ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਮੰਦਰ ਵਿੱਚ ਪਾਬੰਦੀ ਲਗਾਉਣ ਨਾਲ ਸਮਾਜ ਵਿੱਚ ਵੰਡ ਪੈਣ ਦਾ ਖਤਰਾ ਹੈ : ਸੁਪਰੀਮ ਕੋਰਟ
April 10, 2026
Banning-Temples-Risks-Dividing-S

Punjab Speaks Team / Punjab

10 ਅਪ੍ਰੈਲ 2026:ਸੁਪਰੀਮ ਕੋਰਟ ਨੇ ਕਿਹਾ ਕਿ ਹਰ ਕਿਸੇ ਦੀ ਸਾਰੇ ਮੰਦਰਾਂ ਅਤੇ ਮੱਠਾਂ ਤੱਕ ਪਹੁੰਚ ਹੋਣੀ ਚਾਹੀਦੀ ਹੈ ਅਤੇ ਜੇ ਕਿਸੇ ਫ਼ਿਰਕੇ ’ਤੇ ਰੋਕ ਲਾਈ ਜਾਂਦੀ ਹੈ ਤਾਂ ਇਸ ਨਾਲ ਹਿੰਦੂਤਵ ’ਤੇ ਨਾਂਹ ਪੱਖੀ ਅਸਰ ਪਵੇਗਾ ਅਤੇ ਸਮਾਜ ਵੰਡਿਆ ਜਾਵੇਗਾ। ਨੌਂ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਹ ਟਿੱਪਣੀ ਕੇਰਲਾ ਦੇ ਸਬਰੀਮਾਲਾ ਮੰਦਰ ਸਮੇਤ ਧਾਰਮਿਕ ਅਸਥਾਨਾਂ ’ਤੇ ਔਰਤਾਂ ਖ਼ਿਲਾਫ਼ ਵਿਤਕਰੇ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਕੀਤੀ।

ਸੀਨੀਅਰ ਵਕੀਲ ਸੀ ਐੱਸ ਵੈਦਿਆਨਾਥਨ, ਜੋ ਨਾਇਰ ਸਰਵਿਸ ਸੁਸਾਇਟੀ, ਅਯੱਪਾ ਸੇਵਾ ਸਮਾਜਮ ਅਤੇ ਖੇਤਰ ਸੰਰਕਸ਼ਣ ਸਮਿਤੀ ਸਮੇਤ ਕਈ ਜਥੇਬੰਦੀਆਂ ਵੱਲੋਂ ਪੇਸ਼ ਹੋਏ ਸਨ, ਨੇ ਦਲੀਲ ਦਿੱਤੀ ਕਿ ਕੋਈ ਸੰਪਰਦਾ ਮੰਦਰ ਇਜਾਜ਼ਤ ਦੇ ਅਧਿਕਾਰ ਦੇ ਕੇ ਸਾਰਿਆਂ ਨੂੰ ਪੂਜਾ ਕਰਨ ਦੀ ਖੁੱਲ੍ਹ ਦੇ ਸਕਦਾ ਹੈ ਜਾਂ ਫਿਰ ਇਸ ਨੂੰ ਸਿਰਫ਼ ਆਪਣੀ ਸੰਪਰਦਾ ਤੱਕ ਹੀ ਸੀਮਤ ਰੱਖ ਸਕਦਾ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਸਬਰੀਮਾਲਾ ਮੰਦਰ ਵਿੱਚ ਮਾਹਵਾਰੀ ਦੀ ਉਮਰ ਵਾਲੀਆਂ ਔਰਤਾਂ ਦੇ ਦਾਖ਼ਲੇ ’ਤੇ ਪਾਬੰਦੀ ਦੀ ਹਮਾਇਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ 2018 ਦਾ ਫ਼ੈਸਲਾ ਇਸ ਧਾਰਨਾ ’ਤੇ ਆਧਾਰਿਤ ਹੈ ਕਿ ਮਰਦ ਉੱਤਮ ਹਨ ਅਤੇ ਔਰਤਾਂ ਦਾ ਦਰਜਾ ਨੀਵਾਂ ਹੈ। ਕੇਂਦਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕੇਰਲਾ ਦੇ ਇਕ ਮੰਦਰ ਦੀ ਮਿਸਾਲ ਦਿੱਤੀ ਜਿਥੇ ਪੁਰਸ਼ਾਂ ਨੂੰ ਔਰਤਾਂ ਦੇ ਕੱਪੜੇ ਪਾ ਕੇ ਜਾਣਾ ਪੈਂਦਾ ਹੈ।

ਬੈਂਚ ’ਚ ਸ਼ਾਮਲ ਜਸਟਿਸ ਬੀ ਵੀ ਨਾਗਰਤਨਾ ਨੇ ਕਿਹਾ, ‘‘ਸਬਰੀਮਾਲਾ ਦੇ ਵਿਵਾਦ ਨੂੰ ਇਕ ਪਾਸੇ ਰੱਖੋ ਪਰ ਜੇ ਤੁਸੀਂ ਆਖਦੇ ਹੋ ਕਿ ਇਹ ਰੀਤ ਹੈ ਅਤੇ ਇਹ ਧਰਮ ਦਾ ਮਾਮਲਾ ਹੈ ਕਿ ਮੈਂ ਦੂਜਿਆਂ ਨੂੰ ਬਾਹਰ ਰੱਖਾਂਗਾ ਅਤੇ ਸਿਰਫ਼ ਮੇਰਾ ਵਰਗ ਜਾਂ ਮੇਰੀ ਸੰਪਰਦਾ ਹੀ ਮੰਦਰ ਵਿੱਚ ਆਵੇਗੀ ਅਤੇ ਕੋਈ ਹੋਰ ਨਹੀਂ, ਤਾਂ ਇਹ ਹਿੰਦੂ ਧਰਮ ਲਈ ਚੰਗਾ ਨਹੀਂ ਹੈ। ਧਰਮ ’ਤੇ ਇਸ ਦਾ ਮਾੜਾ ਅਸਰ ਨਹੀਂ ਪੈਣਾ ਚਾਹੀਦਾ। ਇਹ ਉਸ ਸੰਪਰਦਾ ਲਈ ਉਲਟਾ ਨੁਕਸਾਨਦੇਹ ਸਾਬਤ ਹੋਵੇਗਾ।’’ ਵੈਦਿਆਨਾਥਨ ਨੇ ਕਿਹਾ ਕਿ ਜੇ ਮੰਦਰ ਸਿਰਫ਼ ਆਪਣੀ ਸੰਪਰਦਾ ਦਾ ਪੱਖ ਪੂਰਨਗੇ ਤਾਂ ਫਿਰ ਉਹ ਸੂਬੇ, ਦਾਨੀਆ ਜਾਂ ਲੋਕਾਂ ਤੋਂ ਫੰਡ ਨਹੀਂ ਲੈ ਸਕਣਗੇ। ਉਨ੍ਹਾਂ ਕਿਹਾ ਕਿ ਜੇ ਕੋਈ ਕਾਨੂੰਨ ਬਣਾਇਆ ਜਾਣਾ ਹੈ ਤਾਂ ਉਸ ਨੂੰ ਜਨਤਕ ਵਿਵਸਥਾ, ਨੈਤਿਕਤਾ ਜਾਂ ਸਿਹਤ ਦੀ ਪਰਖ ’ਤੇ ਖ਼ਰਾ ਉਤਰਨਾ ਪਵੇਗਾ।

Banning Temples Risks Dividing Society Supreme Court


Recommended News
Trending
Just Now