ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
US-Iran: ਜੇ ਚੀਨ ਨੇ ਇਰਾਨ ਦੀ ਮਦਦ ਕੀਤੀ ਤਾਂ 50 ਫੀਸਦੀ ਤਕ ਟੈਰਿਫ ਲਾਵਾਂਗੇ: Donald Trump
April 13, 2026
US-Iran-If-China-Helps-Iran-We-W

Punjab Speaks Team / Punjab

13 ਅਪ੍ਰੈਲ 2026 : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੀਨ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ ਕਿ ਉਹ ਇਰਾਨ ਦੀ ਮਦਦ ਨਾ ਕਰੇ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਚੀਨ ਇਰਾਨ ਦੀ ਸਹਾਇਤਾ ਕਰਦਾ ਹੈ ਤਾਂ ਅਮਰੀਕਾ ਉਸ ‘ਤੇ ਭਾਰੀ ਟੈਕਸ ਲਗਾਏਗਾ। ਟਰੰਪ ਨੇ ਸਾਫ਼ ਤੌਰ ‘ਤੇ ਕਿਹਾ ਕਿ ਜੇਕਰ ਚੀਨ ਇਰਾਨ ਨੂੰ ਕਿਸੇ ਵੀ ਤਰ੍ਹਾਂ ਦੀ ਫੌਜੀ ਮਦਦ ਦਿੰਦਾ ਹੈ ਤਾਂ ਉਸ ਦੀਆਂ ਵਸਤੂਆਂ ’ਤੇ 50 ਫੀਸਦੀ ਤੱਕ ਟੈਰਿਫ (ਟੈਕਸ) ਲਗਾ ਦਿੱਤਾ ਜਾਵੇਗਾ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕੀ ਨੇਵੀ ਹੁਣ ਹੋਰਮੁਜ਼ ਜਲ ਮਾਰਗ ਤੋਂ ਗੁਜ਼ਰਨ ਵਾਲੇ ਜਹਾਜ਼ਾਂ ਦੀ ਸਖ਼ਤ ਨਾਕਾਬੰਦੀ ਕਰੇਗੀ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸਪਸ਼ਟ ਕੀਤਾ ਹੈ ਕਿ ਜੋ ਵੀ ਜਹਾਜ਼ ਇਸ ਰਸਤੇ ਰਾਹੀਂ ਨਿਕਲਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਜਾਵੇਗੀ। ਟਰੰਪ ਨੇ ਖਾਸ ਤੌਰ ‘ਤੇ ਉਨ੍ਹਾਂ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਹੈ ਜਿਨ੍ਹਾਂ ਨੇ ਇਰਾਨ ਦੀ ਸ਼ਰਤ ਮੁਤਾਬਕ ਉਨ੍ਹਾਂ ਨੂੰ ਟੌਲ ਟੈਕਸ ਅਦਾ ਕੀਤਾ ਹੈ।

ਰਾਸ਼ਟਰਪਤੀ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਜਹਾਜ਼ ਇਰਾਨ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਟੌਲ ਦੇਣਗੇ, ਉਨ੍ਹਾਂ ਨੂੰ ਅੱਗੇ ਜਾਣ ਲਈ ਸੁਰੱਖਿਅਤ ਰਸਤਾ ਨਹੀਂ ਦਿੱਤਾ ਜਾਵੇਗਾ। ਅਮਰੀਕਾ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਇਰਾਨ ਦੀ ਆਰਥਿਕ ਤਾਕਤ ਨੂੰ ਕਮਜ਼ੋਰ ਕੀਤਾ ਜਾ ਸਕੇਗਾ। ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕਾ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜੇਕਰ ਲੋੜ ਪਈ ਤਾਂ ਜੰਗ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕਰਨ ਤੋਂ ਵੀ ਪਿੱਛੇ ਨਹੀਂ ਹਟੇਗਾ।

