ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
Pinarayi Vijayan ਦਾ ਦਾਅਵਾ—ਐੱਲ ਡੀ ਐੱਫ ਨੂੰ ਪਹਿਲਾਂ ਨਾਲੋਂ ਵੱਧ ਸੀਟਾਂ ਮਿਲਣਗੀਆਂ
April 8, 2026
Pinarayi-Vijayan-Claims-LDF-Will

Punjab Speaks Team / Punjab

08 ਅਪ੍ਰੈਲ 2026 :ਕੇਰਲਾ ਵਿੱਚ 9 ਅਪਰੈਲ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਸੀ ਪੀ ਐੱਮ ਦੇ ਸੀਨੀਅਰ ਆਗੂ ਅਤੇ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਭਰੋਸਾ ਜਤਾਇਆ ਕਿ ਸੂਬੇ ਵਿੱਚ ਮੁੜ ਖੱਬੇ ਪੱਖੀ ਜਮਹੂਰੀ ਮੋਰਚੇ (ਐੱਲ ਡੀ ਐੱਫ) ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਦਹਾਕਾ ਸੱਤਾ ਵਿੱਚ ਰਹਿਣ ਦੇ ਬਾਵਜੂਦ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਹੇਠਲੇ ਮੋਰਚੇ ਨੂੰ ਲੋਕਾਂ ਦੀ ਹਮਾਇਤ ਹਾਸਲ ਹੈ। ਕੰਨੂਰ ਪ੍ਰੈੱਸ ਕਲੱਬ ਵਿੱਚ ਸੰਬੋਧਨ ਕਰਦਿਆਂ ਵਿਜਯਨ ਨੇ ਕਿਹਾ, ‘ਲੋਕਾਂ ਨਾਲ ਗੱਲਬਾਤ ਤੋਂ ਅਸੀਂ ਜੋ ਸਮਝ ਸਕੇ ਹਾਂ, ਉਹ ਇਹ ਹੈ ਕਿ ਕੇਰਲਾ ਦੇ ਲੋਕ ਐੱਲ ਡੀ ਐੱਫ ਨਾਲ ਹਨ।’ ਉਨ੍ਹਾਂ ਅਨੁਸਾਰ ਇਸ ਵਾਰ ਐੱਲ ਡੀ ਐੱਫ 2021 ਦੀਆਂ 99 ਸੀਟਾਂ ਦੇ ਅੰਕੜੇ ਨੂੰ ਪਾਰ ਕਰ ਕੇ ਹੋਰ ਵੀ ਮਜ਼ਬੂਤ ਫ਼ਤਵਾ ਹਾਸਲ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਹੇਠਲਾ ਗੱਠਜੋੜ ਸੂਬੇ ਵਿੱਚ ਖਾਤਾ ਵੀ ਨਹੀਂ ਖੋਲ੍ਹ ਸਕੇਗਾ। ਮੁੱਖ ਮੰਤਰੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸੀ ਪੀ ਐੱਮ ਅਤੇ ਭਾਜਪਾ ਵਿਚਾਲੇ ਗੁਪਤ ਸਮਝੌਤੇ ਦੇ ਲਾਏ ਦੋਸ਼ ਸਿਰੇ ਤੋਂ ਖ਼ਾਰਜ ਕਰ ਦਿੱਤੇ। ਉਨ੍ਹਾਂ ਕਿਹਾ ਕਿ ਰਾਹੁਲ ਨੂੰ ਜ਼ਿੰਮੇਵਾਰੀ ਨਾਲ ਗੱਲ ਕਰਨੀ ਚਾਹੀਦੀ ਹੈ।



Pinarayi Vijayan Claims LDF Will Get More Seats Than Before


Recommended News
Trending
Just Now