ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ
November 27, 2026
Punjab Speaks Team / Punjab
ਚੰਡੀਗੜ੍ਹ, 27 ਨਵੰਬਰ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਅਹੁਦੇਦਾਰਾਂ ਦੀ ਦੋ ਦਿਨਾਂ ਮੀਟਿੰਗ ਅੱਜ ਸ਼ੁੱਕਰਵਾਰ ਤੋਂ ਨਵੀਂ ਦਿੱਲੀ ਦੇ ਪੂਸਾ ਕੰਪਲੈਕਸ ਵਿੱਚ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਆਉਣ ਵਾਲੀਆਂ ਸਿਆਸੀ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ ਜਾਵੇਗੀ।
ਪਾਰਟੀ ਦੀ ਆਮ ਲੋਕਾਂ ਤੱਕ ਪਹੁੰਚ ਵਧਾਉਣ, ਵਰਕਰਾਂ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਉਣ ਵਾਲੇ ਸਿਆਸੀ ਤੇ ਜਥੇਬੰਦਕ ਪ੍ਰੋਗਰਾਮਾਂ ਦੀ ਰੂਪਰੇਖਾ ਤਿਆਰ ਕਰਨ ’ਤੇ ਵੀ ਚਰਚਾ ਹੋਣ ਦੀ ਉਮੀਦ ਹੈ।
Two day Meeting Of BJP National Office bearers Begins Today In Delhi
Recommended News
Trending
Punjab Speaks/Punjab
Just Now