ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ
November 23, 2026
Punjab Speaks Team / Punjab
ਚੰਡੀਗੜ੍ਹ, 23 ਨਵੰਬਰ : ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਇਕ ਮਹੱਤਵਪੂਰਨ ਮੀਟਿੰਗ ਕਰੇਗੀ। ਇਹ ਮੀਟਿੰਗ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਸੰਬੰਧੀ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ। ਇਸ ਮੀਟਿੰਗ ਦਾ ਮੁੱਖ ਮੁੱਦਾ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਜੁੜੇ ਕਾਨੂੰਨੀ, ਸੰਵਿਧਾਨਕ ਅਤੇ ਮਰਯਾਦਾ ਸਬੰਧੀ ਪਹਿਲੂਆਂ ‘ਤੇ ਚਰਚਾ ਅਤੇ ਲੋੜੀਂਦੀਆਂ ਸੋਧਾਂ ‘ਤੇ ਵਿਚਾਰ ਕਰਨਾ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 18 ਨਵੰਬਰ ਨੂੰ ਸੱਦੀ ਗਈ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਸ਼ਾਮਲ ਨਹੀਂ ਹੋਈ ਸੀ। ਮਾਹਰ ਕਮੇਟੀ ਨੇ 14 ਨਵੰਬਰ ਦੇ ਪੱਤਰ ਰਾਹੀਂ ਦੋ ਨੁਕਤਿਆਂ ‘ਤੇ ਸਰਕਾਰ ਤੋਂ ਸਪੱਸ਼ਟੀਕਰਨ ਅਤੇ ਲਿਖਤੀ ਜਾਣਕਾਰੀ ਮੰਗੀ ਸੀ।
Important Meeting Of The Seven member Coordination Committee With The Akal Takht Sahib Committee Today
Recommended News
Trending
Punjab Speaks/Punjab
Just Now