ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਸਾਂਝਾ ਸਿਵਲ ਕੋਡ ਅਤੇ ‘ਇੱਕ ਦੇਸ਼ ਇੱਕ ਚੋਣ’ ਏਜੰਡਾ ਹਾਲੇ ਅਧੂਰਾ ਹੈ : Narendra Modi
April 7, 2026
Common-Civil-Code-And-One-Nation

Punjab Speaks Team / Punjab

07 ਅਪ੍ਰੈਲ 2026 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ 47ਵੇਂ ਸਥਾਪਨਾ ਦਿਵਸ ਮੌਕੇ ਵਰਕਰਾਂ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਸਾਂਝੇ ਸਿਵਲ ਕੋਡ (ਯੂ ਸੀ ਸੀ) ਅਤੇ ‘ਇੱਕ ਦੇਸ਼, ਇੱਕ ਚੋਣ’ ਨੂੰ ਪਾਰਟੀ ਦੇ ਅਧੂਰੇ ਏਜੰਡੇ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਹਿਮ ਮੁੱਦਿਆਂ ’ਤੇ ਗੰਭੀਰ ਚਰਚਾ ਹੋ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਉਸਾਰੂ ਕਦਮ ਚੁੱਕੇ ਗਏ ਹਨ। ਉਨ੍ਹਾਂ ਸਾਫ਼ ਕੀਤਾ ਕਿ ਸਰਕਾਰ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਅਤੇ ਸਾਰੇ ਨਾਗਰਿਕਾਂ ਲਈ ਇੱਕੋ ਜਿਹੇ ਕਾਨੂੰਨ ਬਣਾਉਣ ਲਈ ਵਚਨਬੱਧ ਹੈ।

ਔਰਤਾਂ ਦੀ ਹਿੱਸੇਦਾਰੀ ਬਾਰੇ ਮੋਦੀ ਨੇ ਕਿਹਾ ਕਿ ਭਾਜਪਾ ਨੇ ਹੀ 1994 ਵਿੱਚ ਪਹਿਲੀ ਵਾਰ ਮਹਿਲਾ ਰਾਖਵੇਂਕਰਨ ਦੀ ਗੱਲ ਤੋਰੀ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਾਲ 2029 ਦੀਆਂ ਆਮ ਚੋਣਾਂ ਵਿੱਚ ਮਹਿਲਾ ਰਾਖਵਾਂਕਰਨ ਐਕਟ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਮਰਪਿਤ ਹੈ, ਜਿਸ ਨਾਲ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦੀ ਸੀਟਾਂ ਯਕੀਨੀ ਹੋ ਜਾਣਗੀਆਂ।

ਵਿਰੋਧੀ ਧਿਰ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੇ ਐਮਰਜੈਂਸੀ ਅਤੇ ਜ਼ੁਲਮ ਦਾ ਡਟ ਕੇ ਸਾਹਮਣਾ ਕੀਤਾ ਹੈ। ਪੱਛਮੀ ਬੰਗਾਲ ਅਤੇ ਕੇਰਲਾ ਵਰਗੇ ਸੂਬਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉੱਥੇ ਸਿਆਸੀ ਹਿੰਸਾ ਨੂੰ ਸੱਭਿਆਚਾਰ ਬਣਾ ਦਿੱਤਾ ਗਿਆ ਹੈ। ਇਨ੍ਹਾਂ ਹਾਲਾਤ ਵਿੱਚ ਕਈ ਵਰਕਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ। -ਪੀਟੀਆਈ

Common Civil Code And One Nation One Election Agenda Still Incomplete Narendra Modi


Recommended News
Trending
Just Now