ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਮਰਦਮਸ਼ੁਮਾਰੀ ਤੋਂ ਪਹਿਲਾਂ ਈਸਾਈ ਬਣੇ ਲੋਕਾਂ ‘ਚ ਸਹਿਮ: ਧਰਮ ਲਿਖਵਾਈਏ ਜਾਂ ਰਾਖਵਾਂਕਰਨ ਬਚਾਈਏ?
May 8, 2026
Fear-Among-People-Who-Converted-

Punjab Speaks Team / Punjab

ਚੰਡੀਗੜ੍ਹ 08 ਮਈ 2026: ਧਰਮ ਪਰਿਵਰਤਨ ਕਰਕੇ ਈਸਾਈ ਬਣਨ ਵਾਲੇ ਲੋਕ ਸਰਕਾਰੀ ਸਹੂਲਤਾਂ ਖੁੱਸਣ ਦੇ ਡਰ ਕਾਰਨ ਹੁਣ ਮਰਦਮਸ਼ੁਮਾਰੀ ਵਿਚ ਈਸਾਈ ਧਰਮ ਲਿਖਾਉਣ ਨੂੰ ਲੈ ਕੇ ਦੁਬਿਧਾ ਵਿਚ ਫਸੇ ਹੋਏ ਹਨ। ਹਾਲਾਂਕਿ ਮਰਦਮਸ਼ੁਮਾਰੀ ਦੇ ਪਹਿਲੇ ਦੌਰ ਵਿਚ ਸਿਰਫ਼ ਰਿਹਾਇਸ਼, ਮਕਾਨ ਅਤੇ ਜਾਤ ਦਾ ਵੇਰਵਾ ਪੁੱਛਿਆ ਜਾ ਰਿਹਾ ਹੈ, ਪਰ ਧਰਮ ਦੇ ਮੁੱਦੇ ’ਤੇ ਇਹ ਲੋਕ ਖਾਸ ਕਰਕੇ ਸਰਕਾਰੀ ਸੁੱਖ ਸੁਵਿਧਾਵਾਂ ਲੈਣ ਵਾਲੇ ਧਾਰਮਿਕ ਸੰਕਟ ਵਿਚ ਫਸੇ ਹੋਏ ਮਹਿਸੂਸ ਕਰ ਰਹੇ ਹਨ। ਦੂਜੇ ਪਾਸੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਸੰਸਥਾਵਾਂ ਅਤੇ ਰਾਜਸੀ ਆਗੂਆਂ ਨੂੰ ਇਸ ਗੱਲ ਦਾ ਖਦਸ਼ਾ ਹੈ ਕਿ ਇਸ ਵਾਰ ਸੂਬੇ ਵਿਚ ਅਨੁਸੂਚਿਤ ਜਾਤੀ ਵਰਗ ਦੀ ਗਿਣਤੀ ਵਿਚ ਗਿਰਾਵਟ ਆ ਸਕਦੀ ਹੈ। ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਹੈ, ਜਿਸ ਵਿਚ ਸਾਲ 2011 ਦੀ ਜਨਗਣਨਾ ਅਨੁਸਾਰ ਸਭ ਤੋਂ ਵੱਧ 33 ਫ਼ੀਸਦੀ ਦੇ ਕਰੀਬ ਅਨੁਸੂਚਿਤ ਜਾਤੀ ਵਰਗ ਦੀ ਵਸੋਂ ਹੈ।

ਦੇਸ਼ ਵਿਚ ਧਰਮ ਪਰਿਵਰਤਨ ਦਾ ਮਾਮਲਾ ਵੱਡਾ ਮੁੱਦਾ ਬਣਿਆ ਹੋਇਆ ਹੈ। ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਦੇਸ਼ ਵਿਚ ਗਰੀਬ ਲੋਕਾਂ ਖਾਸ ਕਰਕੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਵੱਖ ਵੱਖ ਤਰ੍ਹਾਂ ਦੇ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿਚ ਵੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿਚ ਪਿਛਲੇ ਅਰਸੇ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਵਲੋਂ ਈਸਾਈ ਧਰਮ ਨਾਲ ਜੁੜਨ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ।

