June 26, 2026
Punjab Speaks Team / Punjab
ਲੁਧਿਆਣਾ, 25 ਜੂਨ (000) - ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਕੌਂਸਲਰ ਅਮਨ ਬੱਗਾ, ਕੌਂਸਲਰ ਹਰਜਿੰਦਰ ਬਾਲੀ, ਆਦੀ, ਅਕਸ਼ੈ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਮੌਜੂਦ ਸਨ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 60 ਲੱਖ ਰੁਪਏ ਖਰਚ ਕੀਤੇ ਜਾਣੇ ਹਨ ਜਿਸ ਨਾਲ ਜਲੰਧਰ ਬਾਈਪਾਸ ਚੌਂਕ ਤੋਂ ਬੁੱਢੇ ਦਰਿਆ ਤੱਕ ਜਾਣ ਵਾਲੀ ਸੜਕ ਦੇ ਦੋਵੇਂ ਪਾਸੇ ਦੇ ਫੁੱਟਪਾਥ ਦਾ ਨਵੀਨੀਕਰਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੜ੍ਹਕ ਦੇ ਕਿਨਾਰੇ ਫੈਂਸੀ ਲਾਈਟਾਂ, ਫੁੱਲਾਂ ਦੇ ਬੂਟੇ ਆਦਿ ਵੀ ਲਗਾਏ ਜਾਣਗੇ।
ਇਸ ਚਿਰੌਕਣੀ ਮੰਗ ਨੂੰ ਬੂਰ ਪੈਣ ਤੋਂ ਬਾਅਦ ਸਥਾਨਕ ਵਸਨੀਕਾਂ ਵਲੋਂ ਆਪਣੇ ਹਰਮਨ ਪਿਆਰੇ ਵਿਧਾਇਕ ਮਦਨ ਲਾਲ ਬੱਗਾ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ ਗਿਆ।
ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।
MLA Bagga Inaugurates Beautification Works In The Constituency