ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ‘ਚ ਧਮਾਕਿਆਂ ‘ਤੇ ਬੋਲੇ ਰਾਜਪਾਲ ਕਟਾਰੀਆ- ‘ਬਿਆਨਬਾਜ਼ੀ ਛੱਡੋ, ਸੁਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ’ .
May 8, 2026
Governor-Kataria-Spoke-On-The-Ex

Punjab Speaks Team / Punjab

ਚੰਡੀਗੜ੍ਹ 08 ਮਈ 2026 : ਪੰਜਾਬ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਚੱਲ ਰਹੀ ਸਿਆਸੀ ਬਿਆਨਬਾਜ਼ੀ ਦਰਮਿਆਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਭ ਨੂੰ ਸੰਯਮ ਵਰਤਣ ਅਤੇ ਸਾਂਝੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਵਿੱਚ ਇਕ ਪ੍ਰੋਗਰਾਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ‘ਤੇ ਸਿਰਫ਼ ਦੂਸ਼ਣਬਾਜੀ ਨਾਲ ਕੋਈ ਫਾਇਦਾ ਨਹੀਂ ਹੋਵੇਗਾ, ਸਗੋਂ ਭਵਿੱਖ ਵਿੱਚ ਇਨ੍ਹਾਂ ਨੂੰ ਰੋਕਣ ਲਈ ਠੋਸ ਤਿਆਰੀ ਅਤੇ ਸਾਂਝੇ ਯਤਨ ਲਾਜ਼ਮੀ ਹਨ।

ਰਾਜਪਾਲ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਲਗਾਤਾਰ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ ਅਤੇ ਸੁਰੱਖਿਆ ਏਜੰਸੀਆਂ ਵੀ ਇਸ ਦਿਸ਼ਾ ਵਿੱਚ ਕਾਰਵਾਈ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਾਰਿਆਂ ਨੂੰ ਇਹ ਮੰਨਣਾ ਪਵੇਗਾ ਕਿ ਅਜਿਹੀਆਂ ਘਟਨਾਵਾਂ ਚੁਣੌਤੀ ਬਣ ਕੇ ਸਾਹਮਣੇ ਆ ਰਹੀਆਂ ਹਨ ਅਤੇ ਇਨ੍ਹਾਂ ਨੂੰ ਰੋਕਣ ਲਈ ਸਮਾਜ ਅਤੇ ਪ੍ਰਸ਼ਾਸਨ ਦੋਵਾਂ ਨੂੰ ਸਚੇਤ ਰਹਿਣਾ ਪਵੇਗਾ।’

ਕਟਾਰੀਆ ਨੇ ਕਿਸੇ ਵੀ ਦਲ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਿਸੇ ‘ਤੇ ਦੋਸ਼ ਨਹੀਂ ਲਗਾਉਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ ਤਾਂ ਉਨ੍ਹਾਂ ਨੂੰ ਰੋਕਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਕੇਵਲ ਤਮਾਸ਼ਬੀਨ ਬਣ ਕੇ ਰਹਿਣ ਨਾਲ ਕੰਮ ਨਹੀਂ ਚੱਲੇਗਾ।

ਰਾਜਪਾਲ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਿਹਤ ਵਿਸ਼ੇਕ ਸਾਲਾਨਾ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਗੰਭੀਰ ਚੁਣੌਤੀ ਦੱਸਦਿਆਂ ਕਿਹਾ ਕਿ ਸਮਾਜ ਅਤੇ ਇੰਡਸਟਰੀ ਨੂੰ ਮਿਲ ਕੇ ਇਸ ਦੇ ਖ਼ਿਲਾਫ਼ ਕੰਮ ਕਰਨਾ ਹੋਵੇਗਾ। ਉਨ੍ਹਾਂ ਟੀਬੀ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਵੀ ਸਾਂਝੇ ਯਤਨਾਂ ਦੀ ਲੋੜ ਦੱਸੀ।

Governor Kataria Spoke On The Explosion In Punjabi Stop Rhetoric Share The Common Position Of The Party


Recommended News
Trending
Just Now