ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"   
CM ਮਾਨ ਦੇ ਅੜੀਅਲ ਰਵੱਈਏ ਖ਼ਿਲਾਫ਼ ਤਰਸੇਮ ਸਿੰਘ ਦਾ ਵੱਡਾ ਬਿਆਨ; ਕਿਹਾ- ਝੂਠ ਦਾ ਸਹਾਰਾ ਲੈ ਕੇ ਸਿੱਖ ਸੰਗਤ ਨੂੰ ਗੁਮਰਾਹ ਕਰ ਰਹੀ ਹੈ ਸਰਕਾਰ
June 26, 2026
Tarsem-Singh-s-Big-Statement-Aga

Punjab Speaks Team / Punjab

ਅੰਮ੍ਰਿਤਸਰ 26 ਜੂਨ 2026 : ‘ਵਾਰਸ ਪੰਜਾਬ ਦੇ’ ਜੱਥੇਬੰਦੀ ਦੇ ਸਰਪ੍ਰਸਤ ਤਰਸੇਮ ਸਿੰਘ ਨੇ ਮੁੱਖ ਮੰਤਰੀ ਪੰਜਾਬ ਦੇ ਹਾਲੀਆ ਰਵੱਈਏ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦੀ ਕਾਰਵਾਈ ਨੂੰ ਬੇਹੱਦ ਨਿੰਦਣਯੋਗ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਣਾ ਚਾਹੀਦਾ ਸੀ, ਪਰ ਉਹ ਅਜਿਹਾ ਕਰਨ ਦੀ ਬਜਾਏ ਲਗਾਤਾਰ ਅੜੀਅਲ ਰਵੱਈਆ ਅਪਣਾ ਰਹੇ ਹਨ।

ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਗਲਤੀ ਮੰਨਣ ਦੀ ਬਜਾਏ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਗਾਤਾਰ ਚੁਣੌਤੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੂਠੀਆਂ ਰਿਪੋਰਟਾਂ ਪੇਸ਼ ਕਰਕੇ ਅਕਾਲ ਤਖ਼ਤ ਸਾਹਿਬ ਦੇ ਵਕਾਰ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤ ਨੂੰ ਗੁਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਪਣੀ ਗਲਤੀ ਦਾ ਪਛਤਾਵਾ ਕਰਦਿਆਂ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੰਗਤ ਤੋਂ ਮਾਫ਼ੀ ਮੰਗਣ ਦੀ ਗੱਲ ਕਹੀ।

ਭਗਵੰਤ ਮਾਨ ‘ਚ ਸਿੱਖਾਂ ਵਾਲੀ ਕੋਈ ਗੱਲ ਨਹੀਂ, ਬਦਲਿਆ ਜਾਵੇ ਮੁੱਖ ਮੰਤਰੀ: ਐਮ.ਪੀ. ਸਰਬਜੀਤ ਸਿੰਘ ਖਾਲਸਾ

ਦੂਜੇ ਪਾਸੇ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਬੇਹੱਦ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਅੰਦਰ ਸਿੱਖੀ ਵਾਲਾ ਕੋਈ ਗੁਣ ਨਜ਼ਰ ਨਹੀਂ ਆਉਂਦਾ। ਖਾਲਸਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਲਗਾਤਾਰ ਸਿੱਖ ਗੁਰੂਆਂ ਦਾ ਅਪਮਾਨ ਕਰ ਰਹੇ ਹਨ ਅਤੇ ਬਹਿਬਲ ਕਲਾਂ ਤੇ ਬਰਗਾੜੀ ਵਰਗੇ ਪਵਿੱਤਰ ਅਸਥਾਨਾਂ ‘ਤੇ ਵੀ ਉਹ ਸ਼ਰਾਬ ਪੀ ਕੇ ਗਏ ਸਨ। ਐਮ.ਪੀ. ਖਾਲਸਾ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਪੰਜਾਬ ‘ਚ ਤੁਰੰਤ ਕਿਸੇ ਸਿੱਖ ਵਿਧਾਇਕ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਂਪੀ ਜਾਵੇ।

Tarsem Singh s Big Statement Against CM Mann s Stubborn Attitude Said The Government Is Misleading The Sikh Community By Resorting To Lies


Recommended News
Punjab Speaks ad image
Trending
Just Now