s-Pos

Punjab Speaks Team / Panjab

ਅੰਮ੍ਰਿਤਸਰ, 24 ਮਾਰਚ 2026 :- ਵੇਅਰ ਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਦਾ ਕੁਝ ਦੇਰ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ। ਪਰਿਵਾਰ ਨੇ ਪੋਸਟਮਾਰਟਮ ਦੀ ਕਾਰਵਾਈ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੁਝ ਦੇਰ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਣ ਵਾਲਾ ਹੈ। ਪੁਲਿਸ ਪਹਿਲਾਂ CIA ਸਟਾਫ਼ ਤੋਂ ਮੁਲਜ਼ਮ ਦਾ ਮੈਡੀਕਲ ਕਰਵਾਉਣ ਲਈ ਸਰਕਾਰੀ ਹਸਪਤਾਲ ਪਹੁੰਚੇਗੀ, ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਲਿਆਂਦਾ ਜਾਵੇਗਾ। ਇਸ ਦੇ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹਾਈਕੋਰਟ ਵਿੱਚ ਵੀ ਸੁਣਵਾਈ ਹੋਣੀ ਹੈ। ਪਰਿਵਾਰ ਚਾਹੁੰਦਾ ਹੈ ਕਿ PGI ਦੇ ਡਾਕਟਰਾਂ ਦੀ ਟੀਮ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰੇ। ਉਨ੍ਹਾਂ ਨੂੰ ਸਥਾਨਕ ਡਾਕਟਰਾਂ ਅਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਭਰੋਸਾ ਨਹੀਂ ਹੈ।

ਦੱਸ ਦੇਈਏ ਕਿ ਬੀਤੇ ਦਿਨ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਲਾਲਜੀਤ ਭੁੱਲਰ ਤੋਂ ਦੁਖੀ ਹੋ ਕੇ ਵੇਅਰ ਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ।

ਇੱਥੇ ਇਹ ਦੱਸ ਦਈਏ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਦਕੁਸ਼ੀ ਮਾਮਲੇ ‘ਚ ਨਾਮਜਦ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬੀਤੀ ਰਾਤ 10:35 ਵਜੇ ਮੰਡੀ ਗੋਵਿੰਦਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ। ਭੁੱਲਰ ਨੂੰ ਸੀਆਈਏ ਸਟਾਫ ਦੀ ਪਹਿਲੀ ਮੰਜ਼ਿਲ ‘ਤੇ ਰੱਖਿਆ ਗਿਆ ਹੈ।

Preparations For Gagandeep s Postmortem Complete Laljit Bhullar Will Be Presented In Court Soon


Recommended News
Punjab Speaks ad image
Trending
Just Now