ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
Udhayanidhi Stalin ਦਾ ਆਰੋਪ—Bharatiya Janata Party ਪੁੱਡੂਚੇਰੀ ਨੂੰ ਰਿਮੋਟ ਕੰਟਰੋਲ ਨਾਲ ਚਲਾ ਰਹੀ ਹੈ
April 8, 2026
Udhayanidhi-Stalin-s-Allegation-

Punjab Speaks Team / Punjab

08 ਅਪ੍ਰੈਲ 2026 : ਤਾਮਿਲਨਾਡੂ ਦੇ ਉਪ ਮੁੱਖ ਮੰਤਰੀ ਉਦੈਨਿਧੀ ਸਟਾਲਿਨ ਨੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੁੱਡੂਚੇਰੀ ਨੂੰ ਦਿੱਲੀ ਤੋਂ ‘ਰਿਮੋਟ ਕੰਟਰੋਲ’ ਰਾਹੀਂ ਚਲਾਉਣਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪਲਾਨੀਸਵਾਮੀ ਦੀ ਅਗਵਾਈ ਹੇਠਲੀ ਅੰਨਾ ਡੀ ਐੱਮ ਕੇ ਰਾਹੀਂ ਤਾਮਿਲਨਾਡੂ ਵਾਂਗ ਹੀ ਪੁੱਡੂਚੇਰੀ ’ਤੇ ਵੀ ਕਬਜ਼ਾ ਕਰਨਾ ਚਾਹੁੰਦੀ ਹੈ। ਡੀ ਐੱਮ ਕੇ ਦੀ ਅਗਵਾਈ ਹੇਠਲੇ ਧਰਮ ਨਿਰਪੱਖ ਪ੍ਰਗਤੀਸ਼ੀਲ ਗੱਠਜੋੜ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ਫਾਸ਼ੀਵਾਦੀ ਭਾਜਪਾ ਦੀ ਘੁਸਪੈਠ ਵਧ ਗਈ ਹੈ ਅਤੇ ਇਹ ਕੇਂਦਰ ਸ਼ਾਸਿਤ ਪ੍ਰਦੇਸ਼ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਲਈ ਪ੍ਰਯੋਗਸ਼ਾਲਾ ਬਣ ਗਿਆ ਹੈ।

ਉਦੈਨਿਧੀ ਅਨੁਸਾਰ ਕੌਮੀ ਸਿੱਖਿਆ ਨੀਤੀ ਰਾਹੀਂ ਮੁੜ ਜਾਤ ਆਧਾਰਿਤ ਸਿੱਖਿਆ ਪ੍ਰਣਾਲੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਐੱਮ ਕੇ ਸਟਾਲਿਨ ਨੇ ਅਜਿਹੀਆਂ ਸਾਜ਼ਿਸ਼ਾਂ ਨੂੰ ਸੂਬੇ ਵਿੱਚ ਵੜਨ ਤੋਂ ਰੋਕਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦੇ ‘ਡਬਲ ਇੰਜਣ’ ਸਰਕਾਰ ਵਾਲੇ ਬਿਆਨ ’ਤੇ ਤਨਜ਼ ਕੱਸਦਿਆਂ ਕਿਹਾ ਕਿ ‘ਸਿੰਗਲ ਇੰਜਣ’ ਵਾਲੀ ਦ੍ਰਾਵਿੜ ਮਾਡਲ ਸਰਕਾਰ ਨੇ 11.19 ਫ਼਼ੀਸਦੀ ਆਰਥਿਕ ਵਿਕਾਸ ਦਰ ਦਰਜ ਕੀਤੀ ਹੈ, ਜੋ ਕੇਂਦਰ ਦੀਆਂ ਨੀਤੀਆਂ ਨਾਲੋਂ ਕਿਤੇ ਬਿਹਤਰ ਹੈ।

ਉਨ੍ਹਾਂ ਕੇਂਦਰ ’ਤੇ ਪੁੱਡੂਚੇਰੀ ਦੇ ਲੋਕਾਂ ਪ੍ਰਤੀ ਕੋਈ ਦਿਲਚਸਪੀ ਨਾ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸੇ ਕਾਰਨ ਵਿਧਾਨ ਸਭਾ ਵੱਲੋਂ 16 ਵਾਰ ਮਤੇ ਪਾਸ ਕਰਨ ਦੇ ਬਾਵਜੂਦ ਇਸ ਨੂੰ ਰਾਜ ਦਾ ਦਰਜਾ ਨਹੀਂ ਦਿੱਤਾ ਗਿਆ।

Udhayanidhi Stalin s Allegation Bharatiya Janata Party Is Running Puducherry By Remote Control


Recommended News
Trending
Just Now