ਪਹਿਲਾਂ ਵੱਡੇ ਸ਼ਹਿਰਾਂ ਵਿਚ ਹੀ ਚਰਚ ਸਨ, ਪਰ ਹੁਣ ਕਸਬਿਆਂ ਅਤੇ ਪਿੰਡਾਂ ਵਿਚ ਚਰਚ ਸਥਾਪਿਤ ਹੋ ਗਏ ਹਨ। ਹਾਲਾਂਕਿ ਪੰਜਾਬ ਵਿਚ ਈਸਾਈ ਧਰਮ ਦੇ ਚਾਰ ਵੱਡੇ ਪਾਸਟਰ ਜਨਰਲ ਵਰਗ ਜੱਟ ਅਤੇ ਖੱਤਰੀ ਸਿੱਖ ਭਾਈਚਾਰੇ ਨਾਲ ਸਬੰਧਤ ਹਨ (ਇਨ੍ਹਾਂ ਵਿਚੋਂ ਇੱਕ ਜੇਲ੍ਹ ਵਿਚ ਹੈ), ਪਰ ਹੇਠਲੇ ਪੱਧਰ ’ਤੇ ਧਰਮ ਪਰਿਵਰਤਨ ਕਰਨ ਵਾਲਿਆਂ ਵਿਚ ਜ਼ਿਆਦਾ ਲੋਕ ਗਰੀਬ ਤੇ ਅਨੁਸੂਚਿਤ ਜਾਤੀ ਵਰਗ ਨਾਲ ਦੱਸੇ ਜਾਂਦੇ ਹਨ।

ਕੇਂਦਰ ਸਰਕਾਰ ਵਲੋਂ ਧਰਮ ਪਰਿਵਰਤਨ ’ਤੇ ਰੋਕ ਲਗਾਉਣ ਲਈ ਸਖ਼ਤ ਕਾਨੂੰਨ ਬਣਾਇਆ ਗਿਆ ਹੈ। ਇਸਦੇ ਆਧਾਰ ’ਤੇ ਕਈ ਸੂਬਿਆਂ ਨੇ ਵੀ ਜਬਰੀ ਧਰਮ ਪਰਿਵਰਤਨ ਕਰਵਾਉਣ ਵਾਲਿਆਂ ’ਤੇ ਸਖ਼ਤੀ ਨਾਲ ਨਜਿੱਠਣ ਲਈ ਕਾਨੂੰਨ ਬਣਾਇਆ ਹੈ। ਦੱਸਿਆ ਜਾਂਦਾ ਹੈ ਕਿ ਈਸਾਈ ਧਰਮ ਵਿਚ ਊਚ ਨੀਚ ਜਾਂ ਜਾਤ ਪਾਤ ਨਹੀਂ ਹੈ। ਈਸਾਈ ਬਣਨ ਵਾਲਾ ਹਰੇਕ ਵਿਅਕਤੀ ਬਰਾਬਰ ਹੈ, ਉਸਨੇ ਭਾਵੇਂ ਕਿਸੇ ਵੀ ਜਾਤ ਜਾਂ ਧਰਮ ਵਿਚ ਪਹਿਲਾਂ ਜਨਮ ਲਿਆ ਹੋਵੇ।

