ਸੀਲ ਸੁਰੱਖਿਅਤ ਹੋਣ ਕਾਰਨ ਰੇਲਵੇ ਨੂੰ ਜ਼ਿੰਮੇਵਾਰ ਨਾ ਮੰਨਣ ਦਾ ਫੈਸਲਾ, ਬੀਮਾ ਕੰਪਨੀ ਦੀ ਅਪੀਲ ਰੱਦ    ਰਾਮ ਮੰਦਰ ਚੜ੍ਹਾਵੇ ਚੋਰੀ ਮਾਮਲਾ: ਅੱਠ ਮੁਲਜ਼ਮ ਨਿਆਇਕ ਹਿਰਾਸਤ ‘ਚ, ਅਸਤੀਫ਼ੇ ਦੀਆਂ ਅਫ਼ਵਾਹਾਂ ਦਾ ਕੀਤਾ ਖੰਡਨ    ਸੀਬੀਐੱਸਈ ਸੋਧੇ ਨਤੀਜਿਆਂ ਵਿੱਚ ਦੇਰੀ ਕਾਰਨ ਵਿਦਿਆਰਥੀਆਂ ਦੀ ਚਿੰਤਾ ਵਧੀ, ਦਾਖ਼ਲਾ ਪ੍ਰਕਿਰਿਆ ਪ੍ਰਭਾਵਿਤ    ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"   
ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਖੰਨਾ 'ਚ ਜਾਅਲੀ ਐਨ.ਓ.ਸੀਜ਼ ਲਗਾ ਕੇ 35 ਵਸੀਕੇ ਤਸਦੀਕ ਕਰਵਾਏ ਗਏ: ਐਸ.ਡੀ.ਐਮ ਖੰਨਾ ਸਵਾਤੀ ਟਿਵਾਣਾ
June 27, 2026
During-The-Investigation-It-Has-

Punjab Speaks Team / Panjab

ਉਪ ਮੰਡਲ ਮੈਜਿਸਟਰੇਟ, ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਅੱਜ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਰਬਜੀਤ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਬਾਹੋਮਾਜਰਾ, ਤਹਿਸੀਲ ਖੰਨਾ ਨੇ ਉਨ੍ਹਾਂ ਨੂੰ ਇੱਕ ਦਰਖਾਸਤ ਪੇਸ਼ ਕਰਕੇ ਬੇਨਤੀ ਕੀਤੀ ਸੀ ਕਿ ਦਫਤਰ ਸਬ ਰਜਿਸਟਰਾਰ ਖੰਨਾ ਵਿੱਚ ਕੁੱਝ ਵਿਅਕਤੀਆਂ ਨੇ ਜਾਅਲੀ ਐਨ.ਓ.ਸੀਜ਼ ਲਗਾ ਕੇ ਵਸੀਕੇ ਤਸਦੀਕ ਕਰਵਾਏ ਹਨ।


ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤਹਿਸੀਲਦਾਰ ਖੰਨਾ ਪਾਸੋ ਕਰਵਾਈ ਗਈ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ 35 ਵਸੀਕੇ ਜਾਅਲੀ ਐਨ.ਓ.ਸੀਜ਼ ਲਗਾਕੇ ਤਸਦੀਕ ਕਰਵਾਏ ਗਏ ਹਨ। ਇਹ ਜਾਅਲੀ ਐਨ.ਓ.ਸੀਜ਼ ਤੋ ਰਜਿਸਟਰੀਆਂ ਕਰਵਾਉਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਉਪ ਪੁਲਿਸ ਕਪਤਾਨ ਖੰਨਾ ਨੂੰ ਇਸ ਦਫਤਰ ਵਲੋਂ ਪੱਤਰ ਭੇਜਿਆ ਜਾ ਚੁੱਕਾ ਹੈ ਅਤੇ 18 ਵਸੀਕੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ ਤੇ ਕੀਤੇ ਗਏ ਹਨ, ਜਿਨ੍ਹਾਂ ਦੀ ਪੜਤਾਲ ਕਾਰਜ ਸਾਧਕ ਅਫਸਰ ਨਗਰ ਕੌਸਲ ਖੰਨਾ ਪਾਸੋ ਕਰਵਾਈ ਜਾ ਰਹੀ ਹੈ।


ਸ੍ਰੀਮਤੀ ਸਵਾਤੀ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਵਸੀਕਿਆਂ ਦੀ ਪੜਤਾਲ ਰਿਪੋਰਟ ਪ੍ਰਾਪਤ ਹੋਣ ਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਉਪ ਪੁਲਿਸ ਕਪਤਾਨ ਖੰਨਾ ਨੂੰ ਭੇਜ ਦਿੱਤੇ ਜਾਣਗੇ। ਇਨ੍ਹਾਂ ਤੋਂ ਇਲਾਵਾ ਹੋਰ ਵਸੀਕਿਆਂ ਸਬੰਧੀ ਵੀ ਪੜਤਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਖੁਲਾਸੇ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣਗੇ।


ਉਪ ਮੰਡਲ ਮੈਜਿਸਟਰੇਟ, ਖੰਨਾ ਵਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਕੋਈ ਪ੍ਰਾਪਰਟੀ ਖਰੀਦਣੀ ਹੋਵੇ ਤਾਂ ਪ੍ਰਾਪਰਟੀ ਸਬੰਧੀ ਕਾਗਜ਼ਾਤ ਚੰਗੀ ਤਰ੍ਹਾਂ ਚੈਕ ਕਰਕੇ ਹੀ ਖਰੀਦੀ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਅਜਿਹੀ ਸਥਿਤੀ ਪੈਦਾ ਨਾ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗਲਤ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਕਰਮਚਾਰੀ ਨੂੰ ਬਖਸਿਆ ਨਹੀ ਜਾਵੇਗਾ।

During The Investigation It Has Come To Light That 35 Properties Were Verified In Khanna By Using Fake NOCs SDM Khanna Swati Tiwana


Recommended News
Punjab Speaks ad image
Trending
Just Now