ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਫ਼ਸਲਾਂ ਦੇ ਨੁਕਸਾਨ ਨੂੰ ਦੇਖਦਿਆਂ ਮੁੱਖ ਮੰਤਰੀ Bhagwant Mann ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ
April 7, 2026
In-View-Of-The-Damage-To-Crops-C

Punjab Speaks Team / Punjab

07 ਅਪ੍ਰੈਲ 2026 : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਬੇਮੌਸਮੀ ਬਾਰਿਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਪੱਕੀ ਫ਼ਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਮਾਰ ਹੇਠ ਆਏ ਕਿਸਾਨਾਂ ਦੇ ਹਰ ਨੁਕਸਾਨ ਦੀ ਪੂਰਤੀ ਕੀਤੀ ਜਾਵੇਗੀ ਅਤੇ ਸਾਰਾ ਭਾਰ ਪੰਜਾਬ ਸਰਕਾਰ ਚੁੱਕੇਗੀ। ਸਰਕਾਰ ਦੇ ਕਿਸਾਨਾਂ ਨਾਲ ਡਟ ਕੇ ਖੜ੍ਹੇ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਸੂਤਰਾਂ ਅਨੁਸਾਰ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਲੈਂਡ ਮੈਨੂਅਲ ਰਿਕਾਰਡ ਦੇ ਆਧਾਰ ’ਤੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਤਿਆਰ ਕਰਨ ਲਈ ਕਿਹਾ ਹੈ।

ਵੇਰਵਿਆਂ ਅਨੁਸਾਰ ਸੂਬੇ ਦੇ ਸੱਤ ਜ਼ਿਲ੍ਹਿਆਂ ’ਚ ਜ਼ਿਆਦਾ ਫ਼ਸਲੀ ਨੁਕਸਾਨ ਸਾਹਮਣੇ ਆਇਆ ਹੈ। ਤੇਜ਼ ਹਵਾਵਾਂ ਨੇ ਕਣਕ ਦੀ ਫ਼ਸਲ ਵਿਛਾ ਦਿੱਤੀ ਹੈ ਜਿਸ ਨਾਲ ਕਿਸਾਨਾਂ ਦੇ ਲਾਗਤ ਖ਼ਰਚੇ ਵੀ ਵਧਣਗੇ। ਮੰਡੀਆਂ ’ਚ ਬੇਸ਼ੱਕ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਬਦਲੇ ਹੋਏ ਮੌਸਮ ਕਾਰਨ ਵਾਢੀ ਰਫ਼ਤਾਰ ਨਹੀਂ ਫੜ ਸਕੀ। ਮੁੱਖ ਮੰਤਰੀ ਵੱਲੋਂ ਜਾਰੀ ਹੁਕਮਾਂ ਮਗਰੋਂ ਡਿਪਟੀ ਕਮਿਸ਼ਨਰਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ’ਚ ਵਿਸ਼ੇਸ਼ ਗਿਰਦਾਵਰੀ ਦੀ ਤਿਆਰੀ ਵਿੱਢ ਦਿੱਤੀ ਹੈ। ਸੂਬੇ ’ਚ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਦੇ ਮੱਦੇਨਜ਼ਰ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਵੀ ਸਰਗਰਮ ਹਨ ਅਤੇ ਉਹ ਖੇਤਾਂ ਦੇ ਗੇੜੇ ’ਤੇ ਗੇੜਾ ਮਾਰ ਰਹੇ ਹਨ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਪਿਛਲੇ ਦਿਨੀਂ ਹਲਕਾ ਲੰਬੀ ਦੇ ਪ੍ਰਭਾਵਿਤ ਪਿੰਡਾਂ ਅਤੇ ਖੇਤਾਂ ਦਾ ਦੌਰਾ ਕੀਤਾ ਸੀ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਰੈਲੀਆਂ ਦੀ ਥਾਂ ਫ਼ਸਲੀ ਨੁਕਸਾਨ ਵੱਲ ਧਿਆਨ ਦੇਵੇ। ਖੇਤੀ ਮਹਿਕਮੇ ਵੱਲੋਂ ਜੋ ਮੁਢਲੀ ਰਿਪੋਰਟ ਤਿਆਰ ਕੀਤੀ ਗਈ ਹੈ, ਉਸ ਅਨੁਸਾਰ ਸੂਬੇ ਦੇ ਸੱਤ ਜ਼ਿਲ੍ਹਿਆਂ ’ਚ ਹੁਣ ਤੱਕ 1.25 ਲੱਖ ਏਕੜ ਫ਼ਸਲ ਨੁਕਸਾਨੀ ਗਈ ਹੈ ਅਤੇ ਸਭ ਤੋਂ ਵੱਧ ਨੁਕਸਾਨ ਜ਼ਿਲ੍ਹਾ ਫ਼ਾਜ਼ਿਲਕਾ ’ਚ 43978 ਏਕੜ ਦਾ ਹੋਇਆ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 42,700 ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ। ਬਠਿੰਡਾ ਜ਼ਿਲ੍ਹੇ ’ਚ 20,430 ਏਕੜ ਅਤੇ ਮਾਨਸਾ ਜ਼ਿਲ੍ਹੇ ’ਚ 3650 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ।

ਰਿਪੋਰਟ ਅਨੁਸਾਰ 31 ਮਾਰਚ ਅਤੇ ਪਹਿਲੀ ਅਪਰੈਲ ਨੂੰ ਸਭ ਤੋਂ ਵੱਧ 81,112 ਏਕੜ ਫ਼ਸਲ ਨੁਕਸਾਨੀ ਗਈ ਹੈ। ਬੀਤੇ ਦਿਨੀਂ ਪਏ ਮੀਂਹ ਕਾਰਨ ਪੰਜਾਬ ’ਚ 41,951 ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ। ਅੰਮ੍ਰਿਤਸਰ ਜ਼ਿਲ੍ਹੇ ’ਚ 2300 ਏਕੜ ਰਕਬਾ ਪ੍ਰਭਾਵਿਤ ਹੋਇਆ ਹੈ।

ਜਾਣਕਾਰੀ ਅਨੁਸਾਰ ਮੌਸਮ ਸਾਫ਼ ਹੋਣ ਮਗਰੋਂ ਹੀ ਸਰਕਾਰ ਵਿਸ਼ੇਸ਼ ਗਿਰਦਾਵਰੀ ਦਾ ਕੰਮ ਵਿੱਢੇਗੀ। ਮਾਲਵਾ ਖ਼ਿੱਤੇ ’ਚ 30-31 ਮਾਰਚ ਨੂੰ ਪਈ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਜ਼ਿਆਦਾ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਨੇ 7-8 ਅਪਰੈਲ ਨੂੰ ਮੁੜ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਜੂਦਾ ਹਾਲਾਤ ਤੋਂ ਲੱਗਦਾ ਹੈ ਕਿ ਵਾਢੀ ਦਾ ਕੰਮ ਵਿਸਾਖੀ ਮਗਰੋਂ ਹੀ ਜ਼ੋਰ ਫੜੇਗਾ। ਕਿਸਾਨ ਆਖਦੇ ਹਨ ਕਿ ਬਾਰਿਸ਼ ਨਾਲ ਪ੍ਰਭਾਵਿਤ ਫ਼ਸਲ ਦੀ ਪੈਦਾਵਾਰ ਵੀ ਘਟੇਗੀ ਅਤੇ ਵਾਢੀ ਦੇ ਰੇਟ ਵੀ ਵਧਣਗੇ।

In View Of The Damage To Crops Chief Minister Bhagwant Mann Issued Orders For A Special Girdawari


Recommended News
Trending
Just Now