ਕਾਨੂੰਨ ਮੁਤਾਬਿਕ ਹਿੰਦੂ, ਸਿੱਖ, ਬੋਧੀ ਧਰਮ ਨਾਲ ਸਬੰਧਤ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਰਾਖਵਾਂਕਰਨ ਸਮੇਤ ਹੋਰ ਸੁਵਿਧਾਵਾਂ ਦਾ ਲਾਭ ਮਿਲ ਸਕਦਾ ਹੈ, ਈਸਾਈ ਧਰਮ ਦੇ ਲੋਕਾਂ ਨੂੰ ਨਹੀਂ। ਕੇਂਦਰ ਸਰਕਾਰ ਦੀ ਸਖ਼ਤੀ ਅਤੇ ਕਾਨੂੰਨ ਬਣਨ ਕਰਕੇ ਈਸਾਈ ਧਰਮ ਅਪਨਾਉਣ ਵਾਲੇ ਲੋਕ ਦੁਬਿਧਾ ਵਿਚ ਫਸੇ ਹੋਏ ਹਨ ਕਿ ਉਹ ਮਰਦਮਸ਼ੁਮਾਰੀ ਵਿਚ ਆਪਣਾ ਕਿਹੜਾ ਧਰਮ ਲਿਖਾਉਣਗੇ।

ਈਸਾਈ ਧਰਮ ਦੇ ਪੈਰੋਕਾਰ ਬਣੇ ਰਵਿੰਦਰ ਕੁਮਾਰ, ਬਲਵਿੰਦਰ ਸਿੰਘ ਅਤੇ ਬਲਵੀਰ ਸਿੰਘ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਦੀ ਈਸਾਈ ਧਰਮ ਵਿਚ ਆਸਥਾ ਹੈ। ਰਵਿੰਦਰ ਕੁਮਾਰ ਤੇ ਬਲਵੀਰ ਸਿੰਘ ਦਾ ਕਹਿਣਾ ਹੈ ਕਿ ਉਹ ਮੂਲ ਰੂਪ ਵਿਚ ਸਿੱਖ ਹਨ, ਪਰ ਅਨੁਸੂਚਿਤ ਜਾਤੀ ਵਰਗ ਨਾਲ ਕੁੱਝ ਧਰਮ ਦੇ ਠੇਕੇਦਾਰਾਂ ਵਲੋਂ ਵਖਰੇਵਾਂ ਹੋਣ ਕਾਰਨ ਉਹਨਾਂ ਦਾ ਮਨ ਖੱਟਾ ਹੋਇਆ। ਉਹਨਾਂ ਦੱਸਿਆ ਕਿ ਜਿਹੜੇ ਲੋਕਾਂ ਨੇ ਆਪਣਾ ਨਾਮ ਬਦਲ ਲਿਆ ਹੈ, ਭਾਵ ਨਾਮ ਨਾਲ ਮਸੀਹ, ਯੂਸਫ ਜਾਂ ਹੋਰ ਕੁਝ ਲਿਖ ਰਹੇ ਹਨ, ਉਹ ਤਾਂ ਆਪਣਾ ਧਰਮ ਈਸਾਈ ਹੀ ਲਿਖਾਉਣਗੇ ਪਰ ਜਿਹਨਾਂ ਨੇ ਨਾਮ ਨਹੀਂ ਬਦਲਿਆਂ ਉਹ ਅਜੇ ਦੁਬਿਧਾ ਵਿਚ ਹਨ।

ਇਹ ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਧਰਮ ਪਰਿਵਰਤਨ ਕਰਨ ਵਾਲੇ ਲੋਕ ਮਰਦਮਸ਼ੁਮਾਰੀ ਵਿਚ ਆਪਣਾ ਕਿਹੜਾ ਧਰਮ ਲਿਖਾਉਂਦੇ ਹਨ, ਪਰ ਇਹ ਗੱਲ ਸਪਸ਼ਟ ਹੈ ਕਿ ਇਸਦਾ ਅਸਰ ਅਨੁਸੂਚਿਤ ਜਾਤੀ ਦੀ ਵਸੋਂ ’ਤੇ ਜਰੂਰ ਪਵੇਗਾ।

Fear Among People Who Converted To Christianity Before The Census Should We Write Down Our Religion Or Save Reservation


Recommended News
Trending
Just Now