ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਜਨਗਣਨਾ 2027: ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਚਾਰਜ ਅਫ਼ਸਰ, 82 ਗਿਣਤੀਕਾਰਾਂ ਤੇ 6 ਸੁਪਰਵਾਈਜਰਾਂ ਦਾ ਸਨਮਾਨ
May 27, 2026
Census-2027-Deputy-Commissioner-

Punjab Speaks Team / Punjab

ਬਰਨਾਲਾ 27 ਮਈ 2026:ਡਿਪਟੀ ਕਮਿਸ਼ਨਰ ਸਹਿਤ ਪ੍ਰਮੁੱਖ ਜਨਗਣਨਾ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜਨਗਣਨਾ 2027 ਦੇ ਪਹਿਲੇ ਦੌਰ ਦਾ ਕੰਮ ਪੂਰਾ ਕਰਨ ’ਚ ਮੋਹਰੀ ਰਹਿਣ ਵਾਲੇ ਚਾਰਜ ਅਫਸਰ, ਗਿਣਤੀਕਾਰਾਂ ਤੇ ਸੁਪਰਵਾਇਜ਼ਰਾਂ ਦਾ ਜ਼ਿਲ੍ਹਾ ਪੱਧਰੀ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ 2027 ਦੇ ਪਹਿਲੇ ਦੌਰ ਹਾਊਸ ਲਿਸਟਿੰਗ ਦਾ ਕੰਮ ਪੂਰਾ ਕਰਨ ਵਾਲੇ ਇੱਕ ਚਾਰਜ ਅਫ਼ਸਰ, 82 ਗਿਣਤੀਕਾਰਾਂ ਅਤੇ 6 ਸੁਪਰਵਾਇਜ਼ਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕੰਮ ਪੂਰਾ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਇਜ਼ਰਾਂ ਦੀ ਭਰਵੀਂ ਤਾਰੀਫ਼ ਕਰਦਿਆਂ ਬਾਕੀ ਗਿਣਤੀਕਾਰਾਂ ਅਤੇ ਸੁਪਰਵਾਇਜ਼ਰਾਂ ਨੂੰ ਇਨ੍ਹਾਂ ਤੋਂਂ ਪ੍ਰੇੇਰਨਾ ਲੈ ਕੇੇ ਆਪਣਾ ਕੰਮ ਜਲਦੀ ਪੂਰਾ ਕਰਨ ਲਈ ਕਿਹਾ। ਉਨ੍ਹਾਂ ਨੇ ਦੱਸਿਆ ਕਿ ਐੱਚ.ਐੱਲ.ਬੀ ਹੰਡਿਆਇਆ ਦੇ ਸਾਰੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ। ਇਸ ਕਾਰਜ ਨੂੰ ਸਮੇਂ ਸਿਰ ਇਸ ਕੰਮ ਨੂੰ ਪੂਰਾ ਕਰਨ ਲਈ ਚਾਰਜ ਅਫ਼ਸਰ ਹੰਡਿਆਇਆ ਸਹਿਤ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਸੁਪਰਵਾਇਜ਼ਰ ਹਰਪ੍ਰੀਤ ਸਿੰਘ, ਤਲਵਿੰਦਰ ਸਿੰਘ, ਜਯੋਤੀ ਫੁਟੇਲਾ, ਆਰਤੀ ਸ਼ਰਮਾ, ਗੁਰਲਾਲ ਸਿੰਘ (ਸਾਰੇ ਹੰਡਿਆਇਆ ਨਾਲ ਸਬੰਧਤ), ਗਗਨਦੀਪ ਕੌਰ ਦੀ ਭਰਵੀਂ ਤਾਰੀਫ਼ ਕੀਤੀ ਗਈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਆਪਣਾ ਕੰਮ ਪੂਰਾ ਕਰਨ ਵਾਲੇ 82 ਗਿਣਤੀਕਾਰਾਂ ਨੂੰ ਵੀ ਪ੍ਰਸ਼ੰਸਾ ਪੱਤਰ ਸੌਂਪੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਣੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਬਰਨਾਲਾ ਅਤੇ ਨਗਰ ਨਿਗਮ ਬਰਨਾਲਾ ਸਾਰੇ 100 ਫੀਸਦੀ ਹਾਊਸ ਲਿਸਟਿੰਗ ਬਲਾਕਾਂ ’ਚ ਮਕਾਨ ਸੂਚੀਕਰਨ ਸ਼ੁਰੂ ਕਰਨ ਵਿਚ ਮੋਹਰੀ ਰਿਹਾ ਹੈ ਅਤੇ ਨਗਰ ਨਿਗਮ ਬਰਨਾਲਾ ’ਚ 16 ਹਾਊਸ ਲਿਸਟਿੰਗ ਬਲਾਕਾਂ ਅਤੇ ਜ਼ਿਲ੍ਹਾ ਬਰਨਾਲਾ ਦੇ 63 ਹਾਊਸ ਲਿਸਟਿੰਗ ਬਲਾਕਾਂ ’ਚ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਹੰਡਿਆਇਆ ਦੇ ਸਾਰੇ 26 ਹਾਊਸ ਲਿਸਟਿੰਗ ਬਲਾਕ ਮੁਕੰਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜ਼ਿਲ੍ਹਾ ਬਰਨਾਲਾ ਇਹ ਪੜਾਅ ਮੁਕੰਮਲ ਕਰਨ ’ਚ ਵੀ ਸੂਬਾ ਪੱਧਰ ‘ਤੇ ਮੋਹਰੀ ਰਹੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਆਈਏਐੱਸ, ਖੋਜ ਅਫ਼ਸਰ (ਜ਼ਿਲ੍ਹਾ ਉਪ-ਅਰਥ ਅਤੇ ਅੰਕੜਾ ਦਫ਼ਤਰ ਚਰਨਜੀਤ ਕੌਰ, ਸੈਂਸਜ਼ ਸੈੱਲ ਇੰਚਾਰਜ ਹਰਜੀਤ ਸਿੰਘ, ਡਾਇਰੈਕਟੋਰੇਟ ਆਫ਼ ਸੈਂਸਜ਼ ਤੋਂ ਲਵਦੀਪ ਸਿੰਘ, ਜਸਪ੍ਰੀਤ ਕੌਰ, ਗੋਬਿੰਦ ਪਾਲ ਤੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।

Census 2027 Deputy Commissioner Barnala Honours Officer In Charge 82 Enumerators And 6 Supervisors


Recommended News
Trending
Just Now