ਇਸਲਾਮਾਬਾਦ ਵਿੱਚ ਅਮਰੀਕਾ ਅਤੇ ਇਰਾਨ ਵਿਚਾਲੇ ਹੋਈ ਉੱਚ-ਪੱਧਰੀ ਗੱਲਬਾਤ ਬਿਨਾਂ ਕਿਸੇ ਨਤੀਜੇ ਦੇ ਖ਼ਤਮ ਹੋ ਗਈ ਹੈ। ਅਮਰੀਕੀ ਉਪ-ਰਾਸ਼ਟਰਪਤੀ JD Vance 24 ਘੰਟਿਆਂ ਦੀ ਡੂੰਘੀ ਚਰਚਾ ਤੋਂ ਬਾਅਦ ਵਾਸ਼ਿੰਗਟਨ ਲਈ ਰਵਾਨਾ ਹੋ ਗਏ ਹਨ। Vance ਨੇ ਸਪੱਸ਼ਟ ਕੀਤਾ ਕਿ ਹਾਲਾਂਕਿ ਗੱਲਬਾਤ ਸਾਰਥਕ ਰਹੀ, ਪਰ ਇਰਾਨ ਨੇ ਅਮਰੀਕਾ ਦੀਆਂ ਮੁੱਖ ਸ਼ਰਤਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅਮਰੀਕਾ ਦੀ ਮੁੱਖ ਮੰਗ ਹੈ ਕਿ ਇਰਾਨ ਲੰਬੇ ਸਮੇਂ ਲਈ ਪਰਮਾਣੂ ਹਥਿਆਰ ਨਾ ਬਣਾਉਣ ਦੀ ਪੱਕੀ ਵਚਨਬੱਧਤਾ ਦੁਹਰਾਏ, ਪਰ ਇਰਾਨੀ ਲੀਡਰਸ਼ਿਪ ਨੇ ਇਨ੍ਹਾਂ ਸ਼ਰਤਾਂ ਨੂੰ ‘ਬੇਲੋੜੀਆਂ ਮੰਗਾਂ’ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ।

Vance ਨੇ ਚਿਤਾਵਨੀ ਦਿੱਤੀ ਕਿ ਸਮਝੌਤਾ ਨਾ ਹੋਣਾ ਅਮਰੀਕਾ ਨਾਲੋਂ ਜ਼ਿਆਦਾ ਇਰਾਨ ਲਈ ਨੁਕਸਾਨਦੇਹ ਸਾਬਤ ਹੋਵੇਗਾ।ਦੂਜੇ ਪਾਸੇ, ਇਰਾਨ ਨੇ ਵੀ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਕੌਮੀ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰਨਗੇ।

ਇਰਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਕਈ ਨੇ ਕਿਹਾ ਕਿ ਉਨ੍ਹਾਂ ਦੇ ਵਫ਼ਦ ਨੇ ਪਾਬੰਦੀਆਂ ਹਟਾਉਣ ਅਤੇ ਖੇਤਰੀ ਸੁਰੱਖਿਆ ਵਰਗੇ ਅਹਿਮ ਮੁੱਦਿਆਂ ’ਤੇ ਜ਼ੋਰ ਦਿੱਤਾ, ਪਰ ਗੱਲਬਾਤ ਦੀ ਸਫਲਤਾ ਅਮਰੀਕਾ ਦੀ ‘ਨੇਕ ਨੀਅਤ’ ’ਤੇ ਨਿਰਭਰ ਕਰਦੀ ਹੈ। ਪਾਕਿਸਤਾਨ ਵੱਲੋਂ ਕੀਤੀ ਗਈ ਵਿਚੋਲਗੀ ਦੇ ਬਾਵਜੂਦ, ਦੋਵਾਂ ਦੇਸ਼ਾਂ ਵਿਚਾਲੇ ਕਿਸੇ ਵੀ ਸੰਭਾਵੀ ਸਮਝੌਤੇ ਦੀ ਉਮੀਦ ਨਹੀਂ ਦਿਖੀ। ਫਿਲਹਾਲ ਅਮਰੀਕਾ ਨੇ ਆਪਣੀ ‘ਆਖਰੀ ਅਤੇ ਸਭ ਤੋਂ ਵਧੀਆ ਪੇਸ਼ਕਸ਼’ ਇਰਾਨ ਕੋਲ ਛੱਡ ਦਿੱਤੀ ਹੈ, ਜਿਸ ’ਤੇ ਹੁਣ ਤਹਿਰਾਨ ਦੇ ਅਗਲੇ ਕਦਮ ਦੀ ਉਡੀਕ ਹੈ।

US Iran If China Helps Iran We Will Impose Tariffs Of Up To 50 Percent Donald Trump


Recommended News
Trending
Just Now